ਬਠਿੰਡਾ ਵਿੱਚ ਉਸ ਵੇਲੇ ਇਤਿਹਾਸ ਰਚਿਆ ਗਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਤੇ ਖੇਡਾਂ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਵੱਡੀ ਮਜ਼ਬੂਤੀ ਮਿਲੀ ਅਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿੱਚ ਕਰਵਾਈ ਗਈ ‘ਪੰਜਾਬ ਯੂਥ ਰਨ’ ਵਿੱਚ 25 ਹਜ਼ਾਰ ਤੋਂ ਵੱਧ ਲੋਕਾਂ ਨੇ ਇੱਕੋ ਸਮੇਂ ਦੌੜ ਕੇ ਇਤਿਹਾਸ ਰਚ ਦਿੱਤਾ। ਇਹ 5 ਕਿਲੋਮੀਟਰ ਲੰਬੀ ਮੈਰਾਥਨ ਸੀ, ਜਿਸ ਦੌਰਾਨ ਸ਼ਹਿਰ ਦੀਆਂ ਸੜਕਾਂ ’ਤੇ ਅਜਿਹਾ ਜਨਸੈਲਾਬ ਉਮੜਿਆ ਕਿ ਬਠਿੰਡਾ ਪੂਰੀ ਤਰ੍ਹਾਂ ‘ਨਸ਼ਾ ਮੁਕਤ ਪੰਜਾਬ, ਸਿਹਤਮੰਦ ਪੰਜਾਬ ਤੇ ਖੇਡਦਾ ਪੰਜਾਬ’ ਦੇ ਸੰਦੇਸ਼ ਨਾਲ ਰੰਗਿਆ ਨਜ਼ਰ ਆਇਆ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਵਿਚ ਕਰਵਾਈ ਗਈ ਇਸ ਦੌੜ ਵਿਚ ਬੱਚਿਆਂ, ਨੌਜਵਾਨਾਂ, ਲੜਕੀਆਂ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਵਿਸ਼ੇਸ਼ ਤੌਰ ’ਤੇ ਪਹੁੰਚੇ, ਜਦਕਿ ਇਸ ਮੌਕੇ ਡਾਇਟੀਸ਼ੀਅਨ ਅੰਮ੍ਰਿਤ ਦਿਓਲ, ‘ਆਪ’ ਦੇ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਪ੍ਰਧਾਨ, ਕੌਂਸਲਰ, ਚੇਅਰਮੈਨ, ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸ਼ਹਿਰ ਵਾਸੀ ਮੌਜੂਦ ਸਨ। ਇਸ ਮੌਕੇ ਪੀਸੀਏ ਪ੍ਰਧਾਨ ਅਮਰਜੀਤ ਮਹਿਤਾ ਤੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਤੇਜ਼ੀ ਨਾਲ ਸਕਾਰਾਤਮਕ ਬਦਲਾਅ ਵੱਲ ਵੱਧ ਰਿਹਾ ਹੈ ਅਤੇ ਹੁਣ ਪੰਜਾਬ ਦੀ ਪਛਾਣ ‘ਉੱਡਦਾ ਪੰਜਾਬ’ ਵਜੋਂ ਨਹੀਂ, ਸਗੋਂ ‘ਪੜ੍ਹਦਾ ਪੰਜਾਬ ਅਤੇ ਖੇਡਦਾ ਪੰਜਾਬ’ ਵਜੋਂ ਬਣ ਰਹੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਲੋਕਾਂ ਨੇ ਅੱਜ ਇਤਿਹਾਸ ਰਚ ਦਿੱਤਾ ਹੈ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ ਲੜਕੇ-ਲੜਕੀਆਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੇ ਮੈਰਾਥਨ ’ਚ ਹਿੱਸਾ ਲੈ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦਾ ਸਮਾਜ ਆਪਣੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਿਹਤਮੰਦ ਜੀਵਨ ਵੱਲ ਲਿਜਾਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ‘ਪੰਜਾਬ ਯੂਥ ਰਨ’ ਸਿਰਫ਼ ਇਕ ਦੌੜ ਨਹੀਂ, ਸਗੋਂ ਨਸ਼ਿਆਂ ਖ਼ਿਲਾਫ਼ ਪੰਜਾਬ ਦੀ ਸਮੂਹਿਕ ਲੜਾਈ ਦਾ ਸੰਕਲਪ ਹੈ ਅਤੇ ਬਠਿੰਡਾ ਦੇ ਲੋਕਾਂ ਨੇ ਜਿਸ ਉਤਸ਼ਾਹ ਨਾਲ ਇਸ ’ਚ ਹਿੱਸਾ ਲਿਆ ਹੈ, ਉਹ ‘ਰੰਗਲਾ ਪੰਜਾਬ’ ਦੀ ਦਿਸ਼ਾ ਵੱਲ ਇਕ ਮਜ਼ਬੂਤ ਕਦਮ ਹੈ। ਮੁੱਖ ਮਹਿਮਾਨ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ, ਕਿਉਂਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਦੇਣ ਦਾ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ‘ਪੰਜਾਬ ਯੂਥ ਰਨ’ ਵਿਚ 25 ਹਜ਼ਾਰ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ
ਬਠਿੰਡਾ ਦੀਆਂ ਸੜਕਾਂ 'ਤੇ ਉਸ ਸਮੇਂ ਕੀ ਹੋਇਆ, ਜਦੋਂ 25 ਹਜ਼ਾਰ ਲੋਕਾਂ ਨੇ ਇੱਕੋ ਵੇਲੇ ਭੱਜਣਾ ਸ਼ੁਰੂ ਕੀਤਾ?
ਬਠਿੰਡਾ ਵਿੱਚ ਉਸ ਵੇਲੇ ਇਤਿਹਾਸ ਰਚਿਆ ਗਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਨਸ਼ਾ ਮੁਕਤ ਤੇ ਖੇਡਾਂ ਨਾਲ ਜੋੜਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਵੱਡੀ ਮਜ਼ਬੂਤੀ ਮਿਲੀ ਅਤੇ ਬਠਿੰਡਾ ਦੇ ਮੇਅਰ ਪਦਮਜੀਤ ਸਿੰਘ ਮਹਿਤਾ
NRI Post Desk · 71 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





