|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਗਾ ਦੀ ਇਸ ਸੰਸਥਾ ਨੇ ਕੀਤਾ ਕਮਾਲ, ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲਿਆਂ ਲਈ ਵੱਡੀ ਖੁਸ਼ਖਬਰੀ

ਮੋਗਾ ਵਿੱਚ ਸਥਿਤ ਗੋਲਡਨ ਐਜੂਕੇਸ਼ਨਸ ਸੰਸਥਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਇਹ ਸੰਸਥਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਹ ਸੰਸਥਾ ਆਇਲੈਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ ਵਿੱਚ ਸਭ

NRI Post Desk · 52 ਦਿਨ ਪਹਿਲਾਂ · ਅੱਪਡੇਟ 36 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਗਾ ਦੀ ਇਸ ਸੰਸਥਾ ਨੇ ਕੀਤਾ ਕਮਾਲ, ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲਿਆਂ ਲਈ ਵੱਡੀ ਖੁਸ਼ਖਬਰੀ
📷 NRI Post Desk

ਮੋਗਾ ਵਿੱਚ ਸਥਿਤ ਗੋਲਡਨ ਐਜੂਕੇਸ਼ਨਸ ਸੰਸਥਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਵਿਦੇਸ਼ ਜਾਣ ਦਾ ਸੁਪਨਾ ਦੇਖਣ ਵਾਲੇ ਵਿਦਿਆਰਥੀਆਂ ਲਈ ਇਹ ਸੰਸਥਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਇਹ ਸੰਸਥਾ ਆਇਲੈਟਸ ਅਤੇ ਇੰਮੀਗ੍ਰੇਸ਼ਨ ਦੇ ਖੇਤਰ ਵਿੱਚ ਸਭ ਤੋਂ ਅੱਗੇ ਮੰਨੀ ਜਾਂਦੀ ਹੈ ਅਤੇ ਲੁਧਿਆਣਾ-ਮੋਗਾ ਜੀਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ। ਇਸ ਸੰਸਥਾ ਨੇ ਇਸ ਵਾਰ ਲਵੀਸ਼ ਨਾਮ ਦੇ ਵਿਦਿਆਰਥੀ ਨੂੰ ਯੂਕੇ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ, ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਇੱਥੋਂ ਦਾ ਤਜ਼ੁਰਬੇਕਾਰ ਸਟਾਫ਼ ਅਤੇ ਸਹੀ ਤਰੀਕੇ ਨਾਲ ਤਿਆਰ ਕੀਤੀਆਂ ਜਾਂਦੀਆਂ ਫਾਈਲਾਂ ਕਾਰਨ ਵਿਦਿਆਰਥੀਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜ੍ਹਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ ਬਹੁਤ ਘੱਟ ਖਰਚੇ 'ਤੇ ਦਾਖ਼ਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਅੱਗੇ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜ਼ੁਰਬੇਕਾਰ ਸਟਾਫ਼ ਵੱਲੋਂ ਤਿਆਰ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਇਹ ਸੰਸਥਾ ਲਗਾਤਾਰ ਪੜ੍ਹਾਈ ਕਰਨ ਦੇ ਚਾਹਵਾਨ ਅਤੇ ਸਪਾਊਸ ਕੇਸਾਂ ਦੇ ਬੱਚਿਆਂ ਲਈ ਭਰੋਸੇ ਦਾ ਕੇਂਦਰ ਬਣੀ ਹੋਈ ਹੈ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ਼ ਮੈਂਬਰਜ਼ ਨੇ ਲਵੀਸ਼ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਲਵੀਸ਼ ਨੇ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸਹੀ ਮਾਰਗਦਰਸ਼ਨ ਕਾਰਨ ਹੀ ਇਹ ਸੁਪਨਾ ਸਾਕਾਰ ਹੋ ਸਕਿਆ। ਇਸ ਸੰਸਥਾ ਦੇ ਮੁਖੀ ਰਮਨ ਅਰੋੜਾ ਨੇ ਦੱਸਿਆ ਕਿ ਸੰਸਥਾ ਵਿੱਚ ਬਹੁਤ ਹੀ ਵਧੀਆ ਅਤੇ ਅਧੁਨਿਕ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾ ਵੱਲੋਂ ਲਗਵਾਏ ਗਏ ਮਲਟੀਪਲ, ਸੁਪਰ, ਸਪਾਊਸ ਅਤੇ ਸਟੂਡੈਂਟ ਵੀਜ਼ੇ ਦੇ ਨਤੀਜੇ ਬਹੁਤ ਚੰਗੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਸੰਸਥਾ ਸਾਰੇ ਦੇਸ਼ਾਂ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾਉਣ ਵਿੱਚ ਮਾਹਿਰ ਜਾਣੀ ਜਾਂਦੀ ਹੈ, ਜਿਸ ਕਾਰਨ ਜਿਹੜੇ ਵੀ ਵਿਅਕਤੀਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਿਊਜ਼ ਹੈ, ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣੇ ਰੁਕੇ ਹੋਏ ਕੇਸ ਨੂੰ ਦੁਬਾਰਾ ਸਹੀ ਤਰੀਕੇ ਨਾਲ ਲਗਵਾ ਸਕਦੇ ਹਨ। ਇਹ ਖੁਸ਼ਖਬਰੀ ਉਨ੍ਹਾਂ ਸਾਰੇ ਵਿਦਿਆਰਥੀਆਂ ਅਤੇ ਪਰਿਵਾਰਾਂ ਲਈ ਬਹੁਤ ਵੱਡੀ ਰਾਹਤ ਹੈ ਜੋ ਵਿਦੇਸ਼ ਜਾਣ ਦਾ ਸੁਪਨਾ ਦੇਖ ਰਹੇ ਹਨ ਅਤੇ ਸਹੀ ਮਾਰਗਦਰਸ਼ਨ ਦੀ ਭਾਲ ਵਿੱਚ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!