|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਬਰਨਾਲਾ ਵਿਖੇ ਭਾਜਪਾ ਆਗੂਆਂ ਦਾ ਖੁਲਾਸਾ: ਨਸ਼ਾ ਮੁਕਤ ਯਾਤਰਾ ਦੌਰਾਨ ਕੀਤੇ ਗਏ ਇਹ ਗੰਭੀਰ ਦਾਅਵੇ

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਵੀਰਵਾਰ ਨੂੰ ਬਰਨਾਲਾ ਦੇ ਰਾਮ ਬਾਗ ਵਿਚ ਬਣੇ ਸ਼ਾਂਤੀ ਹਾਲ ਵਿਖੇ ਪਹੁੰਚੀ, ਜਿੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ

NRI Post Desk · 61 ਦਿਨ ਪਹਿਲਾਂ · ਅੱਪਡੇਟ 24 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਰਨਾਲਾ ਵਿਖੇ ਭਾਜਪਾ ਆਗੂਆਂ ਦਾ ਖੁਲਾਸਾ: ਨਸ਼ਾ ਮੁਕਤ ਯਾਤਰਾ ਦੌਰਾਨ ਕੀਤੇ ਗਏ ਇਹ ਗੰਭੀਰ ਦਾਅਵੇ
📷 NRI Post Desk

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਭਾਰਤੀ ਜਨਤਾ ਪਾਰਟੀ ਵਲੋਂ ਕੱਢੀ ਜਾ ਰਹੀ ਨਸ਼ਾ ਮੁਕਤ ਪੰਜਾਬ ਯਾਤਰਾ ਵੀਰਵਾਰ ਨੂੰ ਬਰਨਾਲਾ ਦੇ ਰਾਮ ਬਾਗ ਵਿਚ ਬਣੇ ਸ਼ਾਂਤੀ ਹਾਲ ਵਿਖੇ ਪਹੁੰਚੀ, ਜਿੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਤੇ ਸਮੂਹ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਯਾਤਰਾ ਵਿਚ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਸੀਨੀਅਰ ਐਡਵੋਕੇਟ ਐੱਚ. ਐੱਸ. ਫੂਲਕਾ, ਦਿਆਲ ਸਿੰਘ ਸੋਢੀ, ਚਰਨਜੀਤ ਸਿੰਘ ਬਰਾੜ, ਕ੍ਰਿਸ਼ਨ ਸ਼ਰਮਾ ਤੋਂ ਇਲਾਵਾ ਹੋਰ ਕਈ ਸੀਨੀਅਰ ਭਾਜਪਾ ਆਗੂ ਸ਼ਾਮਲ ਹੋਏ ਅਤੇ ਵੱਡੀ ਗਿਣਤੀ ਵਿਚ ਸਹਿਰ ਵਾਸੀ, ਧਾਰਮਿਕ ਜਥੇਬੰਦੀਆਂ ਅਤੇ ਸਮਾਜਿਕ ਸੰਸਥਾਵਾਂ ਦੇ ਨੁਮਾਇੰਦੇ ਵੀ ਪਹੁੰਚੇ। ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗੰਭੀਰ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਨੂੰ ਇੱਕ ਖਾਨ ਸਮਝ ਕੇ ਲੁੱਟਣ ਦੇ ਇਰਾਦੇ ਨਾਲ ਪੰਜਾਬ ਦੀ ਸਿਆਸਤ ਵਿਚ ਦਖ਼ਲ ਦੇਣਾ ਚਾਹੁੰਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਿਆਸਤ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬੇ ਦੀ ਬਿਹਤਰੀ ਲਈ ਵੱਡੀਆਂ ਉਮੀਦਾਂ ਨਾਲ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪੀ ਸੀ, ਪਰ ਸਰਕਾਰ ਦੇ ਕੰਮਕਾਜ ਨੂੰ ਲੈ ਕੇ ਲੋਕਾਂ ਵਿਚ ਨਿਰਾਸ਼ਾ ਪਾਈ ਜਾ ਰਹੀ ਹੈ। ਬਿੱਟੂ ਨੇ ਕਿਹਾ ਕਿ ਪੰਜਾਬ ਇੱਕ ਖੁਸ਼ਹਾਲ ਸੂਬਾ ਰਿਹਾ ਹੈ ਅਤੇ ਇਸ ਦੇ ਸਰੋਤਾਂ ਤੇ ਹੱਕਾਂ ਦੀ ਰਾਖੀ ਕਰਨਾ ਸੂਬੇ ਦੇ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਿਚ ਉਨ੍ਹਾਂ ਨੂੰ ਪੰਜਾਬੀ ਸਮਝ ਕੇ ਸਭ ਤੋਂ ਵੱਡੀ ਰੇਲਵੇ ਵਿਚ ਮਨਿਸਟਰੀ ਦਿੱਤੀ ਹੈ ਅਤੇ ਜੇਕਰ ਪੰਜਾਬ ਦਾ ਵਿਕਾਸ ਹੋਣਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਜੀ ਵਲੋਂ ਕੀਤਾ ਜਾਣਾ ਹੈ। ਆਪ ’ਤੇ ਦੋਸ਼ ਲਗਾਉਂਦਿਆਂ ਬਿੱਟੂ ਨੇ ਕਿਹਾ ਕਿ ਆਪ ਦੇ ਕਈ ਵੱਡੇ ਆਗੂ ਫਿਰੌਤੀਆਂ ਦੇ ਧੰਦਿਆਂ ਵਿਚ ਸ਼ਾਮਲ ਹਨ ਅਤੇ ਆਪ ਦੇ ਆਗੂਆਂ ਦੇ ਘਰ ਈਡੀ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਹੋਰ ਵੀ ਵੱਡੇ ਘਪਲੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਆਪ ਜੋ ਪ੍ਰਧਾਨ ਹੈ ਉਹ ਸਭ ਤੋਂ ਵੱਧ ਫਿਰੌਤੀਆਂ ਦੀ ਡੀਲ ਕਰਵਾਉਂਦਾ ਹੈ ਅਤੇ ਪੰਜਾਬ ਅੰਦਰ ਕਰੋੜਾ ਰੁਪਏ ਦਾ ਕਰਜਾ ਹੈ। ਇਸ ਮੌਕੇ ਸੀਨੀਅਰ ਐਡਵੋਕੇਟ ਐੱਚ. ਐੱਸ. ਫੂਲਕਾ ਨੇ ਕਿਹਾ ਕਿ ਇਹ ਯਾਤਰਾ ਪੰਜਾਬ ਨੂੰ ਲੱਗੇ ਨਸ਼ਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਕੱਢੀ ਜਾ ਰਹੀ ਹੈ ਅਤੇ ਸੂਬੇ ਅੰਦਰ ਰੋਜ਼ਾਨਾ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਦੀ ਸਮੱਸਿਆ ਸਿਰਫ਼ ਕਿਸੇ ਇੱਕ ਪਰਿਵਾਰ ਜਾਂ ਵਰਗ ਦੀ ਨਹੀਂ, ਸਗੋਂ ਇਹ ਸਮੁੱਚੇ ਪੰਜਾਬ ਲਈ ਗੰਭੀਰ ਚੁਣੌਤੀ ਬਣ ਚੁੱਕੀ ਹੈ ਅਤੇ ਨਸ਼ਿਆਂ ਕਾਰਨ ਕਈ ਪਰਿਵਾਰ ਆਪਣੇ ਨੌਜਵਾਨ ਪੁੱਤਰਾਂ ਨੂੰ ਗੁਆ ਰਹੇ ਹਨ। ਫੂਲਕਾ ਨੇ ਕਿਹਾ ਕਿ ਨਸ਼ੇ ਦੀ ਸਪਲਾਈ ਨੂੰ ਰੋਕਣ ਦੇ ਨਾਲ-ਨਾਲ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ ਅਤੇ ਜੇਕਰ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਤਾਂ ਭਾਜਪਾ ਨੂੰ ਸੱਤਾ ਵਿਚ ਲਿਆਉਣਾ ਜਰੂਰੀ ਹੈ। ਇਸ ਮੌਕੇ ਭ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!