|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਡੀ ਦੀ ਜ਼ਮੀਨ ਹੇਠਾਂ ਛੁਪਿਆ ਸੀ ਉਹ ਸੱਚ, ਜੋ ਹਲਕੀ ਬਾਰਿਸ਼ ਨੇ ਬੇਨਕਾਬ ਕਰ ਦਿੱਤਾ

ਪੰਜਾਬ ਵਿੱਚ ਹੋਈ ਬੇਮੌਸਮੀ ਬਾਰਿਸ਼ ਨੇ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਮੰਡੀਕਰਨ ਪ੍ਰਬੰਧਾਂ ਦੀ ਕਾਰਗੁਜ਼ਾਰੀ ਦੀ ਅਸਲ ਪੋਲ ਖੋਲ੍ਹ ਦਿੱਤੀ ਹੈ ਅਤੇ ਇਹ ਸੱਚ ਸਾਹਮਣੇ ਆਇਆ ਹੈ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੀ ਮੁੱਖ ਦਾਣਾ ਮੰਡੀ ਵਿੱਚ ਹਲਕੀ ਜ

NRI Post Desk · 44 ਦਿਨ ਪਹਿਲਾਂ · ਅੱਪਡੇਟ 3 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਡੀ ਦੀ ਜ਼ਮੀਨ ਹੇਠਾਂ ਛੁਪਿਆ ਸੀ ਉਹ ਸੱਚ, ਜੋ ਹਲਕੀ ਬਾਰਿਸ਼ ਨੇ ਬੇਨਕਾਬ ਕਰ ਦਿੱਤਾ
📷 NRI Post Desk

ਪੰਜਾਬ ਵਿੱਚ ਹੋਈ ਬੇਮੌਸਮੀ ਬਾਰਿਸ਼ ਨੇ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਮੰਡੀਕਰਨ ਪ੍ਰਬੰਧਾਂ ਦੀ ਕਾਰਗੁਜ਼ਾਰੀ ਦੀ ਅਸਲ ਪੋਲ ਖੋਲ੍ਹ ਦਿੱਤੀ ਹੈ ਅਤੇ ਇਹ ਸੱਚ ਸਾਹਮਣੇ ਆਇਆ ਹੈ ਕਿ ਪਾਵਨ ਨਗਰੀ ਸੁਲਤਾਨਪੁਰ ਲੋਧੀ ਦੀ ਮੁੱਖ ਦਾਣਾ ਮੰਡੀ ਵਿੱਚ ਹਲਕੀ ਜਿਹੀ ਬਾਰਿਸ਼ ਨਾਲ ਹੀ ਨੀਵੇਂ ਫੜ੍ਹਾਂ ’ਤੇ ਪਾਣੀ ਖੜ੍ਹਾ ਹੋ ਗਿਆ, ਜਦਕਿ ਫ਼ਸਲ ਨੂੰ ਮੀਂਹ ਤੋਂ ਬਚਾਉਣ ਲਈ ਤਰਪਾਲਾਂ ਦੀ ਘਾਟ ਵੀ ਸਾਫ਼ ਨਜ਼ਰ ਆਈ। ਮੰਡੀ ਵਿੱਚ ਪਾਣੀ ਖੜ੍ਹਨ ਅਤੇ ਫ਼ਸਲ ਦੀ ਸੁਰੱਖਿਆ ਲਈ ਲੋੜੀਂਦੇ ਪ੍ਰਬੰਧਾਂ ਦੀ ਘਾਟ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ, ਜਦੋਂ ਕਿ ਦੂਜੇ ਪਾਸੇ ਨਮੀ ਵਧਣ ਕਾਰਨ ਝੋਨੇ ਦੀ ਖਰੀਦ ਪ੍ਰਭਾਵਿਤ ਹੋਣ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਪੂਰਾ ਭਾਅ ਨਾ ਮਿਲਣ ਦਾ ਡਰ ਸਤਾਉਣ ਲੱਗਾ ਹੈ। ਮੰਡੀ ਵਿੱਚ ਕਈ ਥਾਵਾਂ ’ਤੇ ਕਿਸਾਨ ਆਪਣੀ ਫ਼ਸਲ ਨੂੰ ਬਾਰਿਸ਼ ਤੋਂ ਬਚਾਉਣ ਲਈ ਖ਼ੁਦ ਤਿਰਪਾਲਾਂ ਦਾ ਪ੍ਰਬੰਧ ਕਰਦੇ ਦਿਖਾਈ ਦਿੱਤੇ, ਜਿਸ ਨਾਲ ਸਵਾਲ ਇਹ ਖੜ੍ਹਾ ਹੋ ਗਿਆ ਹੈ ਕਿ ਜਦੋਂ ਝੋਨੇ ਦੀ ਖਰੀਦ ਦਾ ਸੀਜ਼ਨ ਪਹਿਲਾਂ ਹੀ ਚੱਲ ਰਿਹਾ ਹੈ ਤਾਂ ਮੰਡੀਆਂ ਵਿੱਚ ਬਾਰਿਸ਼ ਦੇ ਪਾਣੀ ਦੀ ਨਿਕਾਸੀ ਤੇ ਫ਼ਸਲ ਦੀ ਸੁਰੱਖਿਆ ਲਈ ਪੁਖ਼ਤਾ ਪ੍ਰਬੰਧ ਕਿਉਂ ਨਹੀਂ ਕੀਤੇ ਗਏ। ਹਲਕੀ ਬਾਰਿਸ਼ ਨਾਲ ਹੀ ਫੜ੍ਹਾਂ ’ਤੇ ਪਾਣੀ ਖੜ੍ਹਨ ਦੀ ਸਥਿਤੀ ਕਿਸਾਨਾਂ ਲਈ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ ਅਤੇ ਜੇਕਰ ਆਉਣ ਵਾਲੇ ਦਿਨਾਂ ਵਿੱਚ ਬਾਰਿਸ਼ ਤੇਜ਼ ਹੁੰਦੀ ਹੈ ਤਾਂ ਮੰਡੀਆਂ ਵਿੱਚ ਪਈ ਫ਼ਸਲ ਦੀ ਸੰਭਾਲ ਕਰਨਾ ਹੋਰ ਵੀ ਮੁਸ਼ਕਲ ਹੋ ਸਕਦਾ ਹੈ। ਕਿਸਾਨ ਪਹਿਲਾਂ ਹੀ ਹਾਈਬ੍ਰਿਡ ਝੋਨੇ ਵਿੱਚ ਨਮੀ ਦੀ ਵਧੇਰੇ ਮਾਤਰਾ ਤੇ ਖਰੀਦ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਪ੍ਰੇਸ਼ਾਨ ਹਨ ਅਤੇ ਬੇਮੌਸਮੀ ਬਾਰਿਸ਼ ਕਾਰਨ ਫ਼ਸਲ ਵਿੱਚ ਨਮੀ ਹੋਰ ਵਧਣ ਨਾਲ ਖਰੀਦ ਵਿੱਚ ਦੇਰੀ ਹੋਣ ਤੇ ਗੁਣਵੱਤਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਕਿਸਾਨਾਂ ਨੂੰ ਚਿੰਤਾ ਹੈ ਕਿ ਜੇਕਰ ਫ਼ਸਲ ਦੀ ਖਰੀਦ ਸਮੇਂ ਸਿਰ ਨਾ ਹੋਈ ਤਾਂ ਉਨ੍ਹਾਂ ਨੂੰ ਮੰਡੀਆਂ ਵਿੱਚ ਲੰਮਾ ਸਮਾਂ ਬੈਠਣਾ ਪੈ ਸਕਦਾ ਹੈ ਤੇ ਫ਼ਸਲ ਦੀ ਸੰਭਾਲ ਦਾ ਵਾਧੂ ਖ਼ਰਚਾ ਵੀ ਝੱਲਣਾ ਪਵੇਗਾ। ਬਾਰਿਸ਼ ਦੇ ਨਾਲ ਕਈ ਥਾਵਾਂ ’ਤੇ ਤੇਜ਼ ਹਵਾਵਾਂ ਕਾਰਨ ਝੋਨੇ ਦੀ ਫ਼ਸਲ ਵਿਛਣ ਦੀ ਵੀ ਖ਼ਬਰ ਹੈ, ਜਿਸ ਨਾਲ ਕੰਬਾਈਨ ਰਾਹੀਂ ਕਟਾਈ ਵਿੱਚ ਦਿੱਕਤ ਆ ਸਕਦੀ ਹੈ ਅਤੇ ਕਟਾਈ ਦੀ ਰਫ਼ਤਾਰ ਮੱਠੀ ਪੈਣ ਦਾ ਖ਼ਦਸ਼ਾ ਹੈ। ਇਸ ਤਰ੍ਹਾਂ ਬਦਲਿਆ ਮੌਸਮ ਖੇਤਾਂ ਤੋਂ ਲੈ ਕੇ ਮੰਡੀਆਂ ਤੱਕ ਕਿਸਾਨਾਂ ਲਈ ਨਵੀਆਂ ਚੁਣੌਤੀਆਂ ਖੜ੍ਹੀਆਂ ਕਰ ਰਿਹਾ ਹੈ। ਇਸ ਵਾਰ ਸੂਬੇ ਵਿੱਚ ਘੱਟ ਬਾਰਿਸ਼ ਪੈਣ ਕਾਰਨ ਝੋਨੇ ਦੀ ਬੰਪਰ ਪੈਦਾਵਾਰ ਹੋਣ ਦੀ ਸੰਭਾਵਨਾ ਹੈ ਅਤੇ ਕਿਸਾਨ ਫ਼ਸਲ ਦੇ ਝਾੜ ਤੇ ਗੁਣਵੱਤਾ ਨੂੰ ਲੈ ਕੇ ਵੀ ਉਤਸ਼ਾਹਿਤ ਹਨ। ਕਿਸਾਨਾਂ ਦਾ ਮੰਨਣਾ ਹੈ ਕਿ ਜੇਕਰ ਅਗਲੇ 15 ਤੋਂ 20 ਦਿਨ ਮੌਸਮ ਸਾਫ਼ ਰਹਿੰਦਾ ਹੈ ਤਾਂ ਵੱਡੇ ਪੱਧਰ ’ਤੇ ਝੋਨੇ ਦੀ ਕਟਾਈ ਮੁਕੰਮਲ ਹੋ ਸਕਦੀ ਹੈ, ਜਿਸ ਨਾਲ ਉਨ੍ਹਾਂ ਨੂੰ ਰਾਹਤ ਮਿਲੇਗੀ ਪਰ ਅਚਾਨਕ ਹੋਈ ਬਾਰਿਸ਼ ਨੇ ਉਨ੍ਹਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਹਲਕਾ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦੇ ਕਿਸਾਨਾਂ ਲਈ ਇਸ ਵਾਰ ਦੀ ਫ਼ਸਲ ਵਿਸ਼ੇਸ਼ ਮਹੱਤਵ ਰੱਖਦੀ ਹੈ ਕਿਉਂਕਿ ਪਿਛਲੇ ਲਗਾਤਾਰ ਦੋ ਸਾਲ ਹੜ੍ਹਾਂ ਕਾਰਨ ਇਸ ਖੇਤਰ ਵਿੱਚ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਪਹੁੰਚਿਆ ਸੀ ਤੇ ਕਿਸਾਨਾਂ ਨੂੰ ਵੱਡੇ ਆ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਮੰਡੀ ਦੀ ਜ਼ਮੀਨ ਹੇਠਾਂ ਛੁਪਿਆ ਸੀ ਉਹ ਸੱਚ, ਜੋ ਹਲਕੀ ਬਾਰਿਸ਼ ਨੇ ਬੇਨਕਾਬ ਕਰ ਦਿੱਤਾ — NRI Post