|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਗਾ ਦੇ ਕਾਲਜ ਦੇ ਅਧਿਆਪਕਾਂ ਨੇ ਦਿੱਲੀ ਵਿੱਚ ਕੀ ਕੀਤਾ, ਜਿਸ ਕਾਰਨ ਸੰਸਥਾ ਦਾ ਨਾਂ ਪੂਰੇ ਦੇਸ਼ ਵਿੱਚ ਚਮਕ ਉੱਠਿਆ?

ਮੋਗਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ ਕਾਲਜ ਆਫ ਫਾਰਮੇਸੀ ਦੇ ਅਧਿਆਪਕਾਂ ਨੇ ਨਵੀਂ ਦਿੱਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਨੈਸ਼ਨਲ ਫਾਰਮਾ ਸਮਿਟ-2026 ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ। ਇਹ ਖਬਰ

NRI Post Desk · 52 ਦਿਨ ਪਹਿਲਾਂ · ਅੱਪਡੇਟ 7 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਗਾ ਦੇ ਕਾਲਜ ਦੇ ਅਧਿਆਪਕਾਂ ਨੇ ਦਿੱਲੀ ਵਿੱਚ ਕੀ ਕੀਤਾ, ਜਿਸ ਕਾਰਨ ਸੰਸਥਾ ਦਾ ਨਾਂ ਪੂਰੇ ਦੇਸ਼ ਵਿੱਚ ਚਮਕ ਉੱਠਿਆ?
📷 NRI Post Desk

ਮੋਗਾ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਆਈਐੱਸਐੱਫ ਕਾਲਜ ਆਫ ਫਾਰਮੇਸੀ ਦੇ ਅਧਿਆਪਕਾਂ ਨੇ ਨਵੀਂ ਦਿੱਲੀ ਵਿਖੇ ਹਾਲ ਹੀ ਵਿੱਚ ਕਰਵਾਏ ਗਏ ਨੈਸ਼ਨਲ ਫਾਰਮਾ ਸਮਿਟ-2026 ਵਿੱਚ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨ ਹਾਸਲ ਕਰਕੇ ਸੰਸਥਾ ਦਾ ਮਾਣ ਵਧਾਇਆ। ਇਹ ਖਬਰ ਉਸ ਸਮੇਂ ਸਾਹਮਣੇ ਆਈ ਜਦੋਂ ਸੰਸਥਾ ਦੇ ਡਾਇਰੈਕਟਰ ਡਾ. ਜੀਡੀ ਗੁਪਤਾ ਨੇ ਦੱਸਿਆ ਕਿ ਇਸ ਕਾਨਫਰੰਸ ਵਿੱਚ ਫਾਰਮ ਡੀ ਵਿਭਾਗ ਦੇ ਮੁਖੀ ਡਾ. ਸੌਰਭ ਕੋਸੇ ਨੇ ਕਨਵੀਨਰ ਵਜੋਂ ਮਹੱਤਵਪੂਰਨ ਭੂਮਿਕਾ ਨਿਭਾਈ। ਇਸ ਮੌਕੇ ਡਾ. ਵਿਵੇਕ ਅਸਾਠੀ ਨੂੰ ‘ਪ੍ਰੋ. ਭੂਪੇਸ਼ ਵਰਮਾ ਮੈਮੋਰੀਅਲ ਬੈਸਟ ਟੀਚਰ ਐਵਾਰਡ’, ਡਾ. ਸੰਤ ਕੁਮਾਰ ਵਰਮਾ ਨੂੰ ‘ਪ੍ਰੋ. ਜੈਰਾਮ ਪਟੇਲ ਮੈਮੋਰੀਅਲ ਇਨੋਵੇਟਿਡ ਟੀਚਰ ਐਵਾਰਡ’ ਅਤੇ ਡਾ. ਮੁਹੰਮਦ ਹਨੀਫ ਨੂੰ ‘ਫਾਰਮਾਲੋਕ ਦੇਵਜੀਤ ਭੋਮਿਕ ਮੈਮੋਰੀਅਲ ਫਾਰਮਾ ਰਾਈਜ਼ਿੰਗ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਡਾ. ਬਾਲਕ ਦਾਸ ਕੁੜਮੀ ਨੂੰ ਐਕਸਪਰਟ ਓਰਲ ਪ੍ਰਜ਼ੈਂਟੇਸ਼ਨ ਅਤੇ ਡਾ. ਪ੍ਰੀਤੀ ਪਟੇਲ ਨੂੰ ਆਨਲਾਈਨ ਐਕਸਪਰਟ ਵਜੋਂ ਸਨਮਾਨਿਤ ਕੀਤਾ ਗਿਆ। ਉਤਕ੍ਰਿਸ਼ਟ ਕਾਰਜਾਂ ਲਈ ਡਾ. ਸਾਚੀ ਗੁਪਤਾ, ਡਾ. ਆਈਸ਼੍ਰੀ ਬੰਗਾ, ਡਾ. ਮੋਹਿਤ ਯਾਦਵ ਅਤੇ ਡਾ. ਹੇਮੀਲਾਊਨ ਸਿੰਡਈ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜੀ.ਡੀ. ਗੁਪਤਾ ਨੇ ਗੈਸਟ ਆਫ ਆਨਰ ਵਜੋਂ ਕਾਨਫਰੰਸ ਵਿੱਚ ਸ਼ਿਰਕਤ ਕੀਤੀ। ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ ਨੇ ਅਧਿਆਪਕਾਂ ਵੱਲੋਂ ਕੀਤੇ ਜਾ ਰਹੇ ਅਧਿਆਪਨ ਅਤੇ ਖੋਜ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਸਥਾ ਦਾ ਹਰੇਕ ਅਧਿਆਪਕ ਅਤੇ ਵਿਦਿਆਰਥੀ ਆਪਣੀ ਭੂਮਿਕਾ ਬਾਖੂਬੀ ਨਿਭਾ ਰਿਹਾ ਹੈ। ਇਸ ਉਪਲਬਧੀ ਤੇ ਨੈਸ਼ਨਲ ਫਾਰਮਾ ਸਮਿਟ-2026 ਦੇ ਕਨਵੀਨਰ ਡਾ. ਸੌਰਭ ਕੋਸੇ ਅਤੇ ਸਨਮਾਨਿਤ ਹੋਏ ਸਮੂਹ ਅਧਿਆਪਕਾਂ ਨੂੰ ਸੰਸਥਾ ਦੇ ਚੇਅਰਮੈਨ ਪ੍ਰਵੀਣ ਗਰਗ, ਸਕੱਤਰ ਇੰਜੀ. ਜਨੇਸ਼ ਗਰਗ, ਡਾ. ਮੁਸਕਾਨ ਗਰਗ, ਡਾਇਰੈਕਟਰ ਡਾ. ਜੀ.ਡੀ. ਗੁਪਤਾ, ਆਈਐੱਸਐੱਫਸੀਪੀਆਰ ਦੇ ਪ੍ਰਿੰਸੀਪਲ ਡਾ. ਆਰਕੇ ਨਾਰੰਗ, ਡੀਨ ਐਗਜ਼ਾਮੀਨੇਸ਼ਨ ਇੰਜੀ. ਜਸਪ੍ਰੀਤ ਇੰਦਰ ਸਿੰਘ, ਡੀਨ ਸਟੂਡੈਂਟ ਵੈਲਫੇਅਰ ਡਾ. ਜੀਐੱਸ ਸ਼ਰਮਾ, ਡੀਨ ਆਰਐੱਨਡੀ ਡਾ. ਸ਼ਮਸ਼ੇਰ ਸਿੰਘ, ਡੀਨ ਆਈਕਿਊਏਸੀ ਡਾ. ਸਿੱਧਾਰਥ ਮਹਿਨ ਅਤੇ ਸਮੂਹ ਫੈਕਲਟੀ ਮੈਂਬਰਾਂ ਨੇ ਵਧਾਈ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!