|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਗਤ ਸਿੰਘ ਦੇ ਜਨਮ ਦਿਨ ’ਤੇ ਸਰਕਾਰ ਨੇ ਕੀਤਾ ਇਹ ਕੰਮ, ਸਿਆਸੀ ਗਲਿਆਰਿਆਂ ’ਚ ਮਚੀ ਖਲਬਲੀ

ਲੁਧਿਆਣਾ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸੋਮਵਾਰ ਨੂੰ ਜ਼ਸਨ ਏ ਇਨਕਲਾਬ ਮਨਾਇਆ ਗਿਆ, ਪਰ ਇਸ ਮੌਕੇ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਸ ਨੇ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਅਤੇ

NRI Post Desk · 57 ਦਿਨ ਪਹਿਲਾਂ · ਅੱਪਡੇਟ 33 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਗਤ ਸਿੰਘ ਦੇ ਜਨਮ ਦਿਨ ’ਤੇ ਸਰਕਾਰ ਨੇ ਕੀਤਾ ਇਹ ਕੰਮ, ਸਿਆਸੀ ਗਲਿਆਰਿਆਂ ’ਚ ਮਚੀ ਖਲਬਲੀ
📷 NRI Post Desk

ਲੁਧਿਆਣਾ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸੋਮਵਾਰ ਨੂੰ ਜ਼ਸਨ ਏ ਇਨਕਲਾਬ ਮਨਾਇਆ ਗਿਆ, ਪਰ ਇਸ ਮੌਕੇ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਸ ਨੇ ਸਰਕਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚੋਂ ਨਸ਼ਾ ਤੇ ਗੈਂਗਸਟਰਵਾਰ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਪਰ ਹਕੀਕਤ ਇਹ ਹੈ ਕਿ ਨਸ਼ਾ ਅਤੇ ਗੈਂਗਸਟਰਵਾਰ ਖਤਮ ਹੋਣ ਦੀ ਬਜਾਏ ਆਮ ਆਦਮੀ ਪਾਰਟੀ ਦੇ ਰਾਜ ਵਿੱਚ ਸਿਖਰਾਂ ’ਤੇ ਪਹੁੰਚ ਚੁੱਕਾ ਹੈ, ਜਿਨ੍ਹਾਂ ਦੀ ਭੇਟ ਸੂਬੇ ਦੇ ਸੈਕੜੇ ਨੌਜਵਾਨ ਤੇ ਆਮ ਲੋਕ ਚੜ੍ਹ ਰਹੇ ਹਨ। ਬੈਸ ਨੇ ਦੱਸਿਆ ਕਿ ਇਸ ਦਾ ਨਤੀਜਾ ਇਹ ਹੈ ਕਿ ਪੰਜਾਬ ਦੀ ਹਿੱਕ ’ਤੇ ਹਰ ਰੋਜ਼ ਪਿਛਲੇ ਲੰਮੇ ਸਮੇਂ ਤੋਂ ਪਿੰਡ ਪਿੰਡ ਅਤੇ ਸ਼ਹਿਰ ਸ਼ਹਿਰ ਵਿੱਚ ਬਲ ਰਹੇ ਸਿਵੇ ਠੰਢੇ ਪੈਣ ਦਾ ਨਾਮ ਨਹੀਂ ਲੈ ਰਹੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸੋਮਵਾਰ ਨੂੰ ਲੁਧਿਆਣਾ ਵਿਖੇ ਜ਼ਸਨ ਏ ਇੰਨਕਲਾਬ ਮਨਾਇਆ ਗਿਆ, ਜਿਸ ਦੀ ਆੜ ਹੇਠ ਆਪ ਨੇ ਸਰਕਾਰ ਦੇ ਸੋਹਲੇ ਗਾਉਣ ਤੋਂ ਸਿਵਾਏ ਕੁੱਝ ਨਹੀਂ ਕੀਤਾ ਅਤੇ ਸਰਕਾਰ ਨੇ ਪੌਣੇ ਪੰਜ ਸਾਲਾਂ ਵਿੱਚ ਸੇਰ ਵਿੱਚੋਂ ਪੂਣੀ ਵੀ ਨਹੀਂ ਕੱਤੀ। ਬੈਸ ਨੇ ਕਿਹਾ ਕਿ ਸੂਬੇ ਸਿਰ ਭਾਰੀ ਹੋ ਰਹੀ ਕਰਜ਼ੇ ਦੀ ਪੰਡ ਤੇ ਹਰ ਰੋਜ਼ ਨਸ਼ੇ ਤੇ ਗੈਂਗਸਟਰਾਂ ਦੀ ਭੇਟ ਚੜ੍ਹ ਰਹੇ ਨੌਜਵਾਨਾਂ ਦੇ ਲਟ ਲਟ ਬਲ ਰਹੇ ਸਿਵਿਆਂ ਕਾਰਨ ਪੰਜਾਬ ਦੁਨੀਆਂ ਭਰ ਵਿੱਚ ਬਦਨਾਮ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਥੇ ਹੀ ਬਸ ਨਹੀਂ, ਆਮ ਆਦਮੀ ਪਾਰਟੀ ਦੇ ਮੰਤਰੀਆਂ ਤੇ ਨੇਤਾਵਾਂ ਦੇ ਸਤਾਏ ਲੋਕ ਆਤਮ ਹੱਤਿਆਵਾਂ ਕਰਨ ਨੂੰ ਮਜਬੂਰ ਹੋ ਰਹੇ ਹਨ। ਬੈਸ ਨੇ ਦੋਸ਼ ਲਾਇਆ ਕਿ ਭਗਤ ਸਿੰਘ ਦੇ ਪਿੰਡ ਸਹੁੰ ਚੁੱਕ ਕੇ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਤੋਰਨ ਵਾਲੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਾਜ ਵਿੱਚ ਪੰਜਾਬ ਨਸ਼ੇ ਦੇ ਸੌਦਾਗਰਾਂ ਤੇ ਗੈਂਗਸਟਰਾਂ ਦਾ ਅੱਡਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਤਰੱਕੀ ਦੇ ਰਾਹ ਤੋਰਨ ਦੀ ਬਜਾਏ ਸਰਕਾਰ ਨੇ ਪੰਜਾਬ ਦੀ ਤਰੱਕੀ ਦਾ ਪਹੀਆ ਬੁਰੀ ਤਰ੍ਹਾਂ ਕਰਜ਼ੇ ਦੀ ਦਲਦਲ ਵਿੱਚ ਧੱਕ ਦਿੱਤਾ ਹੈ। ਇਸ ਮੌਕੇ ’ਤੇ ਬੈਸ ਨੇ ਸਰਕਾਰ ’ਤੇ ਸਿੱਧੇ ਤੌਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਸ ਧਰਤੀ ’ਤੇ ਬੈਠ ਕੇ ਸਰਕਾਰ ਸੋਹਲੇ ਗਾ ਰਹੀ ਹੈ, ਉਸੇ ਧਰਤੀ ਦੀ ਹਿੱਕ ’ਤੇ ਸਿਵੇ ਬਲ ਰਹੇ ਹਨ ਅਤੇ ਇਹ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!