|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੂਰਤੀ ਨਾਲ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੂੰ ਚੇਤਾਵਨੀ, ਹੁਣ ਸਖ਼ਤ ਕਾਰਵਾਈ ਦੀ ਮੰਗ

ਪਿਛਲੇ ਦਿਨੀਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਵਾਪਰੀ ਘਟਨਾ ਨੇ ਵਾਲਮੀਕਿ ਸਮਾਜ ਸਮੇਤ ਪੂਰੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਘਟਨਾ ਨੂੰ ਲੈ ਕੇ ਵਾਲਮੀਕਿ ਸਮਾਜ ਵਿਚ ਡੂੰਘਾ ਰੋਸ ਅਤੇ ਚਿੰਤਾ ਪਾਈ ਜਾ ਰਹੀ

NRI Post Desk · 73 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੂਰਤੀ ਨਾਲ ਵਾਪਰੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਨੂੰ ਚੇਤਾਵਨੀ, ਹੁਣ ਸਖ਼ਤ ਕਾਰਵਾਈ ਦੀ ਮੰਗ
📷 NRI Post Desk

ਪਿਛਲੇ ਦਿਨੀਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨਾਲ ਵਾਪਰੀ ਘਟਨਾ ਨੇ ਵਾਲਮੀਕਿ ਸਮਾਜ ਸਮੇਤ ਪੂਰੇ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਘਟਨਾ ਨੂੰ ਲੈ ਕੇ ਵਾਲਮੀਕਿ ਸਮਾਜ ਵਿਚ ਡੂੰਘਾ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਇਸੇ ਗੰਭੀਰ ਮਾਮਲੇ ਨੂੰ ਲੈ ਕੇ ਸ਼ਿਵ ਸੈਨਾ ਸ਼ਿੰਦੇ ਦੇ ਵਾਈਸ ਜ਼ਿਲ੍ਹਾ ਪ੍ਰਧਾਨ ਰਮਨਦੀਪ ਹੈੱਪੀ ਜੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਦੀਆਂ ਮੂਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਸਿਰਫ਼ ਕਿਸੇ ਇਕ ਵਰਗ ਦੇ ਨਹੀਂ, ਸਗੋਂ ਪੂਰੇ ਦੇਸ਼ ਦੇ ਮਹਾਨ ਸੰਵਿਧਾਨ ਨਿਰਮਾਤਾ ਅਤੇ ਪ੍ਰੇਰਣਾ ਸਰੋਤ ਹਨ ਅਤੇ ਉਨ੍ਹਾਂ ਦੀ ਮੂਰਤੀ ਨਾਲ ਕਿਸੇ ਵੀ ਤਰ੍ਹਾਂ ਦੀ ਬੇਅਦਬੀ ਜਾਂ ਨੁਕਸਾਨ ਨੂੰ ਸਮਾਜ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਹੱਤਵਪੂਰਨ ਸਥਾਨਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਅਤੇ ਇਸ ਦੇ ਨਾਲ ਹੀ ਅਜਿਹੀ ਹਰਕਤ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਰਮਨਦੀਪ ਹੈੱਪੀ ਨੇ ਸਪਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਨੂੰ ਵਾਲਮੀਕਿ ਸਮਾਜ ਦੀਆਂ ਭਾਵਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਯੋਗ ਕਦਮ ਚੁੱਕਣੇ ਚਾਹੀਦੇ ਹਨ ਕਿਉਂਕਿ ਮਾਮਲਾ ਸਿਰਫ਼ ਇਕ ਮੂਰਤੀ ਦਾ ਨਹੀਂ ਸਗੋਂ ਪੂਰੇ ਸਮਾਜ ਦੇ ਸਨਮਾਨ ਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬਾਬਾ ਸਾਹਿਬ ਦੇ ਸਨਮਾਨ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦੀ ਰੱਖਿਆ ਕਰਨਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮਾਜ ਦੇ ਲੋਕਾਂ ਨੂੰ ਵੀ ਸ਼ਾਂਤੀ, ਸੰਜਮ ਅਤੇ ਭਾਈਚਾਰਾ ਬਣਾਈ ਰੱਖਣ ਦੀ ਅਪੀਲ ਕੀਤੀ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਪੈਦਾ ਨਾ ਹੋਵੇ। ਰਮਨਦੀਪ ਹੈੱਪੀ ਨੇ ਪੰਜਾਬ ਸਰਕਾਰ ਤੋਂ ਮੁੜ ਅਪੀਲ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰੇ, ਇਸ ਲਈ ਸਥਾਈ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ, ਕਿਉਂਕਿ ਇਸ ਘਟਨਾ ਨੇ ਸਮਾਜ ਵਿਚ ਜੋ ਚਿੰਤਾ ਪੈਦਾ ਕੀਤੀ ਹੈ, ਉਸ ਨੂੰ ਦੇਖਦਿਆਂ ਹੋਇਆਂ ਸਰਕਾਰ ਦੀ ਲਾਪਰਵਾਹੀ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!