|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਟਾਲਾ ਦੇ ਪਿੰਡ ਮਸਾਣੀਆਂ ਵਿੱਚ ਉਸ ਵੇਲੇ ਹਲਚਲ, ਜਦੋਂ ਇੱਕ ਫੈਸਲੇ ਨੇ ਪੰਜਾਬ ਦੀ ਸਿਆਸਤ ਦਾ ਰੁਖ ਬਦਲ ਦਿੱਤਾ

ਬਟਾਲਾ ਦੇ ਪਿੰਡ ਮਸਾਣੀਆਂ ਵਿੱਚ ਉਸ ਵੇਲੇ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ’ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਮੀਟਿੰਗ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ ਅਤੇ ਪਤਵੰਤੇ ਸੱਜਣਾਂ ਨੇ ਹਿੱਸ

NRI Post Desk · 57 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਟਾਲਾ ਦੇ ਪਿੰਡ ਮਸਾਣੀਆਂ ਵਿੱਚ ਉਸ ਵੇਲੇ ਹਲਚਲ, ਜਦੋਂ ਇੱਕ ਫੈਸਲੇ ਨੇ ਪੰਜਾਬ ਦੀ ਸਿਆਸਤ ਦਾ ਰੁਖ ਬਦਲ ਦਿੱਤਾ
📷 NRI Post Desk

ਬਟਾਲਾ ਦੇ ਪਿੰਡ ਮਸਾਣੀਆਂ ਵਿੱਚ ਉਸ ਵੇਲੇ ਵੱਡੀ ਸਿਆਸੀ ਹਲਚਲ ਦੇਖਣ ਨੂੰ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ’ਵਾਰਿਸ ਪੰਜਾਬ ਦੇ’ ਹਲਕਾ ਬਟਾਲਾ ਦੀ ਮੀਟਿੰਗ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ ਅਤੇ ਪਤਵੰਤੇ ਸੱਜਣਾਂ ਨੇ ਹਿੱਸਾ ਲਿਆ। ਇਸ ਮੀਟਿੰਗ ਵਿੱਚ ਪ੍ਰਿਥੀਪਾਲ ਸਿੰਘ ਬਟਾਲਾ, ਗੁਰਦੇਵ ਸਿੰਘ ਸ਼ਾਹੀ, ਬੀਬੀ ਪ੍ਰਭਜੋਤ ਕੌਰ ਬਟਾਲਾ, ਸਰਦੂਲ ਸਿੰਘ ਮੱਲ, ਗੁਰਤੇਜ ਸਿੰਘ ਹੇਅਰ ਜ਼ਿਲ੍ਹਾ ਯੂਥ ਪ੍ਰਧਾਨ, ਜਸਬੀਰ ਸਿੰਘ ਗੋਬਿੰਦ ਨਗਰ, ਸੁਖਜੀਤ ਸਿੰਘ ਸਹਾਬਪੁਰਾ, ਸੁਖਜਿੰਦਰ ਸਿੰਘ ਕੋਟਲਾ ਮੂਸਾ, ਜਤਿੰਦਰ ਸਿੰਘ ਧੁੱਪਸੜੀ, ਜਸਵਿੰਦਰ ਸਿੰਘ ਧੁੱਪਸੜੀ, ਗੁਰਪਾਲ ਸਿੰਘ ਮਲਕਪੁਰ, ਦਿਲਬਾਗ ਸਿੰਘ ਬਟਾਲਾ, ਜਗਜੀਤ ਸਿੰਘ ਬਟਾਲਾ, ਹਰਜੀਤ ਸਿੰਘ ਹੀਰਾ, ਹਰਮੀਤ ਸਿੰਘ, ਗੁਰਦੀਪ ਸਿੰਘ ਯੂਥ ਆਗੂ ਸਮੇਤ ਹੋਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਸ ਮੌਕੇ ਬੋਲਦਿਆਂ ਪ੍ਰਿਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ, ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਫਿਰੌਤੀਆਂ, ਲੁੱਟਾਂ-ਖੋਹਾਂ ਦੀ ਸੌਗਾਤ ਤੋਂ ਬਿਨਾਂ ਕੁਝ ਨਹੀਂ ਦਿੱਤਾ। ਗੁਰਦੇਵ ਸਿੰਘ ਸ਼ਾਹੀ ਨੇ ਕਿਹਾ ਕਿ ਕੇਜਰੀਵਾਲ ਨੇ ਸਬਜ਼ਬਾਗ ਦਿਖਾਇਆ ਸੀ ਕਿ 20 ਹਜ਼ਾਰ ਕਰੋੜ ਰੇਤਾ ਤੋਂ ਸਰਕਾਰ ਦੀ ਆਮਦਨ ਹੋਵੇਗੀ, ਪਰ ਇਹ ਵੀ ਇੱਕ ਛਲਾਵਾ ਸਾਬਤ ਹੋਇਆ। ਸਰਬਜੀਤ ਸਿੰਘ ਮਸਾਣੀਆਂ ਨੇ ਕਿਹਾ ਕਿ ਆਪ ਸਰਕਾਰ ਕਿਸਾਨੀ ਅਤੇ ਨੌਜਵਾਨੀ ਦੀ ਦੁਸ਼ਮਣ ਸਾਬਿਤ ਹੋਈ ਹੈ। ਜਦਕਿ ਪ੍ਰਭਜੋਤ ਕੌਰ, ਖੁਸ਼ਕਰਨ ਸਿੰਘ ਤੇ ਕੁਲਜੀਤ ਸਿੰਘ ਮਸਾਣੀਆਂ ਨੇ ਕਿਹਾ ਕਿ ਪੰਜਾਬ ਨੂੰ ਇਸ ਵਕਤ ਇਮਾਨਦਾਰ ਅਤੇ ਸੁਹਿਰਦ ਲੀਡਰ ਦੀ ਲੋੜ ਹੈ। ਸਭ ਤੋਂ ਅਹਿਮ ਗੱਲ ਇਹ ਰਹੀ ਕਿ ਇਸ ਮੌਕੇ ਮਸਾਣੀਆਂ ਦੇ ਕਰੀਬ 100 ਪਰਿਵਾਰਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ’ਵਾਰਿਸ ਪੰਜਾਬ ਦੇ’ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ, ਜਿਸ ’ਤੇ ਪਿੰਡ ਵਿੱਚ 51 ਮੈਂਬਰੀ ਕਮੇਟੀ ਗਠਿਤ ਕੀਤੀ ਗਈ। ਇਸ ਫੈਸਲੇ ਨੇ ਹਲਕਾ ਬਟਾਲਾ ਦੀ ਸਿਆਸੀ ਹਵਾ ਵਿੱਚ ਨਵੀਂ ਗਰਮੀ ਪੈਦਾ ਕਰ ਦਿੱਤੀ ਹੈ ਅਤੇ ਇਹ ਸਵਾਲ ਖੜ੍ਹਾ ਕਰ ਦਿੱਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਦਾ ਇਹ ਰੁਝਾਨ ਕਿਸ ਹੱਦ ਤੱਕ ਬਦਲਾਅ ਲਿਆਵੇਗਾ। ਮੀਟਿੰਗ ਵਿੱਚ ਹਾਜ਼ਰ ਆਗੂਆਂ ਨੇ ਇਸ ਨੂੰ ਇੱਕ ਨਵੀਂ ਸ਼ੁਰੂਆਤ ਦੱਸਿਆ ਅਤੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਵਾਅਦਿਆਂ ਨਾਲ ਨਹੀਂ, ਸਗੋਂ ਕੰਮਾਂ ਨਾਲ ਜੁੜਨਾ ਚਾਹੁੰਦੇ ਹਨ। ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਮਸਾਣੀਆਂ ਪਿੰਡ ਵਿੱਚ ਬਣੀ ਇਹ 51 ਮੈਂਬਰੀ ਕਮੇਟੀ ਅਤੇ 100 ਪਰਿਵਾਰਾਂ ਦਾ ਇਹ ਫੈਸਲਾ ਆਉਣ ਵਾਲੇ ਸਮੇਂ ਵਿੱਚ ਹਲਕਾ ਬਟਾਲਾ ਦੀ ਸਿਆਸਤ ’ਤੇ ਕੀ ਅਸਰ ਪਾਉਂਦਾ ਹੈ, ਕਿਉਂਕਿ ਇਹ ਘਟਨਾ ਇੱਕ ਛੋਟੇ ਜਿਹੇ ਪਿੰਡ ਤੋਂ ਸ਼ੁਰੂ ਹੋ ਕੇ ਇੱਕ ਵੱਡੇ ਸਿਆਸੀ ਸੰਦੇਸ਼ ਵਜੋਂ ਉਭਰ ਕੇ ਸਾਹਮਣੇ ਆਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!