|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਗਾ ਵਿੱਚ 5 ਅਕਤੂਬਰ ਨੂੰ ਕੀ ਹੋਣ ਵਾਲਾ ਹੈ? ਕਿਸਾਨ ਆਗੂਆਂ ਦਾ ਫੈਸਲਾ ਜੋ ਹਿਲਾ ਦੇਵੇਗਾ ਸਿਆਸੀ ਗਲਿਆਰੇ

ਮੋਗਾ ਜ਼ਿਲ੍ਹੇ ਵਿੱਚ ਇੱਕ ਅਜਿਹਾ ਫੈਸਲਾ ਹੋਇਆ ਹੈ ਜਿਸ ਨੇ ਪੂਰੇ ਇਲਾਕੇ ਦੇ ਕਿਸਾਨਾਂ ਅਤੇ ਪ੍ਰਸ਼ਾਸਨ ਦੋਵਾਂ ਦੀਆਂ ਨੀਂਦਾਂ ਉਡਾ ਦਿੱਤੀਆਂ ਹਨ। ਦਰਅਸਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਇੱਕ ਮਹੱਤਵਪੂਰਨ ਮੀਟਿੰਗ ਜ

NRI Post Desk · 54 ਦਿਨ ਪਹਿਲਾਂ · ਅੱਪਡੇਟ 32 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਗਾ ਵਿੱਚ 5 ਅਕਤੂਬਰ ਨੂੰ ਕੀ ਹੋਣ ਵਾਲਾ ਹੈ? ਕਿਸਾਨ ਆਗੂਆਂ ਦਾ ਫੈਸਲਾ ਜੋ ਹਿਲਾ ਦੇਵੇਗਾ ਸਿਆਸੀ ਗਲਿਆਰੇ
📷 NRI Post Desk

ਮੋਗਾ ਜ਼ਿਲ੍ਹੇ ਵਿੱਚ ਇੱਕ ਅਜਿਹਾ ਫੈਸਲਾ ਹੋਇਆ ਹੈ ਜਿਸ ਨੇ ਪੂਰੇ ਇਲਾਕੇ ਦੇ ਕਿਸਾਨਾਂ ਅਤੇ ਪ੍ਰਸ਼ਾਸਨ ਦੋਵਾਂ ਦੀਆਂ ਨੀਂਦਾਂ ਉਡਾ ਦਿੱਤੀਆਂ ਹਨ। ਦਰਅਸਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਇੱਕ ਮਹੱਤਵਪੂਰਨ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜ ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦਾ ਅਣਮਿਥੇ ਸਮੇਂ ਲਈ ਘਿਰਾਓ ਕਰਨ ਦੇ ਫੈਸਲੇ ਦੀ ਸਮੀਖਿਆ ਕੀਤੀ ਗਈ। ਇਸ ਮੀਟਿੰਗ ਵਿੱਚ ਆਗੂਆਂ ਨੇ ਖੁਲਾਸਾ ਕੀਤਾ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਤ ਬਹੁਤੇ ਪਿੰਡਾਂ ਵਿੱਚ ਮੀਟਿੰਗਾਂ, ਰੈਲੀਆਂ ਅਤੇ ਨਾਟਕਾਂ ਰਾਹੀਂ ਪੂਰੀ ਤਿਆਰੀ ਕਰ ਲਈ ਗਈ ਹੈ, ਅਤੇ ਜੋ ਇੱਕ ਦੁੱਕਾ ਪਿੰਡ ਬਾਕੀ ਰਹਿੰਦੇ ਹਨ, ਉਨ੍ਹਾਂ ਵਿੱਚ ਵੀ ਦੋ ਦਿਨਾਂ ਅੰਦਰ ਮੀਟਿੰਗਾਂ ਕਰਵਾ ਕੇ ਤਿਆਰੀ ਮੁਕੰਮਲ ਕਰ ਲਈ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਵੇਂ ਹੀ ਕਾਰਪੋਰੇਟ ਪੱਖੀ ਸਰਕਾਰਾਂ ਹਨ, ਜਿੱਥੇ ਮੋਦੀ ਸਰਕਾਰ ਕਈ ਦੇਸ਼ਾਂ ਦੀਆਂ ਸਰਕਾਰਾਂ ਨਾਲ ਪਹਿਲਾਂ ਹੀ ਮੁਕਤ ਵਪਾਰ ਸਮਝੌਤੇ ਕਰ ਚੁੱਕੀ ਹੈ ਅਤੇ ਹੁਣ ਅਮਰੀਕਾ ਦੀ ਟਰੰਪ ਸਰਕਾਰ ਨਾਲ ਮੁਕਤ ਵਪਾਰ ਸਮਝੌਤਾ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ, ਜੋ ਸਾਰੇ ਸਮਝੌਤੇ ਕਿਸਾਨ ਮਾਰੂ ਸਮਝੌਤੇ ਹਨ। ਇਨ੍ਹਾਂ ਸਮਝੌਤਿਆਂ ਨਾਲ ਕਿਸਾਨੀ ਧੰਦੇ, ਡਾਇਰੀ ਫਾਰਮਿੰਗ, ਛੋਟੇ ਵਪਾਰੀ, ਛੋਟੇ ਦੁਕਾਨਦਾਰ ਤੇ ਛੋਟੇ ਕਾਰਖਾਨੇਦਾਰ ਦੇ ਧੰਦੇ ਚੌਪਟ ਹੋ ਜਾਣਗੇ। ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਵਾਰ ਵਾਰ ਲੈਂਡ ਪੋਲਿੰਗ ਪੋਲਸੀ ਲਾਗੂ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਨਾਲ ਸਰਕਾਰ ਕਿਸਾਨਾਂ ਤੋਂ ਮੁਫ਼ਤ ਦੇ ਭਾਅ ਜ਼ਮੀਨਾਂ ਖੋਹ ਕੇ ਮਨ ਮਰਜੀ ਦੇ ਕਾਰਪੋਰੇਟ ਘਰਾਣਿਆਂ ਨੂੰ ਦੇ ਦੇਵੇਗੀ। ਇਸ ਤੋਂ ਇਲਾਵਾ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਫਸਲੀ ਸੀਜ਼ਨ ਲਈ ਕਣਕ ਸਮੇਤ ਛੇ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੇ ਐਲਾਨ ਨੂੰ ਵੀ ਮੁੱਢੋ ਰੱਦ ਕਰ ਦਿੱਤਾ, ਜਿਸ ਵਿੱਚ ਕਣਕ ਦਾ ਮੁੱਲ ਸਿਰਫ 25 ਰੁਪਏ ਪ੍ਰਤੀ ਕੁਇੰਟਲ ਵਧਾਇਆ ਗਿਆ ਹੈ, ਅਤੇ ਜਥੇਬੰਦੀ ਨੇ ਮੰਗ ਕੀਤੀ ਕਿ ਸਾਰੀਆਂ ਫਸਲਾਂ ਤੇ ਸੀਟੂ ਪਲਸ 50 ਫ਼ੀਸਦੀ ਦੇ ਫਾਰਮੂਲੇ ਅਨੁਸਾਰ ਐੱਮਐੱਸਪੀ ਦੀ ਗਰੰਟੀ ਦਾ ਕਾਨੂੰਨ ਬਣਾਇਆ ਜਾਵੇ। ਆਗੂਆਂ ਨੇ ਸਾਫ਼ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਜਥੇਬੰਦੀ ਪੰਜ ਅਕਤੂਬਰ ਤੋਂ ਡੀਸੀ ਦਫ਼ਤਰ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਵੇਗੀ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੀਟਿੰਗ ਵਿੱਚ ਗੁਰਮੀਤ ਸਿੰਘ ਕਿਸ਼ਨਪੁਰਾ, ਬਲੋਰ ਸਿੰਘ ਘੱਲ ਕਲਾਂ, ਗੁਰਦੇਵ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਸ਼ਿੰਦਾ ਘੱਲ ਕਲਾਂ, ਲਖਵੀਰ ਸਿੰਘ ਚੜਿਕ, ਬੂਟਾ ਸਿੰਘ ਭਾਗੀ ਕੇ, ਗੁਰਚਰਨ ਸਿੰਘ ਰਾਮਾ, ਬਲਜੀਤ ਸਿੰਘ ਸੁੱਖਾ ਨੰਦ, ਹਰਮੇਲ ਸਿੰਘ ਘਾਲੀ ਸਮਾਲਸਰ, ਕੁਲਦੀਪ ਕੌਰ ਕੁੱਸਾ, ਬਚਿੱਤਰ ਕੌਰ ਤਲਵੰਡੀ ਮਲੀਆਂ, ਕਰਮਜੀਤ ਕੌਰ ਹਿੰਮਤਪੁਰਾ, ਮਹਿੰਦਰ ਕੌਰ ਹਿੰਮਤਪੁਰਾ ਤੇ ਬਲਵੀਰ ਸਿੰਘ ਸਮਾਲਸਰ ਆਦਿ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!