ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਲਈ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜੋ ਕਿਸੇ ਵੀ ਖੇਤੀ ਨਾਲ ਜੁੜੇ ਪਰਿਵਾਰ ਦੇ ਦਿਲ ਨੂੰ ਹਲੂਣ ਦੇਣ ਵਾਲੀ ਹੈ। ਜਦੋਂ ਕਿਸਾਨਾਂ ਨੇ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਲਿਆਂਦਾ, ਤਾਂ ਉਨ੍ਹਾਂ ਦੇ ਮਨਾਂ ਵਿੱਚ ਚੰਗੀ ਫ਼ਸਲ ਵਿਕਣ ਅਤੇ ਮਿਹਨਤ ਦਾ ਮੁੱਲ ਮਿਲਣ ਦੀ ਆਸ ਸੀ, ਪਰ ਬੇਮੌਸਮੇ ਮੀਂਹ ਨੇ ਇਨ੍ਹਾਂ ਆਸਾਂ ਨੂੰ ਪਾਣੀ ਫੇਰ ਦਿੱਤਾ। ਸੂਬੇ ਦੀਆਂ ਕਈ ਮੰਡੀਆਂ ਵਿੱਚ ਚਾਰ-ਚਾਰ ਫੁੱਟ ਤੱਕ ਪਾਣੀ ਭਰਨ ਦੀਆਂ ਰਿਪੋਰਟਾਂ ਹਨ, ਜਿਸ ਕਾਰਨ ਝੋਨੇ ਦੀਆਂ ਢੇਰੀਆਂ ਪਾਣੀ ਵਿੱਚ ਡੁੱਬ ਗਈਆਂ ਅਤੇ ਕਈ ਥਾਵਾਂ ਤੇ ਝੋਨਾ ਪਾਣੀ ਵਿੱਚ ਤਰਦਾ ਨਜ਼ਰ ਆਇਆ। ਇਸ ਕੁਦਰਤੀ ਆਫ਼ਤ ਨੇ ਸਿਰਫ਼ ਕਿਸਾਨਾਂ ਨੂੰ ਹੀ ਨਹੀਂ, ਸਗੋਂ ਆੜ੍ਹਤੀਆਂ ਨੂੰ ਵੀ ਵੱਡਾ ਆਰਥਿਕ ਝਟਕਾ ਦਿੱਤਾ ਹੈ, ਕਿਉਂਕਿ ਮੰਡੀਆਂ ਵਿੱਚ ਝੋਨੇ ਦੀਆਂ ਭਰੀਆਂ ਬੋਰੀਆਂ ਭਿੱਜਣ ਕਾਰਨ ਉਨ੍ਹਾਂ ਦੀ ਗੁਣਵੱਤਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਦੂਜੇ ਪਾਸੇ ਤੇਜ਼ ਹਵਾਵਾਂ ਕਾਰਨ ਕਈ ਥਾਵਾਂ ਤੇ ਖੇਤਾਂ ਵਿੱਚ ਖੜ੍ਹੀ ਫ਼ਸਲ ਧਰਤੀ ਤੇ ਵਿਛ ਗਈ ਹੈ, ਜਿਸ ਨਾਲ ਕਿਸਾਨਾਂ ਸਾਹਮਣੇ ਫ਼ਸਲ ਦੀ ਕਟਾਈ, ਸੁਕਾਈ ਅਤੇ ਵਿਕਰੀ ਦੀ ਨਵੀਂ ਚੁਣੌਤੀ ਖੜ੍ਹੀ ਹੋ ਗਈ ਹੈ। ਫ਼ਾਜ਼ਿਲਕਾ ਦੀ ਦਾਣਾ ਮੰਡੀ ਵਿੱਚ ਤਾਂ ਹਾਲਾਤ ਇੰਨੇ ਮਾੜੇ ਹੋ ਗਏ ਕਿ ਝੋਨਾ ਪਾਣੀ ਵਿੱਚ ਡੁੱਬ ਗਿਆ, ਅਤੇ ਕਈ ਥਾਵਾਂ ਤੇ ਫ਼ਸਲ ਪਾਣੀ ਵਿੱਚ ਤਰਦੀ ਨਜ਼ਰ ਆਈ। ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜਦੋਂ ਹਰ ਸਾਲ ਝੋਨੇ ਦੇ ਸੀਜ਼ਨ ਦੌਰਾਨ ਮੀਂਹ ਦੀ ਸੰਭਾਵਨਾ ਬਣੀ ਰਹਿੰਦੀ ਹੈ ਤਾਂ ਮੰਡੀਆਂ ਵਿੱਚ ਫ਼ਸਲ ਨੂੰ ਸੁਰੱਖਿਅਤ ਰੱਖਣ ਅਤੇ ਪਾਣੀ ਦੀ ਨਿਕਾਸੀ ਲਈ ਪੁਖ਼ਤਾ ਪ੍ਰਬੰਧ ਕਿਉਂ ਨਹੀਂ ਕੀਤੇ ਜਾਂਦੇ। ਲੋੜੀਂਦੀਆਂ ਤਰਪਾਲਾਂ ਦੀ ਘਾਟ ਅਤੇ ਪਾਣੀ ਦੀ ਨਿਕਾਸੀ ਦੇ ਢੁੱਕਵੇਂ ਪ੍ਰਬੰਧ ਨਾ ਹੋਣ ਕਾਰਨ ਮੀਂਹ ਦਾ ਪਾਣੀ ਮੰਡੀਆਂ ਵਿੱਚ ਭਰ ਗਿਆ, ਜਿਸ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਗਈਆਂ। ਬੀਜ, ਖਾਦਾਂ, ਕੀਟਨਾਸ਼ਕਾਂ, ਡੀਜ਼ਲ ਅਤੇ ਖੇਤੀ ਮਸ਼ੀਨਰੀ ਤੇ ਖਰਚ ਕਰਨ ਤੋਂ ਬਾਅਦ ਕਿਸਾਨਾਂ ਨੂੰ ਉਮੀਦ ਸੀ ਕਿ ਝੋਨੇ ਦੀ ਫ਼ਸਲ ਵੇਚ ਕੇ ਉਹ ਆਪਣੇ ਖਰਚੇ ਪੂਰੇ ਕਰਨਗੇ ਅਤੇ ਅਗਲੀ ਫ਼ਸਲ ਦੀ ਤਿਆਰੀ ਕਰਨਗੇ, ਪਰ ਮੀਂਹ ਨੇ ਉਨ੍ਹਾਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਦਿੱਤਾ ਹੈ। ਮੀਂਹ ਕਾਰਨ ਝੋਨੇ ਦੀ ਵਾਢੀ ਦਾ ਕੰਮ ਵੀ ਰੁਕ ਗਿਆ ਹੈ ਅਤੇ ਖੇਤਾਂ ਵਿੱਚ ਪਾਣੀ ਖੜ੍ਹਨ ਕਾਰਨ ਕੰਬਾਈਨਾਂ ਦੀ ਆਵਾਜਾਈ ਵੀ ਪ੍ਰਭਾਵਿਤ ਹੋ ਸਕਦੀ ਹੈ, ਜਦਕਿ ਮੌਸਮ ਦੀ ਖ਼ਰਾਬੀ ਕਾਰਨ ਵਾਢੀ ਦਾ ਕੰਮ ਇੱਕ ਹਫ਼ਤਾ ਪਿੱਛੇ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿਸ ਨਾਲ ਝੋਨੇ ਦੀ ਖਰੀਦ ਅਤੇ ਚੁਕਾਈ ਦਾ ਕੰਮ ਵੀ ਪ੍ਰਭਾਵਿਤ ਹੋ ਸਕਦਾ ਹੈ। ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੀਂਹ ਕਾਰਨ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਕਿਹਾ ਕਿ ਝੋਨੇ ਦੀ ਖੜੀ ਫ਼ਸਲ ਨੂੰ ਬਹੁਤ ਘੱਟ ਨੁਕਸਾਨ ਹੋਇਆ ਹੈ ਪਰ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਭਿੱਜ ਗਈ ਹੈ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ ਚੱਲਦਾ ਪਰ ਫਿਰ ਵੀ ਪੰਜਾਬ ਸਰਕਾਰ ਕਿਸਾਨਾਂ ਨਾਲ ਖੜੀ ਹੈ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਸਮੱਸਿਆਵਾਂ ਦਾ ਜ਼ਰੂਰ ਹੱਲ ਕੀਤਾ ਜਾਵੇਗਾ। ਖੇਤੀਬਾੜੀ
ਮੰਡੀਆਂ ਵਿੱਚ ਝੋਨਾ ਪਾਣੀ ਵਿੱਚ ਰੁੜ੍ਹਿਆ, ਪਰ ਅਸਲ ਸਵਾਲ ਕੋਈ ਹੋਰ ਹੈ ਜੋ ਹਰ ਕਿਸਾਨ ਦੇ ਮਨ ਵਿੱਚ ਕੁੱਝ ਖਟਕ ਰਿਹਾ ਹੈ
ਪੰਜਾਬ ਦੇ ਕਿਸਾਨਾਂ ਅਤੇ ਆੜ੍ਹਤੀਆਂ ਲਈ ਇੱਕ ਅਜਿਹੀ ਖ਼ਬਰ ਸਾਹਮਣੇ ਆਈ ਹੈ ਜੋ ਕਿਸੇ ਵੀ ਖੇਤੀ ਨਾਲ ਜੁੜੇ ਪਰਿਵਾਰ ਦੇ ਦਿਲ ਨੂੰ ਹਲੂਣ ਦੇਣ ਵਾਲੀ ਹੈ। ਜਦੋਂ ਕਿਸਾਨਾਂ ਨੇ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੂੰ ਮੰਡੀਆਂ ਵਿੱਚ ਲਿਆਂਦਾ, ਤਾਂ ਉਨ੍ਹ
NRI Post Desk · 43 ਦਿਨ ਪਹਿਲਾਂ · ਅੱਪਡੇਟ 31 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




