|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਵਾਨੀਗੜ੍ਹ ਨੂੰ ਦਹਿਸ਼ਤ ਵਿੱਚ ਲੈਣ ਵਾਲਾ ਕੁੱਤਾ ਇੱਕ ਨਹੀਂ ਸੀ? ਪੁਲਿਸ ਮੁਲਾਜ਼ਮ ਸਣੇ 13 ਲੋਕਾਂ ਦੇ ਜ਼ਖ਼ਮੀ ਹੋਣ ਪਿੱਛੇ ਛੁਪਿਆ ਹੈ ਵੱਡਾ ਰਾਜ਼

ਭਵਾਨੀਗੜ੍ਹ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੀ ਤਾਜ਼ਾ ਮਿਸਾਲ ਅੱਜ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਸ਼ਹਿਰ ਵਿੱਚ ਇੱਕ ਅਵਾਰਾ ਕੁੱਤੇ ਨੇ ਕੁਝ ਹੀ ਘੰਟਿਆਂ ਦੌਰਾਨ ਦੋ ਮਹਿਲਾਵਾਂ ਅਤੇ ਇੱਕ ਪੁਲਿਸ ਮੁਲਾ

NRI Post Desk · 9 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਵਾਨੀਗੜ੍ਹ ਨੂੰ ਦਹਿਸ਼ਤ ਵਿੱਚ ਲੈਣ ਵਾਲਾ ਕੁੱਤਾ ਇੱਕ ਨਹੀਂ ਸੀ? ਪੁਲਿਸ ਮੁਲਾਜ਼ਮ ਸਣੇ 13 ਲੋਕਾਂ ਦੇ ਜ਼ਖ਼ਮੀ ਹੋਣ ਪਿੱਛੇ ਛੁਪਿਆ ਹੈ ਵੱਡਾ ਰਾਜ਼
📷 NRI Post Desk

ਭਵਾਨੀਗੜ੍ਹ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਇਸ ਦੀ ਤਾਜ਼ਾ ਮਿਸਾਲ ਅੱਜ ਉਸ ਸਮੇਂ ਦੇਖਣ ਨੂੰ ਮਿਲੀ, ਜਦੋਂ ਸ਼ਹਿਰ ਵਿੱਚ ਇੱਕ ਅਵਾਰਾ ਕੁੱਤੇ ਨੇ ਕੁਝ ਹੀ ਘੰਟਿਆਂ ਦੌਰਾਨ ਦੋ ਮਹਿਲਾਵਾਂ ਅਤੇ ਇੱਕ ਪੁਲਿਸ ਮੁਲਾਜ਼ਮ ਸਮੇਤ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਲਿਆ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰ ਤੋਂ ਹੀ ਸ਼ਹਿਰ ਦੇ ਮੇਨ ਬਾਜ਼ਾਰ ਅਤੇ ਗਊਸ਼ਾਲਾ ਦੇ ਆਸ-ਪਾਸ ਇੱਕ ਅਵਾਰਾ ਕੁੱਤਾ ਘੁੰਮ ਰਿਹਾ ਸੀ, ਜਿਸ ਨੇ ਰਾਹ ਜਾਂਦੇ ਲੋਕਾਂ ’ਤੇ ਹਮਲਾ ਕਰਦਿਆਂ ਕਈਆਂ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਜ਼ਖ਼ਮੀ ਹੋਏ ਲੋਕਾਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਪਹੁੰਚਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਕਟਰ ਚਰਨਪ੍ਰੀਤ ਸਿੰਘ ਨੇ ਦੱਸਿਆ ਕਿ ਸਵੇਰ ਤੋਂ ਹੀ ਕੁੱਤੇ ਦੇ ਵੱਢਣ ਕਾਰਨ ਜ਼ਖ਼ਮੀ ਹੋਏ ਮਰੀਜ਼ ਹਸਪਤਾਲ ਪਹੁੰਚ ਰਹੇ ਹਨ ਅਤੇ ਹੁਣ ਤੱਕ ਬੱਚੇ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਕੁੱਲ 13 ਮਰੀਜ਼ ਇਲਾਜ ਲਈ ਆ ਚੁੱਕੇ ਹਨ, ਜਦਕਿ ਹਸਪਤਾਲ ਪ੍ਰਸ਼ਾਸਨ ਵੱਲੋਂ ਸਾਰੇ ਮਰੀਜ਼ਾਂ ਦੇ ਇਲਾਜ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਅਤੇ ਹਰੇਕ ਮਰੀਜ਼ ਨੂੰ ਲੋੜ ਅਨੁਸਾਰ ਇਲਾਜ ਦਿੱਤਾ ਜਾ ਰਿਹਾ ਹੈ। ਕੁੱਤੇ ਦੇ ਹਮਲੇ ਵਿੱਚ ਜ਼ਖ਼ਮੀ ਹੋਏ ਲੋਕਾਂ ਵਿੱਚ ਬਲਕਾਰ ਸਿੰਘ, ਭਰਭੂਰ ਸਿੰਘ, ਇਮਰਾਨ ਖਾਨ, ਅਨੀਤਾ ਰਾਣੀ, ਦਰਸ਼ਨ ਕੁਮਾਰ, ਵਿਲਾਸ ਸ਼ਰਮਾ, ਸੰਦੀਪ ਕੁਮਾਰ, ਪ੍ਰਿੰਸ, ਜਸਪਾਲ ਕੌਰ, ਲੱਕੀ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਲੋਕ ਸ਼ਾਮਲ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਵਿੱਚ ਬੱਚੇ ਅਤੇ ਬਜ਼ੁਰਗ ਵੀ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਭਵਾਨੀਗੜ੍ਹ ਸ਼ਹਿਰ ਹੀ ਨਹੀਂ, ਸਗੋਂ ਆਸ-ਪਾਸ ਦੇ ਪਿੰਡਾਂ ਵਿੱਚ ਵੀ ਅਵਾਰਾ ਕੁੱਤਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਸ਼ਹਿਰ ਦੀਆਂ ਗਲੀਆਂ ਤੇ ਮੁਹੱਲਿਆਂ ਵਿੱਚ ਅਵਾਰਾ ਕੁੱਤਿਆਂ ਦੇ ਝੁੰਡ ਆਮ ਦੇਖਣ ਨੂੰ ਮਿਲਦੇ ਹਨ, ਜਿਸ ਕਾਰਨ ਰਾਹਗੀਰਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਲੰਘਣ ਸਮੇਂ ਡਰ ਬਣਿਆ ਰਹਿੰਦਾ ਹੈ। ਲੋਕਾਂ ਨੇ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਦਾ ਤੁਰੰਤ ਕੋਈ ਠੋਸ ਹੱਲ ਕੱਢਿਆ ਜਾਵੇ, ਕਿਉਂਕਿ ਜੇਕਰ ਸਮੇਂ ਸਿਰ ਅਵਾਰਾ ਕੁੱਤਿਆਂ ਦੀ ਸਮੱਸਿਆ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਭਵਿੱਖ ਵਿੱਚ ਕੋਈ ਵੱਡੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਸ਼ਹਿਰ ਵਾਸੀਆਂ ਨੇ ਮੰਗ ਕੀਤੀ ਕਿ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ, ਤਾਂ ਜੋ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਨੂੰ ਇਸ ਦਹਿਸ਼ਤ ਤੋਂ ਮੁਕਤੀ ਦਿਲਾਈ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!