ਬਟਾਲਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਨੇ ਸੜਕਾਂ ’ਤੇ ਉਤਰ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬਟਾਲਾ ਅਤੇ ਆਸ ਪਾਸ ਖੇਤਰਾਂ ਵਿੱਚ ਦੁਕਾਨਾਂ ਤੇ ਹੋਰ ਅਦਾਰੇ ਪੂਰਨ ਤੌਰ ’ਤੇ ਬੰਦ ਰਹੇ, ਜਿਸ ਨਾਲ ਬੰਦ ਨੂੰ ਵਿਆਪਕ ਸਮਰਥਨ ਮਿਲਿਆ। ਜਥੇਬੰਦੀਆਂ ਵੱਲੋਂ ਦੁਕਾਨਦਾਰਾਂ ਨੂੰ ਬੰਦ ਦੇ ਸੱਦੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਅਤੇ ਖੁੱਲ੍ਹੀਆਂ ਦੁਕਾਨਾਂ ਅਤੇ ਕਾਰੋਬਾਰੀ ਅਦਾਰਿਆਂ ਨੂੰ ਬੰਦ ਕਰਵਾਇਆ ਗਿਆ। ਇਸ ਬੰਦ ਵਿੱਚ ਅਕਾਲੀ ਦਲ ਵਾਰਸ ਪੰਜਾਬ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਸੀਪੀਆਈਐਮ ਲਿਬਰੇਸ਼ਨ, ਸੀਪੀਆਈਐਮ ਅਤੇ ਹੋਰ ਖੱਬੇ ਪੱਖੀ ਪਾਰਟੀਆਂ ਦੇ ਨਾਲ ਨਿਹੰਗ ਸਿੰਘ ਜਥੇਬੰਦੀਆਂ ਵੀ ਸ਼ਾਮਿਲ ਹੋਈਆਂ। ਪ੍ਰਦਰਸ਼ਨਕਾਰੀਆਂ ਨੇ ਬਾਜ਼ਾਰਾਂ ਵਿੱਚ ਪਹੁੰਚ ਕੇ ਦੁਕਾਨਦਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣ ਲਈ ਕਿਹਾ ਅਤੇ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸਹਿਯੋਗ ਮੰਗਿਆ। ਸੜਕੀ ਆਵਾਜਾਈ ਵੀ ਪ੍ਰਭਾਵਿਤ ਰਹੀ ਅਤੇ ਪ੍ਰਾਈਵੇਟ ਬੱਸਾਂ ਵੀ ਬੰਦ ਰਹੀਆਂ, ਜਦ ਕਿ ਟਾਵੀਆਂ ਬੱਸਾਂ ਹੀ ਸੜਕਾਂ ’ਤੇ ਦਿਖਾਈ ਦਿੱਤੀਆਂ ਅਤੇ ਬਾਜ਼ਾਰਾਂ ਵਿੱਚ ਰੌਣਕ ਗਾਇਬ ਰਹੀ। ਬੈਂਕ ਸਵੇਰੇ ਖੁੱਲ੍ਹੇ ਸਨ, ਪਰ ਜਦੋਂ ਜਥੇਬੰਦੀਆਂ ਵੱਲੋਂ ਇਕੱਠੇ ਹੋ ਕੇ ਅਪੀਲ ਕੀਤੀ ਗਈ ਤਾਂ ਬੈਂਕ ਅਧਿਕਾਰੀਆਂ ਨੇ ਬੈਂਕ ਬੰਦ ਕਰ ਦਿੱਤੇ ਅਤੇ ਬੈਂਕ ਦਾ ਅਮਲਾ ਸ਼ਟਰ ਬੰਦ ਕਰਕੇ ਕੰਮ ਕਰਦਾ ਰਿਹਾ, ਜਦ ਕਿ ਹੋਰ ਸਰਕਾਰੀ ਅਦਾਰੇ ਵੀ ਅਪੀਲ ’ਤੇ ਬੰਦ ਰਹੇ ਅਤੇ ਸਰਕਾਰੀ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਰਹੀ। ਇਸ ਦੌਰਾਨ ਇੱਕ ਅਹਿਮ ਘਟਨਾ ਵਾਪਰੀ ਜਦੋਂ ਨਿਹੰਗ ਸਿੰਘ ਜਥੇਬੰਦੀਆਂ ਬਟਾਲਾ ਦੇ ਅੰਦਰੂਨੀ ਬਾਜ਼ਾਰ ਵਿੱਚ ਰੋਸ ਪ੍ਰਦਰਸ਼ਨ ਕਰ ਰਹੀਆਂ ਸਨ ਤਾਂ ਇੱਕ ਦੁਕਾਨਦਾਰ ਦੁਕਾਨ ਖੋਲ੍ਹ ਕੇ ਸ਼ਰਧਾਈ ਭੰਗ ਵਾਲੀ ਵੇਚ ਰਿਹਾ ਸੀ, ਜਿਸ ਨੂੰ ਨਿਹੰਗ ਸਿੰਘਾਂ ਨੇ ਅਜਿਹਾ ਕਰਨ ਤੋਂ ਵਰਜਿਆ, ਪਰ ਉਸ ਵੱਲੋਂ ਨਿਹੰਗ ਸਿੰਘਾਂ ਨਾਲ ਬਹਿਸਬਾਜ਼ੀ ਕੀਤੀ ਗਈ ਜਿਸ ਦੌਰਾਨ ਨਿਹੰਗ ਸਿੰਘ ਜਥੇਬੰਦੀਆਂ ਤੱਤੀਆਂ ਹੋ ਗਈਆਂ, ਹਾਲਾਂਕਿ ਸੂਝ ਬੂਝ ਦੇ ਨਾਲ ਮਾਮਲਾ ਸ਼ਾਂਤ ਹੀ ਰਿਹਾ। ਇੱਥੇ ਇਹ ਵੀ ਦੱਸਣ ਯੋਗ ਹੈ ਕਿ ਨਸ਼ੇ ਵਿਰੁੱਧ ਲੜਾਈ ਲੜਨ ਵਾਲੇ ਪਰਵਿੰਦਰ ਸਿੰਘ ਝੋਟਾ ਪ੍ਰਤੀ ਲੋਕਾਂ ਵਿੱਚ ਹਮਦਰਦੀ ਦੇਖਣ ਨੂੰ ਮਿਲੀ ਅਤੇ ਹਰ ਇੱਕ ਨੇ ਇਸ ਕਤਲ ਨੂੰ ਸਿਸਟਮ ਫੇਲ ਦਾ ਨਤੀਜਾ ਦੱਸਿਆ, ਜਿਸ ਕਾਰਨ ਸਾਰੇ ਵਰਗਾਂ ਨੇ ਬੰਦ ਨੂੰ ਭਰਵਾਂ ਹੁੰਗਾਰਾ ਦਿੱਤਾ।
ਬਟਾਲਾ ਵਿੱਚ ਪੰਜਾਬ ਬੰਦ ਦੌਰਾਨ ਨਿਹੰਗਾਂ ਅਤੇ ਦੁਕਾਨਦਾਰ ਵਿਚਕਾਰ ਤਣਾਅ, ਜਾਣੋ ਕੀ ਹੋਇਆ ਅਗਲਾ ਸਮਾਂ
ਬਟਾਲਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਰੋਸ ਵਜੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਤੇ ਮੈਂਬਰਾਂ ਨੇ ਸੜਕਾਂ ’ਤੇ ਉਤਰ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਰੋਸ ਪ੍ਰਦ
NRI Post Desk · 40 ਦਿਨ ਪਹਿਲਾਂ · ਅੱਪਡੇਟ 3 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




