|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਬਟਾਲਾ ਦੇ ਸਕੂਲ ਨੇ ਵੁਸ਼ੂ ਵਿੱਚ ਗੱਡੇ ਜਿੱਤ ਦੇ ਝੰਡੇ, ਪਰ ਅਸਲ ਖੁਸ਼ੀ ਦਾ ਕਾਰਨ ਜਾਣ ਕੇ ਹੈਰਾਨ ਰਹਿ ਜਾਓਗੇ

ਬਟਾਲਾ ਦੇ ਨੇੜਲੇ ਪਿੰਡ ਤਾਰਾਗੜ੍ਹ ਸਥਿਤ ਸ਼ਹੀਦ ਕਸ਼ਮੀਰੀ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਉਸ ਸਮੇਂ ਇਤਿਹਾਸ ਰਚ ਦਿੱਤਾ ਜਦੋਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ

NRI Post Desk · 38 ਦਿਨ ਪਹਿਲਾਂ · ਅੱਪਡੇਟ 17 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਟਾਲਾ ਦੇ ਸਕੂਲ ਨੇ ਵੁਸ਼ੂ ਵਿੱਚ ਗੱਡੇ ਜਿੱਤ ਦੇ ਝੰਡੇ, ਪਰ ਅਸਲ ਖੁਸ਼ੀ ਦਾ ਕਾਰਨ ਜਾਣ ਕੇ ਹੈਰਾਨ ਰਹਿ ਜਾਓਗੇ
📷 NRI Post Desk

ਬਟਾਲਾ ਦੇ ਨੇੜਲੇ ਪਿੰਡ ਤਾਰਾਗੜ੍ਹ ਸਥਿਤ ਸ਼ਹੀਦ ਕਸ਼ਮੀਰੀ ਲਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੇ ਉਸ ਸਮੇਂ ਇਤਿਹਾਸ ਰਚ ਦਿੱਤਾ ਜਦੋਂ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026 ਸੀਜ਼ਨ-4’ ਤਹਿਤ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੋਏ ਵੁਸ਼ੂ ਖੇਡ ਮੁਕਾਬਲਿਆਂ ਵਿੱਚ ਸਕੂਲ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਮੁਕਾਬਲੇ ਬੀਤੀ 10 ਅਕਤੂਬਰ ਤੋਂ 15 ਅਕਤੂਬਰ 2026 ਤੱਕ ਕਰਵਾਏ ਗਏ ਸਨ, ਜਿਨ੍ਹਾਂ ਵਿੱਚ ਸਕੂਲ ਦੀ ਬਾਰ੍ਹਵੀਂ ਜਮਾਤ ਦੇ ਕਾਮਰਸ ਗਰੁੱਪ ਦੇ ਵਿਦਿਆਰਥੀਆਂ ਅਸੀਸਪਾਲ ਸਿੰਘ, ਹਰਕਿਰਤ ਸਿੰਘ ਅਤੇ ਸਹਿਜਰੂਪ ਸਿੰਘ ਨੇ ਭਾਗ ਲਿਆ। ਤਿੰਨਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਆਪਣੇ ਨਾਮ ਕੀਤੇ ਅਤੇ ਇਸ ਸ਼ਾਨਦਾਰ ਪ੍ਰਾਪਤੀ ਲਈ ਹਰੇਕ ਖਿਡਾਰੀ ਨੂੰ 10,000 ਰੁਪਏ ਦਾ ਨਕਦ ਇਨਾਮ ਵੀ ਮਿਲਿਆ। ਇਸ ਜਿੱਤ ਨਾਲ ਸਕੂਲ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਸਕੂਲ ਮੈਨੇਜਮੈਂਟ, ਪ੍ਰਿੰਸੀਪਲ ਰਾਜਨ ਕੁਮਾਰ, ਅਧਿਆਪਕਾਂ ਅਤੇ ਮਾਪਿਆਂ ਵੱਲੋਂ ਜੇਤੂ ਖਿਡਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਪ੍ਰਿੰਸੀਪਲ ਰਾਜਨ ਕੁਮਾਰ ਅਤੇ ਸਮੂਹ ਸਕੂਲ ਸਟਾਫ ਵੱਲੋਂ ਤਿੰਨਾਂ ਜੇਤੂ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦੇਣ ਦੇ ਨਾਲ ਨਾਲ ਸੁਨਹਿਰੀ ਭਵਿੱਖ ਦੀ ਕਾਮਨਾ ਵੀ ਕੀਤੀ ਗਈ। ਸਕੂਲ ਮੈਨੇਜਮੈਂਟ ਅਤੇ ਸਮੂਹ ਸਟਾਫ ਨੇ ਉਮੀਦ ਜਤਾਈ ਕਿ ਇਹ ਹੋਣਹਾਰ ਖਿਡਾਰੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣਗੇ ਅਤੇ ਹੋਰ ਉੱਚੀਆਂ ਮੰਜ਼ਿਲਾਂ ਹਾਸਲ ਕਰਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ। ਇਹ ਜਿੱਤ ਸਿਰਫ਼ ਤਗਮਿਆਂ ਤੱਕ ਸੀਮਤ ਨਹੀਂ, ਸਗੋਂ ਇਹ ਸਾਬਤ ਕਰਦੀ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਖੇਡਾਂ ਦੇ ਖੇਤਰ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ ਅਤੇ ਮਿਹਨਤ ਨਾਲ ਵੱਡੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!