|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਨਸਾ ਦਹਿਸ਼ਤ: ਪੁਲਿਸ ਮੁਲਾਜ਼ਮ ਨੇ ਪਤਨੀ ਤੇ ਪੁੱਤਰਾਂ ਨੂੰ ਗੋਲੀਆਂ ਮਾਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ, ਜਾਂਚ 'ਚ ਸਾਹਮਣੇ ਆ ਰਹੀ ਹੈ ਅਸਲ ਵਜ੍ਹਾ

ਮਾਨਸਾ ਸ਼ਹਿਰ ਦੇ ਵਾਰਡ ਨੰਬਰ 5 ਵਿੱਚ ਉਸ ਸਮੇਂ ਸਾਰਿਆਂ ਨੂੰ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ ਜਦੋਂ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਨੂੰ ਗੋਲੀਆਂ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਪੁਲਿਸ

NRI Post Desk · 35 ਦਿਨ ਪਹਿਲਾਂ · ਅੱਪਡੇਟ 27 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਨਸਾ ਦਹਿਸ਼ਤ: ਪੁਲਿਸ ਮੁਲਾਜ਼ਮ ਨੇ ਪਤਨੀ ਤੇ ਪੁੱਤਰਾਂ ਨੂੰ ਗੋਲੀਆਂ ਮਾਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ, ਜਾਂਚ 'ਚ ਸਾਹਮਣੇ ਆ ਰਹੀ ਹੈ ਅਸਲ ਵਜ੍ਹਾ
📷 NRI Post Desk

ਮਾਨਸਾ ਸ਼ਹਿਰ ਦੇ ਵਾਰਡ ਨੰਬਰ 5 ਵਿੱਚ ਉਸ ਸਮੇਂ ਸਾਰਿਆਂ ਨੂੰ ਝੰਜੋੜ ਦੇਣ ਵਾਲੀ ਘਟਨਾ ਸਾਹਮਣੇ ਆਈ ਜਦੋਂ ਇੱਕ ਪੁਲਿਸ ਮੁਲਾਜ਼ਮ ਨੇ ਆਪਣੀ ਪਤਨੀ ਅਤੇ ਦੋ ਪੁੱਤਰਾਂ ਨੂੰ ਗੋਲੀਆਂ ਮਾਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ, ਜਿਸ ਕਾਰਨ ਉਸ ਪੁਲਿਸ ਮੁਲਾਜ਼ਮ ਗੁਰਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਜੋਤ ਸਿੰਘ ਦੀ ਮੌਤ ਹੋ ਗਈ, ਜਦਕਿ ਉਸ ਦੀ ਪਤਨੀ ਹਰਪ੍ਰੀਤ ਕੌਰ ਅਤੇ ਦੂਜਾ ਪੁੱਤਰ ਦਿਲਸ਼ਾਨ ਗੰਭੀਰ ਜ਼ਖ਼ਮੀ ਹੋ ਗਏ। ਵੇਰਵਿਆਂ ਅਨੁਸਾਰ ਗੁਰਵਿੰਦਰ ਸਿੰਘ ਡੀ.ਸੀ. ਦਾ ਗੰਨਮੈਨ ਸੀ ਅਤੇ ਦੋ ਦਿਨਾਂ ਦੀ ਛੁੱਟੀ ਲੈ ਕੇ ਘਰ ਆਇਆ ਹੋਇਆ ਸੀ, ਅਤੇ ਘਟਨਾ ਦੀ ਸੂਚਨਾ ਸਵੇਰੇ ਉਸ ਸਮੇਂ ਸਾਹਮਣੇ ਆਈ ਜਦੋਂ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਈ ਉਸ ਦੀ ਪਤਨੀ ਘਰ ਦੇ ਬਾਹਰ ਮਿਲੀ, ਜਿਸ ਨੂੰ ਇੱਕ ਲੰਘਦੇ ਵਿਅਕਤੀ ਨੇ ਦੇਖਿਆ ਅਤੇ ਨੇੜਲੇ ਲੋਕਾਂ ਨੂੰ ਜਾਣਕਾਰੀ ਦਿੱਤੀ। ਮੌਕੇ 'ਤੇ ਫੋਰੈਸਿਕ ਟੀਮ ਪਹੁੰਚ ਚੁੱਕੀ ਹੈ ਅਤੇ ਤਫਤੀਸ਼ ਕੀਤੀ ਜਾ ਰਹੀ ਹੈ, ਜਦਕਿ ਸਰਵਿਸ ਪਿਸਤੌਲ ਨਜ਼ਦੀਕ ਹੀ ਪਿਆ ਮਿਲਿਆ ਅਤੇ ਪਤਨੀ ਦੇ ਪੇਟ ਵਿੱਚ ਗੋਲੀ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਹੀ ਉਹ ਨਵੇਂ ਘਰ ਵਿੱਚ ਸ਼ਿਫਟ ਹੋਏ ਸਨ ਅਤੇ ਸੀਸੀਟੀਵੀ ਕੈਮਰਿਆਂ ਤੋਂ ਵੀ ਅਜੇ ਪੂਰੀ ਜਾਣਕਾਰੀ ਨਹੀਂ ਮਿਲ ਸਕੀ ਹੈ। ਗੋਲੀ ਚਲਾਉਣ ਪਿੱਛੇ ਫਿਲਹਾਲ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ ਪਰ ਇਸ ਝਗੜੇ ਦਾ ਕਾਰਨ ਕੀ ਸੀ, ਇਸ ਬਾਰੇ ਅਜੇ ਕੁਝ ਨਹੀਂ ਪਤਾ ਲੱਗਿਆ ਹੈ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਮਾਨਸਾ ਲਿਆਂਦਾ ਗਿਆ, ਜਿੱਥੇ ਮੁੱਢਲੀ ਮਦਦ ਤੋਂ ਬਾਅਦ ਗੰਭੀਰ ਹਾਲਤ ਨੂੰ ਦੇਖਦਿਆਂ ਹਰਪ੍ਰੀਤ ਕੌਰ ਅਤੇ ਦਿਲਸ਼ਾਨ ਨੂੰ ਅਗਲੇ ਇਲਾਜ ਲਈ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਪਹੁੰਚੇ ਐੱਸ.ਐੱਸ.ਪੀ. ਵੈਭਵ ਚੌਧਰੀ ਨੇ ਜਾਇਜ਼ਾ ਲਿਆ ਅਤੇ ਦੱਸਿਆ ਕਿ ਮੁਢਲੇ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਉਕਤ ਮੁਲਾਜ਼ਮ ਦਾ ਪਰਿਵਾਰਿਕ ਵਿਵਾਦ ਸੀ ਪਰ ਇਸ ਮਾਮਲੇ ਵਿੱਚ ਤਫਤੀਸ਼ ਕੀਤੀ ਜਾ ਰਹੀ ਹੈ, ਅਤੇ ਇਸ ਦੌਰਾਨ ਦੋ ਜਾਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਦੋ ਜਣਿਆਂ ਨੂੰ ਰੈਫਰ ਕੀਤਾ ਗਿਆ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਅਤੇ ਚਿੰਤਾ ਦਾ ਮਾਹੌਲ ਬਣ ਗਿਆ ਹੈ, ਅਤੇ ਜਾਂਚ ਪੂਰੀ ਹੋਣ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲੱਗਣ ਤੋਂ ਬਾਅਦ ਹੀ ਪੂਰੀ ਸਥਿਤੀ ਸਪੱਸ਼ਟ ਹੋ ਸਕੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!