|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੱਲਕੇ ਨੇੜੇ ਕੰਧ ਨਾਲ ਟਕਰਾਈ ਕਾਰ, ਅੱਠ ਸਾਲਾ ਮਾਸੂਮ ਸਮੇਤ ਤਿੰਨ ਦੀਆਂ ਜਾਨਾਂ ਗਈਆਂ; ਦੋ ਦੀ ਹਾਲਤ ਨਾਜ਼ੁਕ

ਸਮਾਲਸਰ ਥਾਣਾ ਖੇਤਰ ਦੇ ਪਿੰਡ ਮੱਲਕੇ ਨੇੜੇ ਸੋਮਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਸਾਲਾ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇੱਕ ਕਾਰ ਬੇਕਾਬੂ

NRI Post Desk · 63 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੱਲਕੇ ਨੇੜੇ ਕੰਧ ਨਾਲ ਟਕਰਾਈ ਕਾਰ, ਅੱਠ ਸਾਲਾ ਮਾਸੂਮ ਸਮੇਤ ਤਿੰਨ ਦੀਆਂ ਜਾਨਾਂ ਗਈਆਂ; ਦੋ ਦੀ ਹਾਲਤ ਨਾਜ਼ੁਕ
📷 NRI Post Desk

ਸਮਾਲਸਰ ਥਾਣਾ ਖੇਤਰ ਦੇ ਪਿੰਡ ਮੱਲਕੇ ਨੇੜੇ ਸੋਮਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਅੱਠ ਸਾਲਾ ਬੱਚੇ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਇੱਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੀ ਕੰਧ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸਮਾਲਸਰ ਥਾਣਾ ਮੁਖੀ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਕਾਰ ਵਿੱਚ ਪਿੰਡ ਕੌਣੀ ਵਾਸੀ ਵਕੀਲ ਸਿੰਘ, ਗੁਰਕੀਰਤ ਸਿੰਘ ਅੱਠ ਸਾਲ, ਅੰਮ੍ਰਿਤਪਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਤੋਂ ਇਲਾਵਾ ਪਿੰਡ ਮਾੜੀ ਮੁਸਤਫ਼ਾ ਵਾਸੀ ਕੁਲਦੀਪ ਸਿੰਘ ਸਵਾਰ ਸਨ। ਜਦੋਂ ਕਾਰ ਮੱਲਕੇ ਪਿੰਡ ਨੇੜੇ ਪਹੁੰਚੀ ਤਾਂ ਅਚਾਨਕ ਚਾਲਕ ਦਾ ਸੰਤੁਲਨ ਵਿਗੜ ਗਿਆ ਅਤੇ ਕਾਰ ਸੜਕ ਕਿਨਾਰੇ ਬਣੀ ਕੰਧ ਨਾਲ ਜਾ ਟਕਰਾਈ। ਹਾਦਸੇ ਵਿੱਚ ਵਕੀਲ ਸਿੰਘ ਅਤੇ ਕੁਲਦੀਪ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ। ਉੱਥੇ ਹੀ ਗੰਭੀਰ ਜ਼ਖ਼ਮੀ ਅੱਠ ਸਾਲਾ ਗੁਰਕੀਰਤ ਸਿੰਘ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਹਾਦਸੇ ਵਿੱਚ ਜ਼ਖ਼ਮੀ ਅੰਮ੍ਰਿਤਪਾਲ ਸਿੰਘ ਅਤੇ ਆਕਾਸ਼ਦੀਪ ਸਿੰਘ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੋਵਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਸਮਾਲਸਰ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਆਧਾਰ ਤੇ ਨਿਯਮਾਂ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!