ਬੇਗੋਵਾਲ ਵਿੱਚ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਉੱਥੇ ਹਾਜ਼ਰ ਹਰ ਸ਼ਖਸ਼ੀਅਤ ਦੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਸੂਬੇਦਾਰ ਜਗਜੀਤ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਖੁੱਲੇ ਪੰਡਾਲਾਂ ਵਿੱਚ ਦੀਵਾਨ ਸਜਾਏ ਗਏ। ਇਸ ਮੌਕੇ ਉੱਤੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਤੋਂ ਇਲਾਵਾ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਿਸ਼ੇਸ਼ ਤੌਰ ’ਤੇ ਪੁੱਜੇ, ਜਦੋਂਕਿ ਭਾਈ ਗੁਰਸੇਵਕ ਸਿੰਘ ਹਜੂਰੀ ਰਾਗੀ ਡੇਰਾ ਸੰਤ ਬਾਬਾ ਪ੍ਰੇਮ ਸਿੰਘ ਅਤੇ ਭਾਈ ਸ਼ੌਕੀਨ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਕਥਾ ਕੀਰਤਨ ਰਾਹੀਂ ਉਸ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਸੰਗਤਾਂ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸੂਬੇਦਾਰ ਜਗਜੀਤ ਸਿੰਘ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਉਨ੍ਹਾਂ ਦੇਸ਼ ਅਤੇ ਕੌਮ ਦੀ ਸੇਵਾ ਫੌਜ ਵਿੱਚ ਰਹਿ ਕੇ ਕੀਤੀ ਅਤੇ ਨਾਲ ਹੀ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਚੰਗੇ ਤਰੀਕੇ ਨਾਲ ਕਰਕੇ ਦੋ ਬੇਟੀਆਂ ਤੇ ਇੱਕ ਬੇਟੇ ਯੁਵਰਾਜ ਭੁਪਿੰਦਰ ਸਿੰਘ ਨੂੰ ਉੱਚ ਕੋਟੀ ਦੀ ਵਿਦਿਆ ਦਿਵਾਈ। ਉਨ੍ਹਾਂ ਦੱਸਿਆ ਕਿ ਯੁਵਰਾਜ ਭੁਪਿੰਦਰ ਸਿੰਘ ਕਰੀਬ ਅੱਠ ਤੋਂ ਨੌਂ ਸਾਲਾਂ ਦੇ ਹੋਣਗੇ, ਜਦੋਂ ਉਨ੍ਹਾਂ ਦੇ ਮਾਤਾ ਅਕਾਲ ਚਲਾਣਾ ਕਰ ਗਏ ਸਨ, ਤਾਂ ਉਸ ਸਮੇਂ ਸੂਬੇਦਾਰ ਜਗਜੀਤ ਸਿੰਘ ਨੇ ਆਪਣੇ ਤਿੰਨਾਂ ਬੱਚਿਆਂ ਦੀ ਮਾਂ ਬਣ ਕੇ ਵੀ ਉਨ੍ਹਾਂ ਦਾ ਪਾਲਣ ਪੋਸ਼ਣ ਕੀਤਾ, ਜਿਸ ਨੇ ਹਾਜ਼ਰ ਸੰਗਤਾਂ ਦੀਆਂ ਅੱਖਾਂ ਨਮ ਕਰ ਦਿੱਤੀਆਂ। ਇਸ ਮੌਕੇ ਬੀਬੀ ਜਗੀਰ ਕੌਰ ਨੇ ਆਈਆਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਅਤੇ ਖਾਸ ਕਰਕੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਡਾ. ਦਲਜੀਤ ਸਿੰਘ ਚੀਮਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸੁਰਿੰਦਰ ਸਿੰਘ ਭੁੱਲੇ ਰਾਠਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਅਖੀਰ ਵਿੱਚ ਸਿੰਘ ਸਾਹਿਬ ਭਾਈ ਬਲਜੀਤ ਸਿੰਘ ਤੇ ਅਰਦਾਸੀਏ ਸਿੰਘ ਭਾਈ ਪ੍ਰੇਮ ਸਿੰਘ ਵੱਲੋਂ ਯੁਵਰਾਜ ਭੁਪਿੰਦਰ ਸਿੰਘ ਨੂੰ ਦਸਤਾਰ ਭੇਟ ਕੀਤੀ ਗਈ, ਅਤੇ ਉਸ ਦੇ ਉਪਰੰਤ ਪੁੱਜੀਆਂ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਵੱਲੋਂ ਆਪਣੀਆਂ ਪਾਰਟੀਆਂ, ਆਪਣੀਆਂ ਸੰਪਰਦਾਵਾਂ ਤੇ ਯੁਵਰਾਜ ਭੁਪਿੰਦਰ ਸਿੰਘ ਦੀਆਂ ਦੋਨਾਂ ਭੈਣਾਂ ਵੱਲੋਂ ਵੀ ਦਸਤਾਰ ਭੇਟ ਕੀਤੀ ਗਈ। ਇਸ ਸਮੇਂ ਰਜਨੀਤ ਕੌਰ ਬਾਵਾ, ਬਲਦੇਵ ਸਿੰਘ ਕੰਗ, ਨਛੱਤਰ ਸਿੰਘ ਕੰਗ, ਰਣਜੀਤ ਸਿੰਘ ਖੁਰਾਨਾ, ਗਗਨਜੀਤ ਸਿੰਘ ਬਰਨਾਲਾ, ਕੁਲਦੀਪ ਸਿੰਘ ਟਾਂਡੀ ਪ੍ਰਧਾਨ ਯੂਥ ਅਕਾਲੀ ਦਲ ਜ਼ਿਲ੍ਹਾ ਕਪੂਰਥਲਾ, ਰਾਧੇ ਸ਼ਾਮ ਅਰੋੜਾ, ਪਰਮਜੀਤ ਸਿੰਘ ਰਾਏਪੁਰ, ਸਰਬਜੀਤ ਸਿੰਘ ਲੁਬਾਣਾ, ਅਮਨਦੀਪ ਸਿੰਘ ਗੋਰਾ ਗਿੱਲ, ਸੀਡੀਪੀਓ ਬਲਵਿੰਦਰਜੀਤ ਸਿੰਘ, ਮਨਜੀਤ ਸਿੰਘ ਦਸੂਹਾ, ਰਣਜੀਤ ਸਿੰਘ ਖੋਜੇਵਾਲ, ਸੁਖਦੇਵ ਸਿੰਘ ਸੁੱਖਾ ਕਾਦੂਪੁਰ, ਹਰਜੀਤ ਸਿੰਘ ਵਾਲੀਆ, ਯਾਦਵਿ
ਭੋਗ ਤੇ ਦਸਤਾਰ ਦੇਣ ਵੇਲੇ ਅਚਾਨਕ ਸਾਹਮਣੇ ਆਇਆ ਉਹ ਸੱਚ, ਜੋ ਹਰ ਕਿਸੇ ਨੂੰ ਹੈਰਾਨ ਕਰ ਗਿਆ
ਬੇਗੋਵਾਲ ਵਿੱਚ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜਿਸ ਨੇ ਉੱਥੇ ਹਾਜ਼ਰ ਹਰ ਸ਼ਖਸ਼ੀਅਤ ਦੇ ਦਿਲ ਨੂੰ ਝੰਜੋੜ ਕੇ ਰੱਖ ਦਿੱਤਾ, ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ
NRI Post Desk · 25 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





