|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਰਨਾਲਾ ਬਾਰ ਦੇ ਸੀਨੀਅਰ ਆਗੂ ਦਾ ਧਮਾਕਾ- ਬਾਦਲ ਹਮਲੇ ਦੀਆਂ ਤਾਰਾਂ ਸ੍ਰੀ ਦਰਬਾਰ ਸਾਹਿਬ ਨਾਲ ਜੁੜਨ ਦਾ ਖ਼ੁਲਾਸਾ, ਐਨਆਈਏ ਜਾਂਚ ਦੀ ਮੰਗ ਨੇ ਹਿਲਾ ਦਿੱਤਾ ਸਿਆਸੀ ਗਲਿਆਰਾ

ਬਰਨਾਲਾ ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਤੇ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਰਾਹੀ ਨੇ ਅੱਜ ਇੱਕ ਅਜਿਹਾ ਦਾਅਵਾ ਕੀਤਾ ਹੈ ਜਿਸ ਨੇ ਪੰਜਾਬ ਦੇ ਸਿਆਸੀ ਪੜਾਅ ’ਤੇ ਸਨਸਨੀ ਫੈਲਾ ਦਿੱਤੀ ਹੈ। ਉਨ੍ਹਾਂ ਸ੍ਰੀ ਹਜੂਰ

NRI Post Desk · 99 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਰਨਾਲਾ ਬਾਰ ਦੇ ਸੀਨੀਅਰ ਆਗੂ ਦਾ ਧਮਾਕਾ- ਬਾਦਲ ਹਮਲੇ ਦੀਆਂ ਤਾਰਾਂ ਸ੍ਰੀ ਦਰਬਾਰ ਸਾਹਿਬ ਨਾਲ ਜੁੜਨ ਦਾ ਖ਼ੁਲਾਸਾ, ਐਨਆਈਏ ਜਾਂਚ ਦੀ ਮੰਗ ਨੇ ਹਿਲਾ ਦਿੱਤਾ ਸਿਆਸੀ ਗਲਿਆਰਾ
📷 NRI Post Desk

ਬਰਨਾਲਾ ਬਾਰ ਐਸੋਸੀਏਸ਼ਨ ਦੇ ਸੀਨੀਅਰ ਐਡਵੋਕੇਟ ਤੇ ਸ੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸਤਨਾਮ ਸਿੰਘ ਰਾਹੀ ਨੇ ਅੱਜ ਇੱਕ ਅਜਿਹਾ ਦਾਅਵਾ ਕੀਤਾ ਹੈ ਜਿਸ ਨੇ ਪੰਜਾਬ ਦੇ ਸਿਆਸੀ ਪੜਾਅ ’ਤੇ ਸਨਸਨੀ ਫੈਲਾ ਦਿੱਤੀ ਹੈ। ਉਨ੍ਹਾਂ ਸ੍ਰੀ ਹਜੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਜਾਂਚ ਰਾਸ਼ਟਰੀ ਜਾਂਚ ਏਜੰਸੀ ਤੋਂ ਕਰਵਾਉਣ ਦੀ ਮੰਗ ਕਰਦਿਆਂ ਇਹ ਖ਼ੁਲਾਸਾ ਕੀਤਾ ਹੈ ਕਿ ਇਸ ਹਮਲੇ ਦੀਆਂ ਤਾਰਾਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਹਮਲੇ ਨਾਲ ਜੁੜ ਸਕਦੀਆਂ ਹਨ, ਜਿਸ ਦੀ ਜਾਂਚ ਪੰਜਾਬ ਪੁਲਿਸ ਨੇ ਕਦੇ ਡੂੰਘਾਈ ਨਾਲ ਨਹੀਂ ਕੀਤੀ ਸੀ। ਰਾਹੀ ਨੇ ਕਿਹਾ ਕਿ ਬਾਦਲ ਨੂੰ ਹਮਲੇ ਦੌਰਾਨ 150 ਟਾਂਕੇ ਲੱਗਣ ਦੇ ਬਾਵਜੂਦ ਵੀ ਉਹ ਚੜ੍ਹਦੀ ਕਲਾਂ ਵਿੱਚ ਹਨ ਤੇ ਉਨ੍ਹਾਂ ਨੇ ਮੀਡੀਆ ਸਾਹਮਣੇ ਇਹ ਸਪੱਸ਼ਟ ਕੀਤਾ ਹੈ ਕਿ ਭਾਵੇਂ ਉਨ੍ਹਾਂ ਦੀ ਜਾਨ ਚਲੀ ਜਾਵੇ ਪਰ ਉਹ ਪੰਜਾਬ ਤੇ ਦੇਸ ਦੀ ਸ਼ਾਂਤੀ ਨੂੰ ਅੱਗ ਨਹੀਂ ਲੱਗਣ ਦੇਣਗੇ। ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਇਹ ਸਵਾਲ ਉਠਾਇਆ ਕਿ ਜਦੋਂ ਪਹਿਲਾ ਹਮਲਾ ਵੀ ਅਕਾਲੀ ਦਲ ਦੇ ਪ੍ਰਧਾਨ ’ਤੇ ਹੋਇਆ ਸੀ ਤਾਂ ਉਸ ਦੀ ਜਾਂਚ ਅਧੂਰੀ ਕਿਉਂ ਰਹਿ ਗਈ, ਕੀ ਇਸ ਦਾ ਕੋਈ ਡੂੰਘਾ ਸਾਜ਼ਿਸ਼ੀ ਕਨੈਕਸ਼ਨ ਹੈ ਜਿਸ ਨੂੰ ਦਬਾਇਆ ਗਿਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਚੋਣਾਂ ਦਾ ਵਰ੍ਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਮਾਹੌਲ ਖ਼ਰਾਬ ਕਰਨ ਤੇ ਲੋਕਾਂ ਵਿੱਚ ਸਹਿਮ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਇਸ ਲਈ ਦੁਸ਼ਮਣ ਤਾਕਤਾਂ ਦੇ ਸਾਹਮਣੇ ਆਉਣ ਲਈ ਇਹ ਜ਼ਰੂਰੀ ਹੈ ਕਿ ਇਸ ਕੇਸ ਦੀ ਜਾਂਚ ਐਨਆਈਏ ਤੋਂ ਕੀਤੀ ਜਾਵੇ। ਰਾਹੀ ਨੇ ਭਾਰਤ ਸਰਕਾਰ ਨੂੰ ਪੂਰਜੋਰ ਮੰਗ ਕੀਤੀ ਕਿ ਦੋਵੇਂ ਹਮਲਿਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਸਕੇ, ਕਿਉਂਕਿ ਪੰਜਾਬ ਦੀ ਅਮਨ-ਸ਼ਾਂਤੀ ਲਈ ਇਹ ਮਾਮਲਾ ਕਿਸੇ ਵੀ ਹਾਲਤ ਵਿੱਚ ਦਬਾਇਆ ਨਹੀਂ ਜਾਣਾ ਚਾਹੀਦਾ। ਇਸ ਮੰਗ ਨੇ ਨਾ ਸਿਰਫ਼ ਸਿਆਸੀ ਹਲਕਿਆਂ ਨੂੰ ਹਲੂਣਿਆ ਹੈ ਬਲਕਿ ਆਮ ਲੋਕਾਂ ਵਿੱਚ ਵੀ ਇਹ ਸਵਾਲ ਉਠ ਰਿਹਾ ਹੈ ਕਿ ਆਖ਼ਰ ਉਹ ਕਿਹੜੀਆਂ ਤਾਕਤਾਂ ਹਨ ਜੋ ਇੱਕ ਵੱਡੇ ਆਗੂ ਨੂੰ ਨਿਸ਼ਾਨਾ ਬਣਾ ਰਹੀਆਂ ਹਨ ਤੇ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ’ਤੇ ਤੁਲੀਆਂ ਹੋਈਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!