ਫਗਵਾੜਾ ਸ਼ਹਿਰ ਦੇ ਵਿਅਸਤ ਇਲਾਕੇ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਮੋਬਾਈਲ ਫੋਨ ਖੋਹ ਕੇ ਭੱਜੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਭੀੜ ਨੇ ਪਿੱਛਾ ਕਰਕੇ ਕਾਬੂ ਕਰ ਲਿਆ। ਇੱਕ ਪਾਸੇ ਜਿੱਥੇ ਪੰਜਾਬ ਬੰਦ ਦੀ ਕਾਲ ਕਾਰਨ ਸ਼ਹਿਰ ਦਾ ਮਾਹੌਲ ਪਹਿਲਾਂ ਹੀ ਤਣਾਅਪੂਰਨ ਸੀ, ਉੱਥੇ ਇਸ ਘਟਨਾ ਨੇ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਰੌਲਾ ਪੈਣ ’ਤੇ ਕੁਝ ਬਹਾਦਰ ਨੌਜਵਾਨਾਂ ਨੇ ਤੁਰੰਤ ਪ੍ਰਤੀਕਿਰਿਆ ਦਿੰਦਿਆਂ ਲੁਟੇਰਿਆਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਧਰ ਲਿਆ। ਗੁੱਸੇ ਵਿੱਚ ਆਏ ਲੋਕਾਂ ਨੇ ਪਹਿਲਾਂ ਤਿੰਨਾਂ ਨੂੰ ਜੰਤਰ-ਮੰਤਰ ਕਰਕੇ ਕੁੱਟਮਾਰ ਕੀਤੀ ਅਤੇ ਫਿਰ ਪੁਲਿਸ ਦੇ ਹਵਾਲੇ ਕਰ ਦਿੱਤਾ। ਸੂਚਨਾ ਮਿਲਦੇ ਹੀ ਐੱਸਪੀ ਫਗਵਾੜਾ ਮੇਜਰ ਸਿੰਘ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਤਿੰਨੇ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ। ਪੁੱਛਗਿੱਛ ਦੌਰਾਨ ਕਥਿਤ ਲੁਟੇਰਿਆਂ ਨੇ ਦੱਸਿਆ ਕਿ ਉਹ ਮਾਤਾ ਦਿਓਂ ਆਏ ਹਨ ਅਤੇ ਉਨ੍ਹਾਂ ਦੇ ਮੋਟਰਸਾਈਕਲ ਵਿੱਚ ਪੈਟਰੋਲ ਨਹੀਂ ਸੀ, ਨਾ ਹੀ ਉਨ੍ਹਾਂ ਕੋਲ ਪੈਸੇ ਸਨ, ਜਿਸ ਕਾਰਨ ਉਨ੍ਹਾਂ ਨੇ ਇਹ ਵਾਰਦਾਤ ਕੀਤੀ। ਹਾਲਾਂਕਿ ਉਨ੍ਹਾਂ ਨੇ ਆਪਣਾ ਪਤਾ ਮੋਗਾ ਜ਼ਿਲ੍ਹੇ ਦਾ ਦੱਸਿਆ ਹੈ, ਪਰ ਪੁਲਿਸ ਇਸ ਗੱਲ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਕਿ ਕਿਤੇ ਇਹ ਮਹਿਜ਼ ਇੱਕ ਆਮ ਲੁੱਟ ਦੀ ਵਾਰਦਾਤ ਨਹੀਂ, ਸਗੋਂ ਕਿਸੇ ਵੱਡੀ ਸਾਜ਼ਿਸ਼ ਦਾ ਹਿੱਸਾ ਤਾਂ ਨਹੀਂ। ਸੂਤਰਾਂ ਅਨੁਸਾਰ ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਜਿਸ ਦਿਨ ਸ਼ਹਿਰ ਦਾ ਮਾਹੌਲ ਤਣਾਅਪੂਰਨ ਸੀ, ਉਸ ਦਿਨ ਇਹ ਨੌਜਵਾਨ ਦੂਰ-ਦਰਾਜ਼ੇ ਤੋਂ ਫਗਵਾੜਾ ਕਿਉਂ ਆਏ। ਇਲਾਕੇ ਵਿੱਚ ਚਰਚਾ ਹੈ ਕਿ ਜੇਕਰ ਪੁਲਿਸ ਨੇ ਸਮੇਂ ਸਿਰ ਕਾਰਵਾਈ ਨਾ ਕੀਤੀ ਹੁੰਦੀ ਤਾਂ ਭੀੜ ਤਿੰਨਾਂ ਨੂੰ ਆਪਣੇ ਹੱਥੋਂ ਸਜ਼ਾ ਦੇ ਦਿੰਦੀ। ਹੁਣ ਪੁਲਿਸ ਤਿੰਨਾਂ ਦੇ ਪਿਛੋਕੜ ਅਤੇ ਉਨ੍ਹਾਂ ਦੇ ਇਰਾਦਿਆਂ ਬਾਰੇ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ, ਜਿਸ ਨਾਲ ਕਈ ਹੋਰ ਰਾਜ਼ ਖੁੱਲ੍ਹਣ ਦੀ ਸੰਭਾਵਨਾ ਹੈ। ਸ਼ਹਿਰ ਵਾਸੀ ਇਸ ਘਟਨਾ ਨੂੰ ਲੈ ਕੇ ਚਿੰਤਤ ਹਨ ਤੇ ਪੁਲਿਸ ਤੋਂ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।
ਮੋਬਾਈਲ ਖੋਹਣ ਵਾਲਿਆਂ ਦੇ ਖੁਲਾਸੇ ਨੇ ਹਿਲਾ ਦਿੱਤਾ ਪੁਲਿਸ ਮਹਿਕਮਾ – ਫਗਵਾੜਾ ‘ਚ ਵੱਡੀ ਸਾਜ਼ਿਸ਼ ਦਾ ਸੰਕੇਤ
ਫਗਵਾੜਾ ਸ਼ਹਿਰ ਦੇ ਵਿਅਸਤ ਇਲਾਕੇ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਮੋਬਾਈਲ ਫੋਨ ਖੋਹ ਕੇ ਭੱਜੇ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਭੀੜ ਨੇ ਪਿੱਛਾ ਕਰਕੇ ਕਾਬੂ ਕਰ ਲਿਆ। ਇੱਕ ਪਾਸੇ ਜਿੱਥੇ ਪੰਜਾਬ ਬੰਦ ਦੀ ਕਾਲ ਕਾਰਨ ਸ਼ਹਿਰ ਦਾ ਮਾਹੌ
NRI Post Desk · 95 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




