|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਬੇਵਕੂਫ਼ਾਂ ਦੀ ਪਾਰਟੀ 'ਚ ਇੱਕ ਹੋਰ ਬੇਵਕੂਫ਼ : ਤ੍ਰਿਪਤ ਬਾਜਵਾ

ਚੰਡੀਗੜ੍ਹ (ਦੇਵ ਇੰਦਰਜੀਤ) : ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ’ਚ ‘ਜਨ ਜਾਗਰਣ ਮੁਹਿੰਮ’ ਸ਼ੁਰੂ ਕੀਤੀ ਗਈ ਅਤੇ ਨਾਲ ਹੀ ਬਾਲ ਦਿਵਸ ਮਨਾਇਆ। ਅੱਜ ਕਾਂਗਰਸ ਵੱਲੋਂ ਗੁਰਦਾਸਪੁਰ ਸ਼ਹਿਰ ਅੰਦਰ ਪੈਦਲ ਮਾਰਚ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਿਟੀ ਕਾਂਗਰਸ ਦ

NRI Post Desk · 1837 ਦਿਨ ਪਹਿਲਾਂ · ਅੱਪਡੇਟ 1837 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੇਵਕੂਫ਼ਾਂ ਦੀ ਪਾਰਟੀ 'ਚ ਇੱਕ ਹੋਰ ਬੇਵਕੂਫ਼ : ਤ੍ਰਿਪਤ ਬਾਜਵਾ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ’ਚ ‘ਜਨ ਜਾਗਰਣ ਮੁਹਿੰਮ’ ਸ਼ੁਰੂ ਕੀਤੀ ਗਈ ਅਤੇ ਨਾਲ ਹੀ ਬਾਲ ਦਿਵਸ ਮਨਾਇਆ। ਅੱਜ ਕਾਂਗਰਸ ਵੱਲੋਂ ਗੁਰਦਾਸਪੁਰ ਸ਼ਹਿਰ ਅੰਦਰ ਪੈਦਲ ਮਾਰਚ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਿਟੀ ਕਾਂਗਰਸ ਦੇ ਪ੍ਰਧਾਨ ਦਰਸ਼ਨ ਮਹਾਜਨ ਸਮੇਤ ਵੱਖ-ਵੱਖ ਆਗੂਆਂ ਨੇ ਪਹੁੰਚ ਕੇ ਕਾਂਗਰਸ ਭਵਨ ਤੋਂ ਹਨੂੰਮਾਨ ਚੌਕ ਤੱਕ ਪੈਦਲ ਮਾਰਚ ਕੀਤਾ।

ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵ ਨੇ ਫਿਲਮੀ ਅਦਾਕਾਰਾ ਕੰਗਨਾ ਰਣੌਤ ਨੂੰ ਬੇਵਕੂਫ਼ ਆਖਿਆ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਵੈਸੇ ਤਾਂ ਮੈਂ ਉਸ ਬਾਰੇ ਕੁਝ ਨਹੀਂ ਬੋਲਣਾ ਚਾਹੁੰਦਾ ਪਰ ਇਹ ਗੱਲ ਜ਼ਰੂਰ ਹੈ ਕਿ ਬੇਵਕੂਫਾਂ ਦੀ ਪਾਰਟੀ ਨੇ ਇਕ ਬੇਵਕੂਫ ਨੂੰ ਹੋਰ ਸ਼ਾਮਲ ਕਰ ਲਿਆ ਹੈ, ਜਿਸ ਨੂੰ ਕੁਝ ਪਤਾ ਹੀ ਨਹੀਂ।

ਸੰਬੰਧਿਤ ਖ਼ਬਰਾਂ

ਬਾਜਵਾ ਅਤੇ ਪਾਹੜਾ ਨੇ ਕੇਂਦਰ ਸਰਕਾਰ ਵੱਲੋਂ ਤੇਲ ਤੇ ਗੈਸ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਜ਼ਰੂਰੀ ਵਸਤੂਆਂ ਦੇ ਰੇਟ ਅਾਸਮਾਨੀ ਚੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਅੱਜ ਜਨ ਜਾਗਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾ ਜਲਦ ਖੋਲ੍ਹਣਾ ਚਾਹੀਦਾ ਹੈ। ਅੱਜ ਪੰਜਾਬ ਭਾਜਪਾ ਦੀ ਮੀਟਿੰਗ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਹੈ, ਜਿਸ ’ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਹੁਣ ਵੀ ਜੇਕਰ ਕੇਂਦਰ ਸਰਕਾਰ ਲਾਂਘਾ ਖੋਲ੍ਹਦੀ ਹੈ ਤਾਂ ਇਹ ਬਹੁਤ ਵਧੀਆ ਗੱਲ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!