ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅੱਜ ਸਥਾਨਕ ਕਚਹਿਰੀਆਂ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਆਪਣਾ ਗੁੱਸਾ ਪ੍ਰਗਟ ਕੀਤਾ। ਇਹ ਕਾਰਵਾਈ ਉਸ ਵਾਅਦੇ ਤੋਂ ਮੁਕਰਨ ਦੇ ਵਿਰੋਧ ਵਿੱਚ ਕੀਤੀ ਗਈ ਜੋ ਮੁੱਖ ਮੰਤਰੀ ਨੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋਈ ਵੱਡੀ ਰੈਲੀ ਤੋਂ ਬਾਅਦ ਦਿੱਤਾ ਸੀ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ 27 ਅਗਸਤ ਨੂੰ ਮੀਟਿੰਗ ਦਾ ਸਮਾਂ ਦਿੱਤਾ ਸੀ, ਪਰ ਜਦੋਂ ਮੀਟਿੰਗ ਹੋਣੀ ਸੀ, ਉਸੇ ਦਿਨ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਮੀਟਿੰਗ ਤੋਂ ਇਨਕਾਰ ਕਰ ਦਿੱਤਾ ਗਿਆ, ਇਹ ਕਹਿ ਕੇ ਕਿ ਹੜ੍ਹਤਾਲ ਅਤੇ ਮੀਟਿੰਗ ਨਾਲ-ਨਾਲ ਨਹੀਂ ਚੱਲ ਸਕਦੀਆਂ। ਇਸੇ ਕਾਰਨ ਭੜਕੇ ਮੁਲਾਜ਼ਮਾਂ ਨੇ 28 ਅਗਸਤ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਮੁੱਖ ਮੰਤਰੀ ਦੀ ਅਰਥੀ ਸਾੜਨ ਦਾ ਪ੍ਰੋਗਰਾਮ ਦਿੱਤਾ ਸੀ। ਧਰਨੇ ਨੂੰ ਸੰਬੋਧਨ ਕਰਦਿਆਂ ਪ੍ਰਤਾਪ ਸਿੰਘ, ਹਰਪ੍ਰੀਤ ਬਿੱਟੂ, ਜਸਵੰਤ ਮੌਜੋ, ਕਰਮਜੀਤ ਤਾਮਕੋਟ, ਅਮੋਲਕ ਡੇਲੂਆਣਾ, ਬਿੱਕਰ ਸਿੰਘ ਮਾਖਾ, ਦਰਸ਼ਨ ਅਲੀਸ਼ੇਰ ਅਤੇ ਗੁਰਜੀਤ ਸਿੰਘ ਲਾਲਿਆਂਵਾਲੀ ਨੇ ਸਪੱਸ਼ਟ ਕੀਤਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਬਕਾਇਆ 18 ਫ਼ੀਸਦੀ ਡੀਏ ਜਾਰੀ ਕਰਨ, ਪੰਜਾਬ ਦਾ ਪੁਰਾਣਾ ਤਨਖ਼ਾਹ ਸਕੇਲ ਬਹਾਲ ਕਰਨ, 37 ਭੱਤੇ ਬਹਾਲ ਕਰਨ, ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਏਸੀਪੀ ਸਕੀਮ ਲਾਗੂ ਕਰਨ ਸਮੇਤ ਸਾਰੀਆਂ ਹੱਕੀ ਮੰਗਾਂ ਪੂਰੀਆਂ ਨਾ ਹੋਣ ਤੱਕ ਹੜਤਾਲਾਂ ਅਤੇ ਧਰਨੇ ਚਲਦੇ ਰਹਿਣਗੇ। ਮੁਲਾਜ਼ਮ ਆਗੂਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਲ੍ਹ ਇੱਕ ਪੱਤਰ ਜਾਰੀ ਕਰਕੇ ਰੋਸ ਪ੍ਰਦਰਸ਼ਨਾਂ ਵਿੱਚ ਹਿੱਸਾ ਲੈਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਧਮਕੀ ਦਿੱਤੀ ਗਈ ਹੈ, ਪਰ ਉਹ ਇਸ ਤੋਂ ਡਰਨ ਵਾਲੇ ਨਹੀਂ ਹਨ। ਰਾਜ ਕੁਮਾਰ ਰੰਗਾ, ਪਰਮਿੰਦਰ ਮਾਨਸਾ, ਹਰਜਿੰਦਰ ਅਨੂਪਗੜ੍ਹ, ਕੇਵਲ ਸਿੰਘ, ਸੰਦੀਪ ਵਾਲੀਆਂ, ਆਤਮਾ ਸਿੰਘ ਪਮਾਰ, ਰਾਮ ਸਿੰਘ ਖੋਖਰ, ਲੱਖਣ ਲਾਲ ਮੌੜ, ਬਾਬੂ ਸਿੰਘ, ਸੰਦੀਪ ਢੰਡ, ਰਾਜਵਿੰਦਰ ਬੈਹਣੀਵਾਲ, ਮਨਮੋਹਨ ਸਿੰਘ, ਨਵੀਨ ਬੋਹਾ ਅਤੇ ਕੁਲਵਿੰਦਰ ਉੱਡਤ ਨੇ ਕਿਹਾ ਕਿ ਸਰਕਾਰ ਗੰਭੀਰ ਨਹੀਂ ਹੈ, ਜਿਸਦਾ ਖਮਿਆਜ਼ਾ ਆਉਣ ਵਾਲੀਆਂ ਚੋਣਾਂ ਵਿੱਚ ਭੁਗਤਣਾ ਪਵੇਗਾ। ਹਰਪਾਲ ਮੂਲਵਾਲੀਆ, ਇਕਬਾਲ ਸਿੰਘ ਰਾਮਾਨੰਦੀ, ਧੰਨਾ ਮੱਲ ਗੋਇਲ, ਧਰਮਜੀਤ ਸਿੰਘ, ਸੰਜੀਵ ਕੁਮਾਰ, ਜਸਵੀਰ ਖਾਲਸਾ ਅਤੇ ਅਜੀਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਦਾ ਹੰਕਾਰ ਤੋੜਨ ਲਈ 30 ਅਗਸਤ ਨੂੰ ਲੁਧਿਆਣਾ ਵਿਖੇ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਅਗਲੀ ਸਖ਼ਤ ਕਾਰਵਾਈ ਦਾ ਐਲਾਨ ਕੀਤਾ ਜਾਵੇਗਾ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਤੁਰੰਤ ਹੱਲ ਨਾ ਹੋਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕੀਤਾ ਜਾਵੇਗਾ। ਇਸ ਮੌਕੇ ਹਰਵਿੰਦਰ ਪਾਲ ਸਿੰਘ, ਹਰਪ੍ਰੀਤ ਸਿੰਘ, ਕਮਲਦੀਪ ਸਿੰਘ, ਕਰਨਪਾਲ ਸਿੰਘ ਕੁਲਦੀਪ ਅੱਕਾਵਾਲੀ, ਗੁਰਦੀਪ ਬਰਨਾਲਾ, ਕੁਲਵਿੰਦਰ ਸਿੰਘ ਅਤੇ ਸੁਰਿੰਦਰ ਬੋਬੀ ਸਮੇਤ ਕਈ ਆਗੂ ਵੀ ਹਾਜ਼ਰ ਸਨ।
ਮੀਟਿੰਗ ਤੋਂ ਮੁਕਰਨ ਦੀ ਅਸਲ ਵਜ੍ਹਾ ਕੀ? ਮੁੱਖ ਮੰਤਰੀ ਦਾ ਪੁਤਲਾ ਫੂਕਣ ਤੋਂ ਬਾਅਦ ਮੁਲਾਜ਼ਮਾਂ ਦਾ ਇਹ ਬਿਆਨ ਹਿੱਲਾ ਦੇਣ ਵਾਲਾ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਮਾਨਸਾ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਅੱਜ ਸਥਾਨਕ ਕਚਹਿਰੀਆਂ ਦੇ ਬਾਹਰ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਆਪਣ
NRI Post Desk · 88 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




