|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਰਨਾਲਾ ਪੁਲਿਸ ਦਾ ਖੁਲਾਸਾ: ਨਸ਼ੀਲੀਆਂ ਗੋਲੀਆਂ ਦੇ ਪਿੱਛੇ ਲੁਕੀ ਹੈਰਾਨ ਕਰਨ ਵਾਲੀ ਸਾਜ਼ਿਸ਼, ਤਿੰਨ ਮਾਮਲਿਆਂ ਵਿੱਚ ਛੇ ਦੋਸ਼ੀ ਕਾਬੂ

ਬਰਨਾਲਾ ਜ਼ਿਲ੍ਹੇ ਦੀ ਧਨੌਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕੋ ਸਮੇਂ ਤਿੰਨ ਵੱਡੇ ਖੁਲਾਸੇ ਕਰਦਿਆਂ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 305 ਨਸ਼ੀਲੀਆਂ ਗੋਲੀਆਂ, ਇੱਕ

NRI Post Desk · 41 ਦਿਨ ਪਹਿਲਾਂ · ਅੱਪਡੇਟ 32 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਰਨਾਲਾ ਪੁਲਿਸ ਦਾ ਖੁਲਾਸਾ: ਨਸ਼ੀਲੀਆਂ ਗੋਲੀਆਂ ਦੇ ਪਿੱਛੇ ਲੁਕੀ ਹੈਰਾਨ ਕਰਨ ਵਾਲੀ ਸਾਜ਼ਿਸ਼, ਤਿੰਨ ਮਾਮਲਿਆਂ ਵਿੱਚ ਛੇ ਦੋਸ਼ੀ ਕਾਬੂ
📷 NRI Post Desk

ਬਰਨਾਲਾ ਜ਼ਿਲ੍ਹੇ ਦੀ ਧਨੌਲਾ ਪੁਲਿਸ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਇੱਕੋ ਸਮੇਂ ਤਿੰਨ ਵੱਡੇ ਖੁਲਾਸੇ ਕਰਦਿਆਂ ਛੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਕੁੱਲ 305 ਨਸ਼ੀਲੀਆਂ ਗੋਲੀਆਂ, ਇੱਕ ਚਿੱਟੇ ਰੰਗ ਦੀ ਸਵਿਫਟ ਕਾਰ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਇਹ ਕਾਰਵਾਈ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ 12 ਅਕਤੂਬਰ ਨੂੰ ਅੰਜਾਮ ਦਿੱਤੀ ਗਈ। ਪਹਿਲੇ ਮਾਮਲੇ ਵਿੱਚ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਿਸ ਪਾਰਟੀ ਸਮੇਤ ਧਨੌਲਾ-ਭੀਖੀ ਮੁੱਖ ਸੜਕ ਤੋਂ ਪਿੰਡ ਭੁਰੇ ਵੱਲ ਜਾਂਦੀ ਲਿੰਕ ਸੜਕ ’ਤੇ ਗਸ਼ਤ ਕਰ ਰਹੇ ਸਨ, ਜਦੋਂ ਇੱਕ ਬਰੋਟੇ ਦੇ ਦਰੱਖਤ ਹੇਠਾਂ ਬਣੇ ਸੀਮਿੰਟ ਦੇ ਥੜ੍ਹੇ ’ਤੇ ਬੈਠੇ ਦੋ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਿਸ ਨੇ ਸੁਖਚੈਨ ਸਿੰਘ ਉਰਫ਼ ਭੂਸ਼ਣ ਪੁੱਤਰ ਪਰਗਟ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਕਾਲਾ ਪੁੱਤਰ ਬੇਅੰਤ ਸਿੰਘ, ਦੋਵੇਂ ਵਾਸੀ ਭੁਰੇ, ਨੂੰ ਗ੍ਰਿਫ਼ਤਾਰ ਕਰ ਲਿਆ। ਪੁੱਛਗਿੱਛ ਦੌਰਾਨ ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਦਰਸ਼ਨ ਸਿੰਘ ਵਾਸੀ ਭੁਰੇ ਦਾ ਨਾਂ ਵੀ ਸਾਹਮਣੇ ਆਇਆ, ਜਿਸ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਪਰ ਉਸ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਪੁਲਿਸ ਮੁਤਾਬਕ ਉਹ ਕਥਿਤ ਤੌਰ ’ਤੇ ਮੁਲਜ਼ਮਾਂ ਨੂੰ ਨਸ਼ਾ ਸਪਲਾਈ ਕਰਦਾ ਸੀ। ਦੂਜੇ ਮਾਮਲੇ ਵਿੱਚ ਪੁਲਿਸ ਪਾਰਟੀ ਟੀ-ਪੁਆਇੰਟ ਭੀਖੀ ਰੋਡ, ਧਨੌਲਾ ਵਿਖੇ ਨਾਕਾਬੰਦੀ ਕਰ ਰਹੀ ਸੀ, ਜਦੋਂ ਚਿੱਟੇ ਰੰਗ ਦੀ ਸਵਿਫਟ ਕਾਰ ਨੰਬਰ ਪੀਬੀ 13 ਬੀਕਿਊ 9874 ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਗਿਆ ਅਤੇ ਕਾਰ ਵਿੱਚ ਸਵਾਰ ਦੋ ਨੌਜਵਾਨਾਂ ਕੋਲੋਂ 235 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਮਾਮਲੇ ਵਿੱਚ ਹਰਭਜਨ ਸਿੰਘ ਉਰਫ਼ ਖੁਸ਼ੀ ਪੁੱਤਰ ਸੇਵਾ ਸਿੰਘ ਅਤੇ ਅਮਰਿੰਦਰ ਸਿੰਘ ਉਰਫ਼ ਕਾਕਾ ਪੁੱਤਰ ਸੁਬੇਗ ਸਿੰਘ, ਦੋਵੇਂ ਵਾਸੀ ਤਕੀਪੁਰ, ਜ਼ਿਲ੍ਹਾ ਸੰਗਰੂਰ, ਨੂੰ ਨਾਮਜ਼ਦ ਕੀਤਾ ਗਿਆ ਹੈ। ਤੀਜੇ ਮਾਮਲੇ ਵਿੱਚ ਪਿੰਡ ਬਡਬਰ ਦੀ ਮਲਕਾਣੀ ਪੱਤੀ ਦੇ ਰਹਿਣ ਵਾਲੇ ਲਛਮਣ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅਮਰਿੰਦਰ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਦੁੱਲਟ ਪੱਤੀ, ਲੌਂਗੋਵਾਲ ਅਤੇ ਸੰਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਰੰਧਾਵਾ ਪੱਤੀ, ਲੌਂਗੋਵਾਲ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਬਿਨਾਂ ਨੰਬਰੀ ਐੱਚਐੱਫ ਡੀਲਕਸ ਮੋਟਰਸਾਈਕਲ ਬਰਾਮਦ ਕੀਤਾ, ਜੋ 26 ਸਤੰਬਰ ਨੂੰ ਰਜਵਾੜੇ ਢਾਬੇ ਤੋਂ ਚੋਰੀ ਹੋਇਆ ਸੀ। ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਨੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਅਜਿਹੀਆਂ ਗਤੀਵਿਧੀਆਂ ਬੰਦ ਕਰ ਦੇਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਟੀਮਾਂ ਬਣਾ ਕੇ ਨਸ਼ਾ ਤਸਕਰਾਂ ਦੇ ਅੱਡਿਆਂ ’ਤੇ ਛਾਪਾਮਾਰੀ ਕੀਤੀ ਜਾ ਰਹੀ ਹੈ ਅਤੇ ਵਿਸ਼ੇਸ਼ ਟੀਮਾਂ ਉਨ੍ਹਾਂ ਦੀ ਪੈੜ ਦੱਬ ਕੇ ਉਨ੍ਹਾਂ ਨੂੰ ਜਲਦੀ ਸਲਾਖਾਂ ਪਿੱਛੇ ਬੰਦ ਕਰ ਦੇਣਗੀਆਂ। ਪੁਲਿਸ ਵੱਲੋਂ ਨਸ਼ਾ ਸਪਲਾਈ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!