|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੰਡੀ ਵਿੱਚ ਕਿਸਾਨਾਂ ਨੂੰ ਮਿਲੀ ਖੁਸ਼ਖਬਰੀ ਜਾਂ ਸਿਰਫ਼ ਦਿਖਾਵਾ? ਸਫ਼ਾਈ ਦੇ ਦਾਅਵਿਆਂ ਪਿੱਛੇ ਲੁਕੀ ਅਸਲੀਅਤ ਸਾਹਮਣੇ ਆਈ

ਲੁਧਿਆਣਾ ਦੀਆਂ ਵੱਖ ਵੱਖ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਸ਼ੁਰੂ ਹੋਣ ਨਾਲ ਕਿਸਾਨਾਂ ਦੀ ਚਹਿਲ-ਪਹਿਲ ਵਧ ਗਈ ਹੈ ਅਤੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਟਰਾਲੀਆਂ ਵਿੱਚ ਆਪਣੀ ਫਸਲ ਲੈ ਕੇ ਮੰਡੀ ਪਹੁੰਚ ਰਹੇ ਹਨ, ਜਿੱਥੇ ਇਸ ਵਾਰ ਮੌਸਮ ਦੀ ਮਿ

NRI Post Desk · 49 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਡੀ ਵਿੱਚ ਕਿਸਾਨਾਂ ਨੂੰ ਮਿਲੀ ਖੁਸ਼ਖਬਰੀ ਜਾਂ ਸਿਰਫ਼ ਦਿਖਾਵਾ? ਸਫ਼ਾਈ ਦੇ ਦਾਅਵਿਆਂ ਪਿੱਛੇ ਲੁਕੀ ਅਸਲੀਅਤ ਸਾਹਮਣੇ ਆਈ
📷 NRI Post Desk

ਲੁਧਿਆਣਾ ਦੀਆਂ ਵੱਖ ਵੱਖ ਦਾਣਾ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਆਮਦ ਸ਼ੁਰੂ ਹੋਣ ਨਾਲ ਕਿਸਾਨਾਂ ਦੀ ਚਹਿਲ-ਪਹਿਲ ਵਧ ਗਈ ਹੈ ਅਤੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਟਰਾਲੀਆਂ ਵਿੱਚ ਆਪਣੀ ਫਸਲ ਲੈ ਕੇ ਮੰਡੀ ਪਹੁੰਚ ਰਹੇ ਹਨ, ਜਿੱਥੇ ਇਸ ਵਾਰ ਮੌਸਮ ਦੀ ਮਿਹਰ ਤੇ ਫਸਲ ਦੀ ਹਾਲਤ ਨੂੰ ਦੇਖਦਿਆਂ ਕਈ ਕਿਸਾਨ ਪਿਛਲੇ ਸੀਜ਼ਨ ਦੇ ਮੁਕਾਬਲੇ ਝੋਨੇ ਦਾ ਝਾੜ ਵਧੀਆ ਰਹਿਣ ਦੀ ਗੱਲ ਕਹਿ ਰਹੇ ਹਨ। ਕਿਸਾਨਾਂ ਮੁਤਾਬਕ ਜੇਕਰ ਖਰੀਦ ਪ੍ਰਬੰਧ ਸੁਚੱਜੇ ਰਹੇ ਤਾਂ ਇਸ ਵਾਰ ਉਨ੍ਹਾਂ ਨੂੰ ਫਸਲ ਤੋਂ ਚੰਗੀ ਆਮਦਨ ਦੀ ਉਮੀਦ ਹੈ, ਪਰ ਫਸਲ ਦੀ ਆਮਦ ਨਾਲ ਮੰਡੀ ਦੇ ਪ੍ਰਬੰਧਾਂ ਦੀਆਂ ਕਮੀਆਂ ਵੀ ਸਾਹਮਣੇ ਆਉਣ ਲੱਗੀਆਂ ਹਨ। ਮਾਰਕੀਟ ਕਮੇਟੀ ਵੱਲੋਂ ਕਿਸਾਨਾਂ ਲਈ ਪੀਣ ਵਾਲੇ ਪਾਣੀ, ਪਖਾਨਿਆਂ ਅਤੇ ਸਫ਼ਾਈ ਸਮੇਤ ਹੋਰ ਬੁਨਿਆਦੀ ਸਹੂਲਤਾਂ ਦੇ ਪ੍ਰਬੰਧ ਕੀਤੇ ਜਾਣ ਦੀ ਗੱਲ ਕਹੀ ਜਾਂਦੀ ਹੈ, ਪਰ ਮੰਡੀ ਵਿੱਚ ਪਹੁੰਚੇ ਕਿਸਾਨਾਂ ਨੂੰ ਕਈ ਥਾਵਾਂ ’ਤੇ ਗੰਦਗੀ ਤੇ ਕੂੜੇ ਦੇ ਢੇਰਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੁਧਿਆਣਾ ਦੇ ਜਮਾਲਪੁਰ ਲੇਲੀ ਤੋਂ ਝੋਨੇ ਦੀ ਫਸਲ ਲੈ ਕੇ ਦਾਣਾ ਮੰਡੀ ਪਹੁੰਚੇ ਕਿਸਾਨ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਅੱਜ ਹੀ ਆਪਣੀ ਫਸਲ ਲੈ ਕੇ ਮੰਡੀ ਵਿੱਚ ਆਏ ਹਨ ਅਤੇ ਜਦੋਂ ਫਸਲ ਰੱਖਣ ਲਈ ਜਗ੍ਹਾ ਦੇਖੀ ਤਾਂ ਉੱਥੇ ਕੂੜਾ ਪਿਆ ਹੋਇਆ ਸੀ, ਜਿਸ ਕਾਰਨ ਫਸਲ ਰੱਖਣ ਲਈ ਉਨ੍ਹਾਂ ਨੂੰ ਖੁਦ ਹੀ ਕੂੜਾ ਹਟਾ ਕੇ ਜਗ੍ਹਾ ਸਾਫ਼ ਕਰਨੀ ਪਈ। ਕਿਸਾਨ ਨੇ ਦੱਸਿਆ ਕਿ ਇਸ ਵਾਰ ਉਨ੍ਹਾਂ ਦੀ ਫਸਲ ਦਾ ਝਾੜ ਪਿਛਲੇ ਸੀਜ਼ਨ ਨਾਲੋਂ ਵਧੀਆ ਰਿਹਾ ਹੈ, ਜਿਸ ਕਾਰਨ ਉਹ ਖੁਸ਼ ਹਨ, ਪਰ ਮੰਡੀ ਵਿੱਚ ਪਹੁੰਚ ਕੇ ਜੇਕਰ ਸਫ਼ਾਈ ਵਰਗੀਆਂ ਮੁੱਢਲੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇ ਤਾਂ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਹੋਣੇ ਸੁਭਾਵਿਕ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਮੰਡੀ ਵਿੱਚ ਫਸਲ ਲੈ ਕੇ ਆਉਣ ਤੋਂ ਬਾਅਦ ਉਨ੍ਹਾਂ ਦੀ ਸਭ ਤੋਂ ਵੱਡੀ ਉਮੀਦ ਹੁੰਦੀ ਹੈ ਕਿ ਫਸਲ ਦੀ ਤੋਲ ਅਤੇ ਖਰੀਦ ਸਮੇਂ ਸਿਰ ਹੋਵੇ, ਤਾਂ ਜੋ ਉਨ੍ਹਾਂ ਨੂੰ ਕਈ-ਕਈ ਘੰਟੇ ਜਾਂ ਦਿਨ ਮੰਡੀ ਵਿੱਚ ਨਾ ਬੈਠਣਾ ਪਵੇ, ਅਤੇ ਨਾਲ ਹੀ ਮੰਡੀ ਵਿੱਚ ਸਾਫ਼-ਸੁਥਰਾ ਵਾਤਾਵਰਨ, ਪੀਣ ਵਾਲਾ ਪਾਣੀ ਤੇ ਪਖਾਨਿਆਂ ਦੀ ਸਹੂਲਤ ਵੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਦੀ ਗਿਣਤੀ ਆਉਣ ਵਾਲੇ ਦਿਨਾਂ ਵਿੱਚ ਹੋਰ ਵਧਣ ਦੀ ਸੰਭਾਵਨਾ ਹੈ, ਅਤੇ ਅਜਿਹੇ ਵਿੱਚ ਮੰਡੀ ਕਮੇਟੀ ਲਈ ਸਭ ਤੋਂ ਵੱਡੀ ਚੁਣੌਤੀ ਇਹ ਹੋਵੇਗੀ ਕਿ ਵਧਦੀ ਫਸਲ ਦੀ ਆਮਦ ਦੇ ਨਾਲ ਸਫ਼ਾਈ ਅਤੇ ਹੋਰ ਬੁਨਿਆਦੀ ਪ੍ਰਬੰਧ ਵੀ ਉਸੇ ਅਨੁਪਾਤ ਵਿੱਚ ਬਣੇ ਰਹਿਣ, ਕਿਉਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਫਸਲ ਦਾ ਝਾੜ ਵਧੀਆ ਹੋਣਾ ਉਨ੍ਹਾਂ ਲਈ ਰਾਹਤ ਦੀ ਗੱਲ ਹੈ, ਪਰ ਮੰਡੀ ਵਿੱਚ ਸੁਚੱਜੇ ਪ੍ਰਬੰਧ ਮਿਲਣ ਤਾਂ ਹੀ ਉਨ੍ਹਾਂ ਦੀ ਮਿਹਨਤ ਦਾ ਸਹੀ ਲਾਭ ਮਿਲ ਸਕੇਗਾ। ਇਸ ਲਈ ਹੁਣ ਲੋੜ ਹੈ ਕਿ ਮੰਡੀ ਵਿੱਚ ਪਏ ਕੂੜੇ ਦੇ ਢੇਰਾਂ ਨੂੰ ਤੁਰੰਤ ਹਟਾਇਆ ਜਾਵੇ, ਸਫ਼ਾਈ ਦਾ ਨਿਯਮਤ ਪ੍ਰਬੰਧ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕਮੀ ਨਾ ਰਹੇ, ਨਾਲ ਹੀ ਖਰੀਦ ਪ੍ਰਕਿਰਿਆ ਨੂੰ ਤੇਜ਼ ਰੱਖਣਾ ਵੀ ਜ਼ਰੂਰੀ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਲੈ ਕੇ ਮੰਡੀ ਵਿੱਚ ਬੇਲੋੜੀ ਖੱਜਲ-ਖੁਆਰੀ ਨਾ ਝੱਲਣੀ ਪਵੇ। ਦੂਜੇ ਪਾਸੇ ਮਾਰਕੀਟ ਕ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!