|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮਾਸੂਮ ਦਿਵਿਆਂਸ਼ ਦੀ ਮੌਤ ਦਾ ਸੱਚ ਸਾਹਮਣੇ ਆਇਆ, ਟਰੈਕਟਰ ਚਾਲਕ ਬਾਰੇ ਖੁੱਲ੍ਹਾ ਰਾਜ਼ ਨੇ ਇਲਾਕੇ 'ਚ ਮਚਾਈ ਹਲਚਲ

ਕੋਟ ਈਸੇ ਖਾਂ ਦੇ ਚੀਮਾ ਰੋਡ ਸਥਿਤ ਸਾਧਾਂਵਾਲੀ ਬਸਤੀ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਨੇ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ, ਜਦੋਂ ਕੇਰੀ ਰੇਤਾ-ਬਜਰੀ ਨਾਲ ਲੱਦੀ ਇਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਕਾਰਨ ਇਕ ਸਾਲ

NRI Post Desk · 23 ਦਿਨ ਪਹਿਲਾਂ · ਅੱਪਡੇਟ 19 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਾਸੂਮ ਦਿਵਿਆਂਸ਼ ਦੀ ਮੌਤ ਦਾ ਸੱਚ ਸਾਹਮਣੇ ਆਇਆ, ਟਰੈਕਟਰ ਚਾਲਕ ਬਾਰੇ ਖੁੱਲ੍ਹਾ ਰਾਜ਼ ਨੇ ਇਲਾਕੇ 'ਚ ਮਚਾਈ ਹਲਚਲ
📷 NRI Post Desk

ਕੋਟ ਈਸੇ ਖਾਂ ਦੇ ਚੀਮਾ ਰੋਡ ਸਥਿਤ ਸਾਧਾਂਵਾਲੀ ਬਸਤੀ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਨੇ ਸਮੁੱਚੇ ਇਲਾਕੇ ਨੂੰ ਝੰਜੋੜ ਕੇ ਰੱਖ ਦਿੱਤਾ, ਜਦੋਂ ਕੇਰੀ ਰੇਤਾ-ਬਜਰੀ ਨਾਲ ਲੱਦੀ ਇਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਲਪੇਟ ਵਿਚ ਆਉਣ ਕਾਰਨ ਇਕ ਸਾਲ ਦੇ ਮਾਸੂਮ ਬੱਚੇ ਦਿਵਿਆਂਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਧਾਂਵਾਲੀ ਬਸਤੀ ਦਾ ਵਸਨੀਕ ਜਤੀਨ ਆਪਣੇ ਇਕ ਸਾਲ ਦੇ ਮਾਸੂਮ ਬੱਚੇ ਦਿਵਿਆਂਸ਼ ਨੂੰ ਵਾਕਰ ਵਿਚ ਬਿਠਾ ਕੇ ਬਸਤੀ ਦੀ ਗਲੀ ਨੇੜੇ ਸੜਕ ਕਿਨਾਰੇ ਖੜ੍ਹਾ ਸੀ, ਜਦੋਂ ਚੀਮਾ ਰੋਡ ਵੱਲੋਂ ਕੇਰੀ ਨਾਲ ਲੱਦੀ ਆ ਰਹੀ ਟਰੈਕਟਰ-ਟਰਾਲੀ ਨੇ ਵਾਕਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਮਾਸੂਮ ਬੱਚਾ ਟਰੈਕਟਰ ਦੇ ਟਾਇਰ ਹੇਠਾਂ ਆ ਗਿਆ ਅਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਿਸ ਦਾ ਮੰਜ਼ਰ ਇੰਨਾ ਦਰਦਨਾਕ ਸੀ ਕਿ ਮੌਕੇ 'ਤੇ ਮੌਜੂਦ ਲੋਕਾਂ ਦੇ ਦਿਲ ਕੰਬ ਗਏ। ਹਾਦਸੇ ਤੋਂ ਬਾਅਦ ਗੁੱਸੇ ਵਿਚ ਆਏ ਪਰਿਵਾਰਕ ਮੈਂਬਰਾਂ ਅਤੇ ਬਸਤੀ ਵਾਸੀਆਂ ਨੇ ਦੋਸ਼ ਲਾਇਆ ਕਿ ਟਰੈਕਟਰ ਚਾਲਕ ਨੇ ਕਥਿਤ ਤੌਰ 'ਤੇ ਨਸ਼ਾ ਕੀਤਾ ਹੋਇਆ ਸੀ ਅਤੇ ਉਸ ਦੀ ਲਾਪਰਵਾਹੀ ਕਾਰਨ ਇਹ ਭਾਣਾ ਵਾਪਰਿਆ। ਲੋਕਾਂ ਨੇ ਪੁਲਿਸ ਕਾਰਵਾਈ ਪ੍ਰਤੀ ਅਸੰਤੁਸ਼ਟੀ ਜ਼ਾਹਰ ਕਰਦਿਆਂ ਕੋਟ ਈਸੇ ਖਾਂ ਦੇ ਮੁੱਖ ਚੌਂਕ ਵਿਚ ਰੋਸ ਧਰਨਾ ਲਗਾ ਦਿੱਤਾ ਅਤੇ ਚੌਂਕ ਦੇ ਚਾਰੇ ਪਾਸੇ ਆਵਾਜਾਈ ਰੋਕ ਕੇ ਰਸਤੇ ਜਾਮ ਕਰ ਦਿੱਤੇ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਧਰਨੇ ਦੀ ਸੂਚਨਾ ਮਿਲਣ 'ਤੇ ਥਾਣਾ ਕੋਟ ਈਸੇ ਖਾਂ ਦੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਅਤੇ ਥਾਣਾ ਮੁਖੀ ਨੇ ਪਰਿਵਾਰਕ ਮੈਂਬਰਾਂ ਅਤੇ ਧਰਨਾਕਾਰੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਟਰੈਕਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦਿੱਤੇ ਭਰੋਸੇ ਅਤੇ ਆਪਸੀ ਸਹਿਮਤੀ ਤੋਂ ਬਾਅਦ ਪਰਿਵਾਰ ਤੇ ਬਸਤੀ ਵਾਸੀਆਂ ਨੇ ਧਰਨਾ ਸਮਾਪਤ ਕਰ ਦਿੱਤਾ, ਜਿਸ ਉਪਰੰਤ ਆਵਾਜਾਈ ਮੁੜ ਬਹਾਲ ਹੋ ਗਈ। ਇਕ ਪਾਸੇ ਪਰਿਵਾਰ ਆਪਣੇ ਘਰ ਦੇ ਮਾਸੂਮ ਚਿਰਾਗ ਨੂੰ ਗੁਆਉਣ ਦੇ ਸਦਮੇ ਵਿਚ ਡੁੱਬਿਆ ਹੋਇਆ ਹੈ, ਉੱਥੇ ਹੀ ਇਸ ਹਾਦਸੇ ਨੇ ਸੜਕਾਂ 'ਤੇ ਭਾਰੀ ਵਾਹਨਾਂ ਦੀ ਲਾਪਰਵਾਹੀ ਅਤੇ ਆਵਾਜਾਈ ਸੁਰੱਖਿਆ ਪ੍ਰਬੰਧਾਂ 'ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!