ਪੰਜਾਬ ’ਚ ਵਧ ਰਹੇ ਨਸ਼ੇ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਲੋਕਤੰਤਰਿਕ ਹੱਕਾਂ ਦੇ ਦਮਨ ਨੂੰ ਲੈ ਕੇ ਭਾਜਪਾ ਜਲੰਧਰ ਸ਼ਹਿਰੀ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ 14 ਮੰਡਲਾਂ ਵਿੱਚ ਇੱਕੋ ਸਮੇਂ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ। ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਬਾਜ਼ਾਰਾਂ ਵਿੱਚ ਭਾਜਪਾ ਵਰਕਰਾਂ ਨੇ ‘ਮਾਨ ਸਰਕਾਰ ਮੁਰਦਾਬਾਦ’, ‘ਨਸ਼ਾ ਮਾਫੀਆ ਖ਼ਿਲਾਫ਼ ਕਾਰਵਾਈ ਕਰੋ’, ‘ਲੋਕਤੰਤਰ ਦਾ ਕਤਲ ਬੰਦ ਕਰੋ’ ਅਤੇ ‘ਪੰਜਾਬ ਬਚਾਓ’ ਦੇ ਨਾਅਰਿਆਂ ਨਾਲ ਜ਼ੋਰਦਾਰ ਪ੍ਰਦਰਸ਼ਨ ਕੀਤਾ। ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਵਿੱਚ ਨਸ਼ੇ, ਅਪਰਾਧ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਆਵਾਜ਼ ਉਠਾਉਣ ਵਾਲਿਆਂ ਨੂੰ ਡਰਾਇਆ ਅਤੇ ਦਬਾਇਆ ਜਾ ਰਿਹਾ ਹੈ, ਜਦਕਿ ਮੋਹਨਜੀਤ ਸਿੰਘ ਸ਼ੇਰੋਂ ਅਤੇ ਗੁਲਜ਼ਾਰ ਸਿੰਘ ਨਾਲ ਜੁੜੀਆਂ ਘਟਨਾਵਾਂ ਨੇ ਸੂਬੇ ਦੀ ਕਾਨੂੰਨ-ਵਿਵਸਥਾ ਅਤੇ ਜਮਹੂਰੀ ਹੱਕਾਂ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਜ਼ਿਲ੍ਹਾ ਭਾਜਪਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਕਿਹਾ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਰਹੀ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸਿਰਫ਼ ਇਸ਼ਤਿਹਾਰਾਂ ਅਤੇ ਸੋਸ਼ਲ ਮੀਡੀਆ ਰਾਹੀਂ ਝੂਠੀ ਤਸਵੀਰ ਪੇਸ਼ ਕਰ ਰਹੇ ਹਨ ਜਦਕਿ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਹ ਹਾਲਾਤ ਜਾਰੀ ਰਹੇ ਤਾਂ 2027 ਤੱਕ ਪੰਜਾਬ ਦਾ ਬੱਚਾ-ਬੱਚਾ ਇਸ ਸਰਕਾਰ ਖ਼ਿਲਾਫ਼ ਸੜਕਾਂ ’ਤੇ ਉਤਰ ਆਵੇਗਾ। ਭਾਜਪਾ ਪੰਜਾਬ ਦੇ ਉਪ ਪ੍ਰਧਾਨ ਰਾਕੇਸ਼ ਰਾਠੌੜ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਬਦਲਾਅ ਦੀ ਉਮੀਦ ਨਾਲ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਸਰਕਾਰ ਨੇ ਲੋਕਾਂ ਦੇ ਭਰੋਸੇ ਨੂੰ ਤੋੜ ਦਿੱਤਾ ਹੈ ਤੇ ਹੁਣ ਜਨਤਾ ਜਵਾਬ ਮੰਗ ਰਹੀ ਹੈ। ਸਾਬਕਾ ਵਿਧਾਇਕ ਕੇਡੀ ਭੰਡਾਰੀ ਨੇ ਕਿਹਾ ਕਿ ਵਪਾਰ, ਉਦਯੋਗ ਅਤੇ ਰੋਜ਼ਗਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ ਅਤੇ ਕਾਨੂੰਨ-ਵਿਵਸਥਾ ਇੰਨੀ ਖ਼ਰਾਬ ਹੋ ਚੁੱਕੀ ਹੈ ਕਿ ਆਮ ਨਾਗਰਿਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ। ਭਾਜਪਾ ਆਗੂ ਮਨੋਰੰਜਨ ਕਾਲੀਆ ਨੇ ਕਿਹਾ ਕਿ ਪ੍ਰਸ਼ਾਸਨਿਕ ਤੰਤਰ ਸਿਆਸੀ ਦਬਾਅ ਹੇਠ ਕੰਮ ਕਰ ਰਿਹਾ ਹੈ ਅਤੇ ਦਿਨੇਸ਼ ਢੱਲ ਨੇ ਕਿਹਾ ਕਿ ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਜਪਾ ਆਗੂਆਂ ਨੇ ਲੁਧਿਆਣਾ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਬੇਅਦਬੀ ਦੀ ਘਟਨਾ ਦਾ ਵੀ ਜ਼ਿਕਰ ਕੀਤਾ, ਜਿਸ ਨੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹ ਦਿੱਤੀ ਹੈ। ਪ੍ਰਦਰਸ਼ਨਾਂ ਵਿੱਚ ਉੱਤਰੀ, ਕੇਂਦਰੀ ਅਤੇ ਪੱਛਮੀ ਵਿਧਾਨ ਸਭਾ ਹਲਕਿਆਂ ਦੇ 14 ਮੰਡਲਾਂ ਵਿੱਚ ਰਾਜੇਸ਼ ਕੁਮਾਰ ਮਲਹੋਤਰਾ, ਕੁਲਵੰਤ ਸ਼ਰਮਾ, ਗੁਰਪ੍ਰੀਤ ਸਿੰਘ ਵਿਕੀ, ਆਸ਼ੀਸ਼ ਸਹਿਗਲ, ਚੰਦਨ ਰਖੇਜਾ, ਸੰਦੀਪ ਕੁਮਾਰ, ਪ੍ਰਦੀਪ ਕਪਾਨੀਆ, ਕਸ਼ਿਤਿਜ ਢੱਲ, ਰਿਸ਼ੀ ਬਹਿਲ, ਅਜੈ ਠਾਕੁਰ, ਸੋਨੂ ਚੌਹਾਨ, ਪ੍ਰਦੀਪ ਖੁੱਲਰ ਅਤੇ ਗੋਲਡੀ ਭਗਤ ਸਮੇਤ ਕਈ ਆਗੂਆਂ ਦੀ ਅਗਵਾਈ ਹੇਠ ਵੱਖ-ਵੱਖ ਚੌਕਾਂ ’ਤੇ ਪ੍ਰਦਰਸ਼ਨ ਕੀਤੇ ਗਏ। ਸੈਂਕੜੇ ਭਾਜਪਾ ਵਰਕਰਾਂ ਦੀ ਮੌਜੂਦਗੀ ਨੇ ਇਸ ਰੋਸ ਨੂੰ ਜਨ
ਮੋਹਨਜੀਤ ਸ਼ੇਰੋਂ ਕਾਂਡ ਤੋਂ ਬਾਅਦ ਭਾਜਪਾ ਦਾ ਧਮਾਕਾ—ਪੰਜਾਬ ’ਚ ਲੋਕਤੰਤਰ ਦਾ ਕਤਲ ਬੇਨਕਾਬ, ਸੜਕਾਂ ’ਤੇ ਉਤਰੇ ਸੈਂਕੜੇ ਵਰਕਰ
ਪੰਜਾਬ ’ਚ ਵਧ ਰਹੇ ਨਸ਼ੇ, ਵਿਗੜਦੀ ਕਾਨੂੰਨ-ਵਿਵਸਥਾ ਅਤੇ ਲੋਕਤੰਤਰਿਕ ਹੱਕਾਂ ਦੇ ਦਮਨ ਨੂੰ ਲੈ ਕੇ ਭਾਜਪਾ ਜਲੰਧਰ ਸ਼ਹਿਰੀ ਨੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਦੀ ਅਗਵਾਈ ਹੇਠ 14 ਮੰਡਲਾਂ ਵਿੱਚ ਇੱਕੋ ਸਮੇਂ ਵਿਸ਼ਾਲ ਰੋਸ ਪ੍ਰਦਰਸ਼ਨ ਕਰਕੇ ਆਮ
NRI Post Desk · 76 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




