|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਮੁਹਾਲੀ ਦੇ ਲੋਕਾਂ ਲਈ ਵੱਡੀ ਖ਼ਬਰ: ਹੁਣ ਸੀਵਰੇਜ ਜਾਮ ਦਾ ਨਹੀਂ ਹੋਵੇਗਾ ਇੰਤਜ਼ਾਰ, ਨਗਰ ਨਿਗਮ ਨੇ ਲਿਆ ਅਜਿਹਾ ਫ਼ੈਸਲਾ ਜੋ ਬਦਲ ਦੇਵੇਗਾ ਸਭ ਕੁਝ

ਮੁਹਾਲੀ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਲਈ ਇਕ ਅਜਿਹਾ ਫ਼ੈਸਲਾ ਲਿਆ ਹੈ ਜੋ ਆਉਣ ਵਾਲੇ ਸਮੇਂ ਵਿਚ ਵੱਡਾ ਬਦਲਾਅ ਲਿਆਵੇਗਾ। ਦਰਅਸਲ ਹੁਣ ਸ਼ਹਿਰ ਵਿਚ ਸੀਵਰੇਜ ਜਾਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਸਿਰਫ਼ ਦਫ਼ਤਰੀ ਰਿਕਾਰਡ

NRI Post Desk · 66 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁਹਾਲੀ ਦੇ ਲੋਕਾਂ ਲਈ ਵੱਡੀ ਖ਼ਬਰ: ਹੁਣ ਸੀਵਰੇਜ ਜਾਮ ਦਾ ਨਹੀਂ ਹੋਵੇਗਾ ਇੰਤਜ਼ਾਰ, ਨਗਰ ਨਿਗਮ ਨੇ ਲਿਆ ਅਜਿਹਾ ਫ਼ੈਸਲਾ ਜੋ ਬਦਲ ਦੇਵੇਗਾ ਸਭ ਕੁਝ
📷 NRI Post Desk

ਮੁਹਾਲੀ ਨਗਰ ਨਿਗਮ ਨੇ ਸ਼ਹਿਰ ਵਾਸੀਆਂ ਲਈ ਇਕ ਅਜਿਹਾ ਫ਼ੈਸਲਾ ਲਿਆ ਹੈ ਜੋ ਆਉਣ ਵਾਲੇ ਸਮੇਂ ਵਿਚ ਵੱਡਾ ਬਦਲਾਅ ਲਿਆਵੇਗਾ। ਦਰਅਸਲ ਹੁਣ ਸ਼ਹਿਰ ਵਿਚ ਸੀਵਰੇਜ ਜਾਮ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਸਿਰਫ਼ ਦਫ਼ਤਰੀ ਰਿਕਾਰਡ ਤੱਕ ਸੀਮਤ ਨਹੀਂ ਰੱਖਿਆ ਜਾਵੇਗਾ, ਸਗੋਂ ਉਨ੍ਹਾਂ ਦਾ ਫੌਰੀ ਹੱਲ ਵੀ ਯਕੀਨੀ ਬਣਾਇਆ ਜਾਵੇਗਾ। ਇਹ ਜਾਣਕਾਰੀ ਮੇਅਰ ਸਰਬਜੀਤ ਸਿੰਘ ਸਮਾਣਾ ਨੇ ਦਿੱਤੀ। ਉਨ੍ਹਾਂ ਸਾਫ਼ ਕਿਹਾ ਕਿ ਸ਼ਿਕਾਇਤ ਸਿਰਫ਼ ਕਾਗਜ਼ਾਂ ਵਿਚ ਦਰਜ ਨਹੀਂ ਹੋਵੇਗੀ, ਸਗੋਂ ਕਾਰਵਾਈ ਵੀ ਯਕੀਨੀ ਬਣਾਈ ਜਾਵੇਗੀ। ਇਸ ਲਈ ਨਗਰ ਨਿਗਮ ਨੇ ਪੂਰੀ ਤਿਆਰੀ ਕਰ ਲਈ ਹੈ। ਪਹਿਲੇ ਪੜਾਅ ਵਿਚ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਖੇਤਰ ਦੇ ਸੀਵਰੇਜ ਅਤੇ ਬਰਸਾਤੀ ਪਾਣੀ ਦੇ ਨੈੱਟਵਰਕ ਦੇ ਵਿਆਪਕ ਸੰਚਾਲਨ ਅਤੇ ਦੇਖਭਾਲ ਲਈ ਫਿਲਹਾਲ ਇਕ ਸਾਲ ਦੀ ਵਿਵਸਥਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਕੰਮ ਲਈ ਵਿਸ਼ੇਸ਼ ਤੌਰ 'ਤੇ ਟੈਂਡਰ ਵੀ ਕਾਲ ਕੀਤੇ ਗਏ ਹਨ ਅਤੇ ਟੈਂਡਰ ਪ੍ਰਕਿਰਿਆ ਪੂਰੀ ਹੁੰਦਿਆਂ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਪ੍ਰੋਜੈਕਟ 'ਤੇ ਲਗਭਗ ਇਕ ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਇਸ ਵਿਚ ਰੋਜ਼ਾਨਾ ਮਿਲਣ ਵਾਲੀਆਂ ਸ਼ਿਕਾਇਤਾਂ ਅਤੇ ਕਾਰਵਾਈ ਦੇ ਨਾਲ-ਨਾਲ ਉਨ੍ਹਾਂ ਦਾ ਰਿਕਾਰਡ ਸੁਰੱਖਿਅਤ ਰੱਖਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ, ਜਿਸ ਵਿਚ ਸ਼ਿਕਾਇਤ ਮਿਲਣ ਦੀ ਮਿਤੀ, ਉਸ 'ਤੇ ਕੀਤੀ ਗਈ ਕਾਰਵਾਈ ਅਤੇ ਸ਼ਿਕਾਇਤ ਦੇ ਨਿਪਟਾਰੇ ਦੀ ਸਥਿਤੀ ਦਰਜ ਕਰਨੀ ਪਵੇਗੀ। ਇਸ ਨਾਲ ਵਾਰ-ਵਾਰ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪੱਕੇ ਹੱਲ ਦੀ ਨਿਗਰਾਨੀ ਕਰਨ ਵਿਚ ਮਦਦ ਮਿਲੇਗੀ। ਜਾਣਕਾਰੀ ਅਨੁਸਾਰ ਮੁਹਾਲੀ ਵਿਚ ਮਾਨਸੂਨ ਦੌਰਾਨ ਕਈ ਇਲਾਕਿਆਂ ਵਿਚ ਬਰਸਾਤੀ ਪਾਣੀ ਦੀ ਨਿਕਾਸੀ ਇਕ ਵੱਡੀ ਚੁਣੌਤੀ ਬਣ ਜਾਂਦੀ ਹੈ, ਜਿਸ ਕਾਰਨ ਸੜਕਾਂ ਅਤੇ ਰਿਹਾਇਸ਼ੀ ਖੇਤਰਾਂ ਵਿਚ ਪਾਣੀ ਜਮ੍ਹਾਂ ਹੋਣ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਵਿਚ ਸੀਵਰੇਜ ਅਤੇ ਸਟੋਰਮ ਵਾਟਰ ਨੈੱਟਵਰਕ ਦੀ ਨਿਯਮਤ ਦੇਖਭਾਲ ਬਹੁਤ ਜ਼ਰੂਰੀ ਹੈ, ਕਿਉਂਕਿ ਨਾਲੀਆਂ ਅਤੇ ਨਿਕਾਸੀ ਪ੍ਰਣਾਲੀ ਦੀ ਸਮੇਂ ਸਿਰ ਦੇਖਭਾਲ ਨਾਲ ਪਾਣੀ ਦਾ ਵਹਾਅ ਬਿਹਤਰ ਬਣਾਇਆ ਜਾ ਸਕਦਾ ਹੈ। ਸ਼ਹਿਰ ਦੇ ਖੇਤਰਫਲ ਦੇ ਮੱਦੇਨਜ਼ਰ ਮੁਹਾਲੀ ਨਿਗਮ ਹੁਣ ਰੱਖ-ਰਖਾਓ 'ਤੇ ਜ਼ਿਆਦਾ ਜ਼ੋਰ ਦੇਵੇਗਾ। ਦੂਜੇ ਪਾਸੇ ਸੈਕਟਰ-69 ਵਿਚ ਜ਼ੋਨਲ ਦਫ਼ਤਰ-ਕਮ-ਮਸ਼ੀਨਰੀ ਸਟੋਰ ਦੇ ਸੰਚਾਲਨ ਨਾਲ ਜ਼ਰੂਰਤ ਪੈਣ 'ਤੇ ਤੁਰੰਤ ਮਸ਼ੀਨਰੀ ਉਪਲਬਧ ਕਰਵਾਉਣ ਵਿਚ ਮਦਦ ਮਿਲੇਗੀ, ਜਿਸ ਨਾਲ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ 'ਤੇ ਮੌਕੇ 'ਤੇ ਹੀ ਕਾਰਵਾਈ ਕਰਨ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਸੁਚਾਰੂ ਰੱਖਣ ਵਿਚ ਰਾਹਤ ਮਿਲਣ ਦੀ ਉਮੀਦ ਹੈ। ਮੇਅਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਮੁਹਾਲੀ ਦੇ ਬਿਹਤਰ ਬੁਨਿਆਦੀ ਢਾਂਚੇ ਅਤੇ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਨਗਰ ਨਿਗਮ ਦਾ ਬਹੁਤ ਵੱਡਾ ਕਦਮ ਹੈ ਅਤੇ ਆਗਾਮੀ ਸਮੇਂ ਵਿਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਲੋਕਾਂ ਨੂੰ ਸੀਵਰੇਜ ਜਾਮ ਤੇ ਜਲ ਨਿਕਾਸੀ ਜਿਹੀਆਂ ਮੁਸ਼ਕਲ

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!