|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਡੀ ’ਚ ਫ਼ਸਲ ਸੁੱਟਣ ਦੀ ਇਜਾਜ਼ਤ ਨਹੀਂ, ਪਰ ਕੀ ਹੋਵੇਗਾ ਜੇ ਕਿਸਾਨਾਂ ਨੇ ਹਾਈਵੇ ਜਾਮ ਕਰ ਦਿੱਤਾ?

ਰੂਪਨਗਰ ਅਨਾਜ ਮੰਡੀ ਵਿੱਚ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜੋ ਪੰਜਾਬ ਦੇ ਖੇਤੀ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਵੇਖਿਆ ਗਿਆ। ਖੇਤਾਂ ਤੋਂ ਮੰਡੀ ਵਿੱਚ ਪਹੁੰਚੀ ਝੋਨੇ ਦੀ ਫ਼ਸਲ ਨੂੰ ਸਰਕਾਰੀ ਤੰਤਰ ਵੱਲੋਂ ਨੋਟਿਸ ਜਾਰੀ ਕਰਕੇ ਵਾਪਸ ਕਿਸਾਨਾਂ

NRI Post Desk · 68 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਡੀ ’ਚ ਫ਼ਸਲ ਸੁੱਟਣ ਦੀ ਇਜਾਜ਼ਤ ਨਹੀਂ, ਪਰ ਕੀ ਹੋਵੇਗਾ ਜੇ ਕਿਸਾਨਾਂ ਨੇ ਹਾਈਵੇ ਜਾਮ ਕਰ ਦਿੱਤਾ?
📷 NRI Post Desk

ਰੂਪਨਗਰ ਅਨਾਜ ਮੰਡੀ ਵਿੱਚ ਇੱਕ ਅਜਿਹਾ ਦ੍ਰਿਸ਼ ਦੇਖਣ ਨੂੰ ਮਿਲਿਆ ਜੋ ਪੰਜਾਬ ਦੇ ਖੇਤੀ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਵੇਖਿਆ ਗਿਆ। ਖੇਤਾਂ ਤੋਂ ਮੰਡੀ ਵਿੱਚ ਪਹੁੰਚੀ ਝੋਨੇ ਦੀ ਫ਼ਸਲ ਨੂੰ ਸਰਕਾਰੀ ਤੰਤਰ ਵੱਲੋਂ ਨੋਟਿਸ ਜਾਰੀ ਕਰਕੇ ਵਾਪਸ ਕਿਸਾਨਾਂ ਦੇ ਘਰਾਂ ਨੂੰ ਭੇਜ ਦਿੱਤਾ ਗਿਆ, ਜਿਸ ਨਾਲ ਕਿਸਾਨਾਂ ਅਤੇ ਸਮਾਜਿਕ ਜਥੇਬੰਦੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਘਟਨਾ ਦੇ ਵਿਰੋਧ ਵਿੱਚ ਵੀਰਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਖੋਸਾ, ਭਾਰਤੀ ਕਿਸਾਨ ਯੂਨੀਅਨ ਬਹਿਰਾਮਕੇ, ਬੀਕੇਯੂ ਮਝੈਲ ਕਿਸਾਨ ਜਥੇਬੰਦੀ ਅਤੇ ਪੰਜਾਬ ਮੋਰਚਾ ਦੇ ਬੈਨਰ ਹੇਠ ਰੂਪਨਗਰ ਅਨਾਜ ਮੰਡੀ ਵਿੱਚ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਕਿਸਾਨ ਆਗੂਆਂ ਨੇ ਡੀਐੱਮਓ ਸੁਰਿੰਦਰਪਾਲ ਨੂੰ ਮੰਗ ਪੱਤਰ ਵੀ ਸੌਂਪਿਆ, ਜਿਸ ਵਿੱਚ ਸਪੱਸ਼ਟ ਚਿਤਾਵਨੀ ਦਿੱਤੀ ਗਈ ਕਿ ਜੇਕਰ 20 ਸਤੰਬਰ ਤੱਕ ਰੂਪਨਗਰ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਕਰਵਾਈ ਗਈ ਤਾਂ ਰੂਪਨਗਰ-ਚੰਡੀਗੜ੍ਹ ਹਾਈਵੇ ਜਾਮ ਕਰਕੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਰੂਪਨਗਰ ਅਨਾਜ ਮੰਡੀ ਦਾ ਵੱਡਾ ਹਿੱਸਾ ਅਜੇ ਵੀ ਪਿਛਲੀ ਕਣਕ ਦੀ ਫ਼ਸਲ ਨਾਲ ਭਰਿਆ ਪਿਆ ਹੈ, ਜਿਸ ਕਾਰਨ ਨਵੀਂ ਆਈ ਝੋਨੇ ਦੀ ਫ਼ਸਲ ਲਈ ਮੰਡੀ ਵਿੱਚ ਥਾਂ ਦੀ ਭਾਰੀ ਸਮੱਸਿਆ ਪੈਦਾ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ 15 ਜੂਨ ਦੀ ਬਜਾਏ 1 ਜੂਨ ਤੋਂ ਝੋਨੇ ਦੀ ਬਿਜਾਈ ਦੀ ਇਜਾਜ਼ਤ ਦੇਣ ਕਾਰਨ ਫ਼ਸਲ ਸਮੇਂ ਤੋਂ ਪਹਿਲਾਂ ਤਿਆਰ ਹੋ ਗਈ ਹੈ, ਪਰ ਸਰਕਾਰ ਨੇ ਝੋਨੇ ਦੀ ਖ਼ਰੀਦ 1 ਅਕਤੂਬਰ ਤੋਂ ਨਿਸਚਤ ਕੀਤੀ ਹੈ, ਜਿਸ ਕਾਰਨ ਕਿਸਾਨਾਂ ਨੂੰ ਪੱਕੀ ਫ਼ਸਲ ਕਿੱਥੇ ਰੱਖਣੀ ਹੈ, ਇਸ ਦਾ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ। ਇਸ ਮੌਕੇ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਮੀਤ ਪ੍ਰਧਾਨ ਜੁਝਾਰ ਸਿੰਘ, ਦੀਦਾਰ ਸਿੰਘ ਸਲਾਹਕਾਰ, ਧਰਮਿੰਦਰ ਸਿੰਘ ਬਲਾਕ ਪ੍ਰਧਾਨ ਚਮਕੌਰ ਸਾਹਿਬ, ਗੁਰਜੀਤ ਸਿੰਘ ਤਾਲਾਪੁਰ, ਅਮਨਦੀਪ ਸਿੰਘ ਮੀਤ ਪ੍ਰਧਾਨ ਮੋਹਾਲੀ, ਭਾਰਤੀ ਕਿਸਾਨ ਯੂਨੀਅਨ ਬਹਿਰਾਮ ਕੇ ਦੇ ਸੂਬਾ ਸਕੱਤਰ ਮੁਖਤਿਆਰ ਸਿੰਘ ਮਾਹਲਾ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ, ਵਾਈਸ ਪ੍ਰਧਾਨ ਕਰਨਵੀਰ ਸਿੰਘ ਸਿੱਧੂ ਅਤੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਸਮੇਤ ਹੋਰ ਆਗੂ ਮੌਜੂਦ ਸਨ। ਆਗੂਆਂ ਨੇ ਦੋਸ਼ ਲਗਾਇਆ ਕਿ ਪਿਛਲੀ ਵਾਰ ਰੂਪਨਗਰ ਅਨਾਜ ਮੰਡੀ ਵਿੱਚ ਪੰਜਾਬ ਭਰ ਵਿੱਚੋਂ ਸਭ ਤੋਂ ਵੱਧ ਝੋਨੇ ’ਤੇ ਕਟੌਤੀ ਕੀਤੀ ਗਈ ਸੀ ਅਤੇ ਕਿਸਾਨਾਂ ਨੂੰ ਫ਼ਸਲ ਬੀਜਣ ਤੋਂ ਲੈ ਕੇ ਮੰਡੀ ਵਿੱਚ ਵੇਚਣ ਤੱਕ ਵੱਖ-ਵੱਖ ਤਰੀਕਿਆਂ ਨਾਲ ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਮੌਕੇ ਹਾਜ਼ਰ ਆੜ੍ਹਤੀਆਂ ਦੇ ਪ੍ਰਧਾਨ ਸੁਤੰਤਰ ਪਾਲ ਕੌਸਲ, ਕਾਰਜਕਾਰੀ ਪ੍ਰਧਾਨ ਅਰੁਣ ਕੁਮਾਰ ਬੰਟੀ ਅਤੇ ਹੋਰ ਆੜ੍ਹਤੀਆਂ ਨੇ ਵੀ ਕਿਹਾ ਕਿ ਮੌਜੂਦਾ ਸਰਕਾਰ ਤੋਂ ਕਿਸਾਨਾਂ ਦੇ ਨਾਲ-ਨਾਲ ਆੜ੍ਹਤੀ ਵੀ ਬੇਹੱਦ ਪਰੇਸ਼ਾਨ ਹਨ ਅਤੇ ਉਨ੍ਹਾਂ ਨੂੰ ਬੇਵਜਾ ਨੋਟਿਸ ਜਾਰੀ ਕਰਕੇ ਪਰੇਸ਼ਾਨ ਕੀਤਾ ਜਾ ਰਿਹਾ ਹੈ, ਜਦਕਿ ਉਹ ਕਿਸਾਨਾਂ ਦੀ ਫ਼ਸਲ ਸਾਂਭਣ ਲਈ ਤਿਆਰ ਹਨ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੀ ਪੰਜਾਬ ਸਰਕਾਰ 20 ਸ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!