ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਉਸ ਵੇਲੇ ਸਿਆਸੀ ਗਰਮਾਹਟ ਆਪਣੇ ਸਿਖ਼ਰ 'ਤੇ ਪਹੁੰਚ ਗਈ ਜਦੋਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਦੇ ਨਾਲ-ਨਾਲ ਉਨ੍ਹਾਂ ਦੇ ਟਵੀਟ ਦੀਆਂ ਕਾਪੀਆਂ ਨੂੰ ਅੱਗ ਦੀ ਭੇਟਾ ਚਾੜ੍ਹ ਦਿੱਤਾ। ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਹੋਏ ਇਸ ਰੋਸ ਮੁਜ਼ਾਹਰੇ ਵਿੱਚ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਹੜਤਾਲ ਬਾਰੇ ਕੀਤੇ ਗਏ ਟਵੀਟ ਨੂੰ ਸਭਿਆਚਾਰ ਦੇ ਉਲਟ ਦੱਸਦਿਆਂ ਆਗੂਆਂ ਨੇ ਇੱਕੀ ਦੀ ਇਕੱਤੀ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ, ਬਰਜਿੰਦਰਜੀਤ ਸਿੰਘ ਢਿੱਲੋਂ, ਰਵਿੰਦਰ ਪਾਲ ਸਿੰਘ ਘਾਲੀ, ਸੇਵਕ ਸਿੰਘ, ਪ੍ਰੇਮ ਚਾਵਲਾ, ਸੁਖਵਿੰਦਰ ਸਿੰਘ ਸੁੱਖੀ, ਅਮਰੀਕ ਸਿੰਘ ਸੰਧੂ, ਸਿਮਰਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਸਰਾਂ, ਇੰਦਰਜੀਤ ਸਿੰਘ ਖੀਵਾ, ਇਕਬਾਲ ਸਿੰਘ ਢੁੱਡੀ, ਬਲਕਾਰ ਸਿੰਘ ਸਹੋਤਾ, ਨਵਪ੍ਰੀਤ ਸਿੰਘ, ਲਖਵਿੰਦਰ ਕੌਰ ਮਿਡ ਡੇਅ ਮੀਲ ਆਗੂ, ਅਮਰਜੀਤ ਸਿੰਘ ਵਾਲੀਆ, ਇੰਦਰਜੀਤ ਸਿੰਘ ਗਿੱਲ, ਅਧਿਆਪਕ ਆਗੂ ਗਗਨ ਪਾਹਵਾ, ਜੀਤੇਂਦਰ ਕੁਮਾਰ ਹੰਸ, ਨਰਿੰਦਰ ਕੁਮਾਰ, ਜਸਜੀਤ ਸਿੰਘ ਅਤੇ ਹਰਜਸਦੀਪ ਸਿੰਘ ਸਮੇਤ ਕਈ ਆਗੂਆਂ ਨੇ ਮੁੱਖ ਮੰਤਰੀ 'ਤੇ ਗੰਭੀਰ ਦੋਸ਼ ਲਾਏ ਕਿ ਉਨ੍ਹਾਂ ਨੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਇਤਿਹਾਸਿਕ ਮਹਾਂ ਰੈਲੀ ਦੇ ਇਕੱਠ ਦਾ ਅਪਮਾਨ ਕੀਤਾ ਹੈ ਅਤੇ 27 ਅਗਸਤ ਨੂੰ ਤੈਅ ਮੀਟਿੰਗ ਤੋਂ ਪਹਿਲਾਂ ਹੀ ਉਨ੍ਹਾਂ ਨੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਪ੍ਰਤੀ ਨਾਂਹ-ਪੱਖੀ ਰੁਖ਼ ਅਪਣਾ ਲਿਆ ਹੈ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਨੂੰ ਆਉਣ ਵਾਲਾ ਸਮਾਂ ਮੁਆਫ਼ ਨਹੀਂ ਕਰੇਗਾ, ਕਿਉਂਕਿ 30 ਅਗਸਤ ਨੂੰ ਲੁਧਿਆਣਾ ਵਿੱਚ ਹੋਣ ਵਾਲੀ ਸੂਬਾ ਪੱਧਰੀ ਮੀਟਿੰਗ ਵਿੱਚ ਆਰ-ਪਾਰ ਦੀ ਲੜਾਈ ਦੀ ਰੂਪ ਰੇਖਾ ਉਲੀਕੀ ਜਾਵੇਗੀ। ਇਸ ਦੌਰਾਨ ਇਕਬਾਲ ਸਿੰਘ ਰਣ ਸਿੰਘ ਵਾਲਾ, ਸੋਮ ਨਾਥ ਅਰੋੜਾ, ਪਰਮਜੀਤ ਸਿੰਘ, ਕਿਸਾਨ ਆਗੂ ਲਾਲ ਸਿੰਘ ਗੋਲੇ ਵਾਲਾ, ਮਾਸਟਰ ਸੂਰਜ ਭਾਨ, ਬਲਦੇਵ ਸਿੰਘ, ਗੁਰਬਿੰਦਰ ਸਿੰਘ ਮਚਾਕੀ, ਦਵਿੰਦਰ ਸਿੰਘ, ਅਮਰਜੀਤ ਸਿੰਘ, ਸਵਰਨ ਪਾਲ ਸਿੰਘ, ਜਤਿੰਦਰ ਸਿੰਘ, ਭਾਰਤ ਭੂਸ਼ਣ, ਵਰਿੰਦਰ ਕੁਮਾਰ, ਰੇਸ਼ਮ ਸਿੰਘ ਗਿੱਲ, ਪਰਮਿੰਦਰ ਸਿੰਘ, ਵੀਰ ਸਿੰਘ ਅਤੇ ਰਜਿੰਦਰ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਅਧਿਆਪਕ ਅਤੇ ਮੁਲਾਜ਼ਮ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮੁੱਖ ਮੰਤਰੀ ਦੇ ਟਵੀਟ ਦੀਆਂ ਕਾਪੀਆਂ ਸਾੜਨ ਦੀ ਅਸਲ ਵਜ੍ਹਾ ਸਾਹਮਣੇ! ਫਰੀਦਕੋਟ ਵਿੱਚ ਸੱਤਾ ਖ਼ਿਲਾਫ਼ ਭੜਕੀ ਅੱਗ, ਅਗਲਾ ਕਦਮ ਹੈਰਾਨ ਕਰ ਦੇਵੇਗਾ
ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਅੱਜ ਉਸ ਵੇਲੇ ਸਿਆਸੀ ਗਰਮਾਹਟ ਆਪਣੇ ਸਿਖ਼ਰ 'ਤੇ ਪਹੁੰਚ ਗਈ ਜਦੋਂ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਣ ਦੇ ਨਾਲ-ਨਾਲ ਉਨ੍ਹਾਂ ਦੇ ਟਵੀਟ ਦੀਆਂ
NRI Post Desk · 88 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




