ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਕਈ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਤਿੰਨ ਘੰਟੇ ਚੱਲੀਆਂ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਸਰਕਾਰ ਦੀ ਵਚਨਬੱਧਤਾ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਨੂੰ ਲੈ ਕੇ ਅਹਿਮ ਸੰਕੇਤ ਦਿੱਤੇ ਗਏ ਹਨ। ਇਨ੍ਹਾਂ ਵਿਚਾਰ-ਵਟਾਂਦਰਿਆਂ ਦੌਰਾਨ ਵਿੱਤ ਮੰਤਰੀ ਨੇ ਜੁਆਇੰਟ ਐਕਸ਼ਨ ਕਮੇਟੀ ਆਫ ਵੈਟਸ ਫਾਰ ਪੇ-ਪੈਰਿਟੀ, ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ, ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ, ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ ਪੰਜਾਬ, ਬੇਰੁਜ਼ਗਾਰ ਸਾਂਝਾ ਮੋਰਚਾ ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੇ ਵਫ਼ਦਾਂ ਨਾਲ ਡੂੰਘਾਈ ਨਾਲ ਗੱਲਬਾਤ ਕੀਤੀ। ਇਸ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਦਾ ਵਿਸਤ੍ਰਿਤ ਵੇਰਵਾ ਪੇਸ਼ ਕਰਦਿਆਂ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਠੇਕੇ ਤੇ ਤਬਦੀਲ ਕਰਨ ਅਤੇ ਤਨਖਾਹ-ਪੈਰਿਟੀ ਦੀਆਂ ਖਾਮੀਆਂ ਨੂੰ ਦੂਰ ਕਰਨ ’ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਮਸਲਿਆਂ ਪ੍ਰਤੀ ਪੂਰੀ ਤਰ੍ਹਾਂ ਹਮਦਰਦ ਹੈ ਅਤੇ ਜ਼ਿਆਦਾਤਰ ਪ੍ਰਮੁੱਖ ਮੰਗਾਂ ’ਤੇ ਕਾਰਵਾਈ ਪਹਿਲਾਂ ਹੀ ਪ੍ਰਕਿਰਿਆ ਅਧੀਨ ਹੈ। ਮੀਟਿੰਗ ਵਿੱਚ ਸਰਗਰਮ ਕਦਮ ਚੁੱਕਦਿਆਂ ਵਿੱਤ ਮੰਤਰੀ ਨੇ ਟਰਾਂਸਪੋਰਟ, ਸਿੱਖਿਆ, ਪਸ਼ੂ ਪਾਲਣ ਅਤੇ ਵਿੱਤ ਵਿਭਾਗ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਮੁਲਾਜ਼ਮ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇ ਅਤੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਵਿੱਚ ਤੇਜ਼ੀ ਲਿਆਂਦੀ ਜਾਵੇ। ਮੀਟਿੰਗ ਵਿੱਚ ਜੁਆਇੰਟ ਐਕਸ਼ਨ ਕਮੇਟੀ ਵੱਲੋਂ ਡਾ: ਪੁਨੀਤ ਮਲਹੋਤਰਾ, ਡਾ: ਅਬਦੁਲ ਮਜੀਦ, ਡਾ: ਗੁਰਦੀਪ ਸਿੰਘ ਕਲੇਰ, ਡਾ: ਹਰਮਨਦੀਪ ਸਿੰਘ ਅਤੇ ਡਾ: ਰਾਜਿੰਦਰ ਸਿੰਘ ਸ਼ਾਮਲ ਸਨ, ਜਦਕਿ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਰੇਸ਼ਮ ਸਿੰਘ ਗਿੱਲ, ਸ਼ਮਸ਼ੇਰ ਸਿੰਘ, ਹਰਕੇਸ਼ ਕੁਮਾਰ, ਰੋਹੀ ਰਾਮ, ਬਲਜੀਤ ਸਿੰਘ, ਬਲਵਿੰਦਰ ਸਿੰਘ ਰੱਥ, ਜਗਜੀਤ ਸਿੰਘ ਅਤੇ ਜਤਿੰਦਰ ਸਿੰਘ ਨੇ ਨੁਮਾਇੰਦਗੀ ਕੀਤੀ। ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰਜ਼ ਯੂਨੀਅਨ ਵੱਲੋਂ ਹਰਮਿੰਦਰ ਸਿੰਘ, ਲਖਵਿੰਦਰ ਸਿੰਘ ਮਹਿਦਾਵਾਂ ਅਤੇ ਬਚਿੱਤਰ ਸਿੰਘ ਸ਼ਾਮਲ ਹੋਏ, ਜਦਕਿ ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ ਵੱਲੋਂ ਤੇਜਿੰਦਰ ਕੌਰ, ਕਰਮਿੰਦਰ ਸਿੰਘ, ਇੰਦਰਜੀਤ ਹਾਂਡਾ ਅਤੇ ਕਿਰਨਜੀਤ ਕੌਰ ਹਾਜ਼ਰ ਸਨ। ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਆਫ ਪੰਜਾਬ ਵੱਲੋਂ ਲਖਵੀਰ ਸਿੰਘ ਸਿਰੀਏਵਾਲਾ, ਮਨਜੀਤ ਸਿੰਘ ਅਤੇ ਲਖਵੀਰ ਸਿੰਘ ਨੇ ਸ਼ਿਰਕਤ ਕੀਤੀ। ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ ਮਲੋਟ, ਅਮਨਦੀਪ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਮੋਫਰ ਅਤੇ ਹਰਜਿੰਦਰ ਸਿੰਘ, ਅਤੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵੱਲੋਂ ਵਿਕਾਸ ਸਾਹਨੀ, ਲਖਵਿੰਦਰ ਕੌਰ ਅਤੇ ਵਰੁਣ ਖੇੜਾ ਵੀ ਮੌਜੂਦ ਸਨ। ਇਨ੍ਹਾਂ ਵਿਆਪਕ ਵਿਚਾਰ-
ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ’ਤੇ ਵਿੱਤ ਮੰਤਰੀ ਦਾ ਵੱਡਾ ਐਕਸ਼ਨ: ਕੀ ਛੁਪਿਆ ਹੈ ਇਨ੍ਹਾਂ 3 ਘੰਟਿਆਂ ਦੇ ਦਾਇਰਿਆਂ ਵਿੱਚ?
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਕਈ ਮੁਲਾਜ਼ਮ ਯੂਨੀਅਨਾਂ ਨਾਲ ਲਗਾਤਾਰ ਤਿੰਨ ਘੰਟੇ ਚੱਲੀਆਂ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ, ਜਿਨ੍ਹਾਂ ਵਿੱਚ ਸਰਕਾਰ ਦੀ ਵਚਨਬੱਧਤਾ ਅਤੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ
NRI Post Desk · 90 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




