ਮੁਹਾਲੀ ਸ਼ਹਿਰ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਹ ਮਾਮਲਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਹੈ। ਬੀਤੇ ਦਿਨ ਸ਼ਹਿਰ ਦੇ ਕਰੀਬ ਛੇ ਪ੍ਰਾਈਵੇਟ ਸਕੂਲਾਂ ਅਤੇ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਮਿਲੀਆਂ ਧਮਕੀ ਭਰੀਆਂ ਈ-ਮੇਲਾਂ ਤੋਂ ਬਾਅਦ, ਮੰਗਲਵਾਰ ਫਿਰ ਫੇਜ਼ 3ਬੀ-2 ਸਥਿਤ ਜੈਮ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਜੈਮ ਪਬਲਿਕ ਸਕੂਲ ਦੀ ਅਧਿਕਾਰਤ ਈ-ਮੇਲ ਤੇ ਧਮਕੀ ਭਰਿਆ ਸੁਨੇਹਾ ਪ੍ਰਾਪਤ ਹੋਇਆ ਅਤੇ ਸਕੂਲ ਪ੍ਰਬੰਧਕਾਂ ਨੇ ਬਿਨਾਂ ਕੋਈ ਦੇਰੀ ਕੀਤੇ ਤੁਰੰਤ ਸਥਾਨਕ ਪੁਲਿਸ ਨੂੰ ਇਸ ਬਾਰੇ ਇਤਲਾਹ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਹਰਕਤ ਵਿਚ ਆਇਆ ਅਤੇ ਬੰਬ ਸਕੁਐਡ, ਐਂਟੀ-ਸਾਬੋਤਾਜ ਟੀਮਾਂ ਤੇ ਸਥਾਨਕ ਪੁਲਿਸ ਫੋਰਸ ਸਮੇਤ ਮੌਕੇ ਤੇ ਪਹੁੰਚ ਗਿਆ। ਪੁਲਿਸ ਨੇ ਚੌਕਸੀ ਵਰਤਦਿਆਂ ਪੂਰੇ ਸਕੂਲ ਕੰਪਲੈਕਸ ਨੂੰ ਤੁਰੰਤ ਖਾਲੀ ਕਰਵਾਇਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਪ੍ਰਬੰਧਕਾਂ ਵੱਲੋਂ ਸਕੂਲ ਵਿਚ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਦੂਰ-ਦੁਰਾਡੇ ਤੋਂ ਆਉਣ ਵਾਲੇ ਬੱਚਿਆਂ ਨੂੰ ਸਕੂਲ ਦੀਆਂ ਬੱਸਾਂ ਰਾਹੀਂ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਗਿਆ। ਜ਼ਿਕਰਯੋਗ ਹੈ ਕਿ ਇਸ ਤੋਂ ਇਕ ਦਿਨ ਪਹਿਲਾਂ ਵੀ ਮੁਹਾਲੀ ਦੇ ਫੇਜ਼-6 ਸਥਿਤ ਸ਼ਿਵਾਲਿਕ ਪਬਲਿਕ ਸਕੂਲ, ਸੈਕਟਰ-69 ਦੇ ਪੈਰਾਗੌਨ ਸਕੂਲ, ਰਿਆਨ, ਗੁਰੂਕੁਲ, ਆਰਕਿਜ਼ ਸਮੇਤ ਲਗਭਗ ਕਰੀਬ ਛੇ ਪ੍ਰਾਈਵੇਟ ਸਕੂਲਾਂ ਅਤੇ ਜ਼ਿਲ੍ਹਾ ਜੁਡੀਸ਼ੀਅਲ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਸਨ ਅਤੇ ਅਦਾਲਤੀ ਕੰਪਲੈਕਸ ਨੂੰ ਵੀ ਤੁਰੰਤ ਖਾਲੀ ਕਰਵਾ ਕੇ ਜਾਂਚ ਕੀਤੀ ਗਈ ਸੀ, ਹਾਲਾਂਕਿ ਉੱਥੇ ਵੀ ਜਾਂਚ ਦੌਰਾਨ ਕੋਈ ਸ਼ੱਕੀ ਚੀਜ਼ ਨਹੀਂ ਸੀ ਮਿਲੀ। ਐੱਸਪੀ ਸਿਟੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਈ-ਮੇਲ ਆਉਣ ਤੋਂ ਬਾਅਦ ਪੂਰੇ ਸਕੂਲ ਕੰਪਲੈਕਸ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਹੈ ਅਤੇ ਛਾਣਬੀਣ ਦੌਰਾਨ ਕੋਈ ਵੀ ਇਤਰਾਜ਼ਯੋਗ ਜਾਂ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਸਾਈਬਰ ਸੈੱਲ ਦੀ ਮਦਦ ਨਾਲ ਇਨ੍ਹਾਂ ਧਮਕੀ ਭਰੀਆਂ ਈ-ਮੇਲਾਂ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਪੁਲਿਸ ਨੇ ਨਗਰਿਕਾਂ ਅਤੇ ਮਾਪਿਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੇ ਧਿਆਨ ਨਾ ਦੇਣ ਅਤੇ ਡਰਨ ਦੀ ਬਜਾਏ ਸੁਰੱਖਿਆ ਪ੍ਰਬੰਧਾਂ ਵਿਚ ਸਹਿਯੋਗ ਕਰਨ ਲਈ ਕਿਹਾ ਹੈ। ਪੁਲਿਸ ਨੇ ਅੱਗੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸ਼ੱਕੀ ਵਸਤੂ ਜਾਂ ਗਤੀਵਿਧੀ ਨਜ਼ਰ ਆਉਂਦੀ ਹੈ, ਤਾਂ ਉਹ ਤੁਰੰਤ ਨਜ਼ਦੀਕੀ ਪੁਲਿਸ ਥਾਣੇ ਜਾਂ ਹੈਲਪਲਾਈਨ ਨੰਬਰ ਤੇ ਸੰਪਰਕ ਕਰੇ। ਇਸ ਘਟਨਾ ਨੇ ਸ਼ਹਿਰ ਦੇ ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਵਿਚ ਡੂੰਘੀ ਚਿੰਤਾ ਪੈਦਾ ਕਰ ਦਿੱਤੀ ਹੈ, ਕਿਉਂਕਿ ਲਗਾਤਾਰ ਦੂਜੇ ਦਿਨ ਇਸ ਤਰ੍ਹਾਂ ਦੀ ਧਮਕੀ ਮਿਲਣ ਨਾਲ ਸਵਾਲ ਉੱਠ ਰਹੇ ਹਨ ਕਿ ਇਹ ਸਿਰਫ਼ ਸ਼ਰਾਰਤ ਹੈ ਜਾਂ ਇਸ ਦੇ ਪਿੱਛੇ ਕੋਈ ਵੱਡੀ ਸਾਜ਼ਿਸ਼ ਕੰਮ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਜਲਦੀ ਹੀ ਇਸ ਦੇ ਪਿੱਛੇ ਕੌਣ ਹੈ, ਇਹ ਸਾਹਮਣੇ ਆਵੇਗਾ।
ਮੁਹਾਲੀ ਦੇ ਸਕੂਲਾਂ 'ਚ ਧਮਕੀਆਂ ਦਾ ਸਿਲਸਿਲਾ ਜਾਰੀ, ਪੁਲਿਸ ਹੱਥ ਖੜ੍ਹੇ ਕੀ ਹੈ ਅਸਲੀ ਸਾਜ਼ਿਸ਼?
ਮੁਹਾਲੀ ਸ਼ਹਿਰ ਵਿਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਇਹ ਮਾਮਲਾ ਪੁਲਿਸ ਲਈ ਵੱਡੀ ਚੁਣੌਤੀ ਬਣ ਗਿਆ ਹੈ। ਬੀਤੇ ਦਿਨ ਸ਼ਹਿਰ ਦੇ ਕਰੀਬ ਛੇ ਪ੍ਰਾਈਵੇਟ ਸਕੂਲਾਂ ਅਤੇ ਜੁਡੀਸ਼ੀਅਲ ਕੋਰਟ ਕੰਪਲੈਕਸ ਨ
NRI Post Desk · 63 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




