|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਨਸਾ ਦੇ ਸਕੂਲ 'ਚ ਅਚਾਨਕ ਅਰਦਾਸ ਕਿਉਂ? ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕੇਸ ਨੇ ਜਗਾਈ ਉਮੀਦ

ਮਾਨਸਾ ਦੇ ਇੱਕ ਸਕੂਲ ਵਿੱਚ ਅਚਾਨਕ ਅਰਦਾਸ ਦਾ ਸੱਦਾ ਦਿੱਤਾ ਗਿਆ, ਜਿਸ ਨੇ ਸਾਰਿਆਂ ਦਾ ਧਿਆਨ ਖਿੱਚਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਦੀ ਅਪੀਲ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਚੰਗੇ ਭਵਿੱਖ, ਨ

NRI Post Desk · 27 ਦਿਨ ਪਹਿਲਾਂ · ਅੱਪਡੇਟ 17 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਨਸਾ ਦੇ ਸਕੂਲ 'ਚ ਅਚਾਨਕ ਅਰਦਾਸ ਕਿਉਂ? ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕੇਸ ਨੇ ਜਗਾਈ ਉਮੀਦ
📷 NRI Post Desk

ਮਾਨਸਾ ਦੇ ਇੱਕ ਸਕੂਲ ਵਿੱਚ ਅਚਾਨਕ ਅਰਦਾਸ ਦਾ ਸੱਦਾ ਦਿੱਤਾ ਗਿਆ, ਜਿਸ ਨੇ ਸਾਰਿਆਂ ਦਾ ਧਿਆਨ ਖਿੱਚਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਦੀ ਅਪੀਲ ਅਨੁਸਾਰ ਪੰਜਾਬ ਦੇ ਨੌਜਵਾਨਾਂ ਦੇ ਚੰਗੇ ਭਵਿੱਖ, ਨਸ਼ਿਆਂ ਦੇ ਖ਼ਾਤਮੇ ਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਲਈ ਅਰਦਾਸ ਕਰਨ ਦਾ ਸੱਦਾ ਦਿੱਤਾ ਗਿਆ। ਇਸ ਸਬੰਧੀ ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟ ਧਰਮੂ, ਮਾਨਸਾ ਵਿਖੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਤੇ ਸਤਵਿੰਦਰ ਕੌਰ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਲੈਕਚਰ ਵੀ ਦਿੱਤਾ ਗਿਆ ਤੇ ਹੈਡ ਗ੍ਰੰਥੀ ਸੁਖਵਿੰਦਰ ਸਿੰਘ ਵੱਲੋਂ ਗੁਰਦੁਆਰਾ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਅਰਦਾਸ ਦੌਰਾਨ ਗੁਰੂ ਸਾਹਿਬ ਅੱਗੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਵਰਗੀ ਭਿਆਨਕ ਸਮਾਜਿਕ ਬੁਰਾਈ ਤੋਂ ਬਚਾਉਣ, ਨੌਜਵਾਨਾਂ ਨੂੰ ਸਹੀ ਰਸਤੇ 'ਤੇ ਚੱਲਣ ਦੀ ਮੱਤ ਬਖ਼ਸ਼ਣ ਤੇ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਮਿਲਣ ਦੀ ਅਰਦਾਸ ਕੀਤੀ ਗਈ। ਇਸ ਮੌਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਤੇ ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਤੇ ਗੁਰਬਾਣੀ ਨਾਲ ਜੁੜਨ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ ਗਿਆ। ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੰਕਲਪ ਲਿਆ। ਆਓ, ਸਾਰੇ ਰਲ ਕੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਯਤਨ ਕਰੀਏ ਤੇ ਆਪਣੀ ਜਵਾਨੀ ਨੂੰ ਬਚਾਈਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!