|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੇਅਰ ਵੱਲੋਂ ਦੁਕਾਨਦਾਰਾਂ ਨੂੰ ਭੇਜੇ ਨੋਟਿਸ ’ਤੇ ਸ਼ਰਨਜੀਤ ਨੇ ਕੱਸਿਆ ਤੰਜ਼Punjab2 hours ago

pਵਿਜੇ ਸੋਨੀ ਪੰਜਾਬੀ ਜਾਗਰਣvbcrlf ਫਗਵਾੜਾ : ਚਾਚੋਕੀ ਪੁਲ ਹੇਠਾਂ ਹਰ ਬਰਸਾਤ ਦੌਰਾਨ ਖੜ੍ਹੇ ਹੋਣ ਵਾਲੇ ਪਾਣੀ ਤੇ ਟੁੱਟੀ ਹੋਈ ਲਿੰਕ ਸੜਕ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਫਗਵਾੜਾ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ sng-qts ਤੇ ਸਵਾ

NRI Post Desk · 109 ਦਿਨ ਪਹਿਲਾਂ · ਅੱਪਡੇਟ 37 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੇਅਰ ਵੱਲੋਂ ਦੁਕਾਨਦਾਰਾਂ ਨੂੰ ਭੇਜੇ ਨੋਟਿਸ ’ਤੇ ਸ਼ਰਨਜੀਤ ਨੇ ਕੱਸਿਆ ਤੰਜ਼Punjab2 hours ago
📷 NRI Post Desk

pਵਿਜੇ ਸੋਨੀ ਪੰਜਾਬੀ ਜਾਗਰਣvbcrlf ਫਗਵਾੜਾ : ਚਾਚੋਕੀ ਪੁਲ ਹੇਠਾਂ ਹਰ ਬਰਸਾਤ ਦੌਰਾਨ ਖੜ੍ਹੇ ਹੋਣ ਵਾਲੇ ਪਾਣੀ ਤੇ ਟੁੱਟੀ ਹੋਈ ਲਿੰਕ ਸੜਕ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਫਗਵਾੜਾ ਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ sng-qts ਤੇ ਸਵਾਲ ਖੜ੍ਹੇ ਕਰਦਿਆਂ ਕਾਗਰਸ ਜ਼ਿਲ੍ਹਾ ਮੀਤ ਪ੍ਰਧਾਨ ਸ਼ਰਨਜੀਤ ਸਿੰਘ ਤੇ ਕੌਂਸਲਰ ਤਰਨਜੀਤ ਸਿੰਘ ਬੰਟੀ ਵਾਲੀਆ ਨੇ ਕਿਹਾ ਜੇਕਰ ਨਗਰ ਨਿਗਮ ਵੱਲੋਂ ਬਾਜ਼ਾਰਾਂ ਦੇ ਦੁਕਾਨਦਾਰਾਂ ਨੂੰ ਦੁਕਾਨਾਂ ਅੱਗੇ ਬਣੀਆਂ ਪੌੜੀਆਂ ਤੇ ਹੋਰ ਰੁਕਾਵਟਾਂ ਕਾਰਨ ਪਾਣੀ ਦੀ ਨਿਕਾਸੀ ਪ੍ਰਭਾਵਿਤ ਹੋਣ ਦੇ ਨੋਟਿਸ ਜਾਰੀ ਕੀਤੇ ਜਾ ਸਕਦੇ ਹਨ ਤਾਂ ਚਾਚੋਕੀ ਪੁਲ ਹੇਠਾਂ ਸਾਲਾਂ ਤੋਂ ਪਾਣੀ ਖੜ੍ਹਨ ਦੀ ਸਮੱਸਿਆ ਤੇ ਟੁੱਟੀ ਸੜਕ ਲਈ ਵੀ ਜ਼ਿੰਮੇਵਾਰ ਵਿਭਾਗ ਜਾਂ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੇਅਰ ਸਾਹਬ ਨੂੰ ਜਵਾਬ ਦੇਣਾ ਚਾਹੀਦਾ ਹੈ। vbcrlf ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਚਾਚੋਕੀ ਪੁਲ ਹੇਠਾਂ ਵੱਡੀ ਮਾਤਰਾ ਵਿੱਚ ਪਾਣੀ ਇਕੱਠਾ ਹੋ ਗਿਆ ਸੀ। ਸੜਕ ਟੁੱਟੀ ਹੋਣ ਕਾਰਣ ਲੋਕਾਂ ਨੂੰ ਬਹੁਤ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਤੇ ਕਈ ਲੋਕ ਦੁਰਘਟਨਾ ਦਾ ਸ਼ਿਕਾਰ ਵੀ ਹੋਏ, ਜਿਸ ਕਾਰਨ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਰੋਜ਼ਾਨਾ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਰਸਤੇ ਤੋਂ ਲੰਘਣ ਵਾਲੇ ਆਮ ਰਾਹਗੀਰ, ਸਕੂਲਾਂ ਦੇ ਵਿਦਿਆਰਥੀ, ਹਸਪਤਾਲਾਂ ਵਿੱਚ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼, ਐਂਬੂਲੈਂਸਾਂ ਤੇ ਹੋਰ ਵਾਹਨ ਚਾਲਕ ਕਾਫ਼ੀ ਪ੍ਰੇਸ਼ਾਨ ਹਨ। ਕਈ ਵਾਰ ਲੋਕਾਂ ਨੂੰ ਲੰਮੇ ਚੱਕਰ ਲਗਾ ਕੇ ਆਪਣੀ ਮੰਜ਼ਿਲ ਤੱਕ ਪਹੁੰਚਣਾ ਪੈਂਦਾ ਹੈ। ਸ਼ਰਨਜੀਤ ਸਿੰਘ ਤੇ ਤਰਨਜੀਤ ਸਿੰਘ ਨੇ ਕਿਹਾ ਕਿ ਇਹ ਸਮੱਸਿਆ ਕਈ ਸਾਲਾਂ ਤੋਂ ਲਗਾਤਾਰ ਬਣੀ ਹੋਈ ਹੈ। ਹਰ ਬਰਸਾਤ ਦੇ ਮੌਸਮ ਵਿੱਚ ਚਾਚੋਕੀ ਪੁਲ ਹੇਠਾਂ ਪਾਣੀ ਖੜ੍ਹ ਜਾਂਦਾ ਹੈ, ਪਰ ਇਸ ਦਾ ਸਥਾਈ ਹੱਲ ਕਰਨ ਲਈ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਇਹ ਉਹੀ ਸਮੱਸਿਆ ਹੈ ਜੋ ਉਸ ਸਮੇਂ ਤੋਂ ਚੱਲ ਰਹੀ ਹੈ ਜਦੋਂ ਫਗਵਾੜਾ ਦੇ ਬਾਜ਼ਾਰਾਂ ਵਿੱਚ ਵੀ ਮੀਂਹ ਦਾ ਪਾਣੀ ਭਰਨ ਦੀ ਸਮੱਸਿਆ ਚੱਲੀ ਆ ਰਹੀ ਹੈ। vbcrlf ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਨਿਗਮ ਆਪਣੀ ਜ਼ਿੰਮੇਵਾਰੀ ਤੋਂ ਪਾਸਾ ਵੱਟਦਿਆਂ ਹਰ ਗੱਲ ਦਾ ਦੋਸ਼ ਦੁਕਾਨਦਾਰਾਂ ਤੇ ਆਮ ਲੋਕਾਂ ਦੇ ਸਿਰ ਮੜ੍ਹਣ ਦੀ ਕੋਸ਼ਿਸ਼ ਕਰ ਰਿਹਾ ਹੈ, ਜਦਕਿ ਸ਼ਹਿਰ ਦੇ ਮੁੱਖ ਡਰੇਨੇਜ ਸਿਸਟਮ, ਸੀਵਰੇਜ ਤੇ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਬਣਾਉਣਾ ਨਗਰ ਨਿਗਮ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਮੇਅਰ ਤੇ ਨਗਰ ਨਿਗਮ ਕਮਿਸ਼ਨਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਸੱਚਮੁੱਚ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੰਭੀਰ ਹੈ ਤਾਂ ਸਭ ਤੋਂ ਪਹਿਲਾਂ ਚਾਚੋਕੀ ਪੁਲ ਹੇਠਾਂ ਬਣੀ ਸੜਕ ਦੀ ਤੁਰੰਤ ਰਿਪੇਅਰ ਕਰਵਾਈ ਜਾਵੇ। vbcrlf ਸ਼ਰਨਜੀਤ ਸਿੰਘ ਨੇ ਕਿਹਾ ਕਿ ਫਗਵਾੜਾ ਦੇ ਲੋਕਾਂ ਨੂੰ ਹਰ ਬਰਸਾਤ ਵਿੱਚ ਇਸ ਤਰ੍ਹਾਂ ਦੀ ਪ੍ਰੇਸ਼ਾਨੀ ਝੱਲਣ ਲਈ ਮਜਬੂਰ ਕਰਨਾ ਕਿਸੇ ਵੀ ਸੂਰਤ ਵਿੱਚ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਸਿਰਫ਼ ਨੋਟਿਸ ਜਾਰੀ ਕਰਨ ਦੀ ਬਜਾਏ ਜ਼ਮੀਨੀ ਪੱਧਰ sng-qts ਤੇ ਕੰਮ ਕਰਕੇ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਚਾਚੋਕੀ ਪੁਲ ਹੇਠਾਂ ਪਾਣੀ ਖੜ੍ਹਨ ਦੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕੇ। /sng-qts /vbcrlf /vbcrlf /vbcrlf /sng-qts /vbcrlf/p

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!