|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਰਨਾਲਾ ਵਿੱਚ 20 ਅਕਤੂਬਰ ਨੂੰ ਕੁਝ ਅਜਿਹਾ ਹੋਵੇਗਾ, ਜਿਸ ਦੀ ਉਡੀਕ ਵਿੱਚ ਸਨ ਲੇਖਕ—ਘੁੰਨਸ ਐਵਾਰਡ ਦਾ ਐਲਾਨ, ਨਾਮ ਸੁਣ ਕੇ ਹੈਰਾਨ ਰਹਿ ਜਾਓਗੇ

ਬਰਨਾਲਾ ਵਿੱਚ ਇੱਕ ਅਜਿਹਾ ਫ਼ੈਸਲਾ ਲਿਆ ਗਿਆ ਹੈ, ਜੋ ਪੰਜਾਬੀ ਸਾਹਿਤ ਦੀ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਟਰੱਸਟ ਘੁੰਨਸ ਵੱਲੋਂ ਸਾਲਾਨਾ ਐਵਾਰਡ ਇਸ ਵਾਰ ਪੰਜਾਬੀ ਦੇ ਪ੍ਰਸਿੱਧ ਕਵੀ ਜਸਵੰਤ ਜ਼ਫ਼

NRI Post Desk · 40 ਦਿਨ ਪਹਿਲਾਂ · ਅੱਪਡੇਟ 35 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਰਨਾਲਾ ਵਿੱਚ 20 ਅਕਤੂਬਰ ਨੂੰ ਕੁਝ ਅਜਿਹਾ ਹੋਵੇਗਾ, ਜਿਸ ਦੀ ਉਡੀਕ ਵਿੱਚ ਸਨ ਲੇਖਕ—ਘੁੰਨਸ ਐਵਾਰਡ ਦਾ ਐਲਾਨ, ਨਾਮ ਸੁਣ ਕੇ ਹੈਰਾਨ ਰਹਿ ਜਾਓਗੇ
📷 NRI Post Desk

ਬਰਨਾਲਾ ਵਿੱਚ ਇੱਕ ਅਜਿਹਾ ਫ਼ੈਸਲਾ ਲਿਆ ਗਿਆ ਹੈ, ਜੋ ਪੰਜਾਬੀ ਸਾਹਿਤ ਦੀ ਦੁਨੀਆ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸੰਤ ਅਤਰ ਸਿੰਘ ਘੁੰਨਸ ਯਾਦਗਾਰੀ ਸਾਹਿਤਕ ਟਰੱਸਟ ਘੁੰਨਸ ਵੱਲੋਂ ਸਾਲਾਨਾ ਐਵਾਰਡ ਇਸ ਵਾਰ ਪੰਜਾਬੀ ਦੇ ਪ੍ਰਸਿੱਧ ਕਵੀ ਜਸਵੰਤ ਜ਼ਫ਼ਰ ਨੂੰ ਦਿੱਤਾ ਜਾ ਰਿਹਾ ਹੈ। ਇਹ ਫ਼ੈਸਲਾ ਬੀਤੇ ਦਿਨ ਟਰੱਸਟ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਕੀਤਾ ਗਿਆ। ਮੀਟਿੰਗ ਵਿਚ ਟਰੱਸਟ ਦੇ ਮੈਂਬਰਾਂ ਪੰਜਾਬੀ ਕਵੀ ਸੀ ਮਾਰਕੰਡਾ, ਆਲੋਚਕ ਤੇਜਾ ਸਿੰਘ ਤਿਲਕ ਅਤੇ ਡਾ ਭੁਪਿੰਦਰ ਸਿੰਘ ਬੇਦੀ ਨੇ ਭਾਗ ਲਿਆ। ਮੀਟਿੰਗ ਦੀ ਕਾਰਵਾਈ ਦੱਸਦਿਆਂ ਜਨਰਲ ਸਕੱਤਰ ਬੂਟਾ ਸਿੰਘ ਚੌਹਾਨ ਨੇ ਦੱਸਿਆ ਕਿ ਇਸ ਵਾਰ ਦਾ ਸਾਲਾਨਾ ਐਵਾਰਡ ਜਸਵੰਤ ਜ਼ਫ਼ਰ ਨੂੰ ਦੁਸਹਿਰੇ ਦੇ ਮੌਕੇ ਤੇ 20 ਅਕਤੂਬਰ ਨੂੰ ਸਵੇਰੇ ਬਾਰਾਂ ਵਜੇ ਸੰਤ ਅਤਰ ਸਿੰਘ ਘੁੰਨਸ ਦੀ ਸਾਲਾਨਾ ਬਰਸੀ ਦੇ ਮੌਕੇ ਤੇ ਦਿੱਤਾ ਜਾਵੇਗਾ ਜਿਸ ਵਿਚ ਨਕਦ ਰਾਸ਼ੀ, ਦੁਸ਼ਾਲਾ, ਯਾਦਗਾਰੀ ਚਿੰਨ੍ਹ ਅਤੇ ਸਿਰੋਪਾਇ ਬਖਸ਼ਿਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਫ਼ਰ ਦੇ ਹੁਣ ਤੱਕ ਪੰਜ ਕਾਵਿ ਸੰਗ੍ਰਹਿ, ਚਾਰ ਪੁਸਤਕਾਂ ਵਾਰਤਕ ਅਤੇ ਅੱਠ ਪੁਸਤਕਾਂ ਹੋਰ ਛਪ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਐਵਾਰਡ 1991 ਵਿਚ ਪ੍ਰਸਿੱਧ ਨਾਵਲਕਾਰ ਜਸਵੰਤ ਸਿੰਘ ਕੰਵਲ ਨੂੰ ਦੇਣ ਉਪਰੰਤ ਸ਼ੁਰੂ ਕੀਤਾ ਗਿਆ ਸੀ। ਉਸ ਪਿੱਛੋਂ ਹਰ ਸਾਲ ਦੁਸਿਹਰੇ ਦੇ ਮੌਕੇ ਤੇ ਦਿੱਤੇ ਜਾਣ ਵਾਲੇ ਲੇਖਕਾਂ ਦੀ ਗਿਣਤੀ ਹਰ ਸਾਲ ਇਕ ਤੋਂ ਵਧਦੀ ਵੀ ਰਹੀ ਹੈ। ਹੁਣ ਤੱਕ 55 ਲੇਖਕਾਂ ਨੂੰ ਸਨਮਾਨਿਤ ਕੀਤਾ ਜਾ ਚੁੱਕਿਆ ਹੈ। ਸਨਮਾਨਿਤ ਹੋਏ ਲੇਖਕਾਂ ਵਿਚ ਸੋਹਣ ਸਿੰਘ ਸੀਤਲ, ਗੁਰਦਿਆਲ ਸਿੰਘ, ਸੰਤੋਖ ਸਿੰਘ ਧੀਰ, ਦਲੀਪ ਕੌਰ ਟਿਵਾਣਾ, ਰਾਮ ਸਰੂਪ ਅਣਖੀ, ਸੁਰਜੀਤ ਸਿੰਘ ਪਾਤਰ ਤੋਂ ਇਲਾਵਾ ਹੋਰ ਵੀ ਪ੍ਰਸਿੱਧ ਲੇਖਕ ਸ਼ਾਮਿਲ ਹਨ। ਇਸ ਐਲਾਨ ਨੇ ਪੰਜਾਬੀ ਸਾਹਿਤ ਜਗਤ ਵਿੱਚ ਉਤਸੁਕਤਾ ਪੈਦਾ ਕਰ ਦਿੱਤੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਸਨਮਾਨ ਸਮਾਰੋਹ ਵਿੱਚ ਕੀ ਕੁਝ ਵਿਸ਼ੇਸ਼ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!