|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੱਖ ਮੰਤਰੀ ਦੇ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਘੇਰਿਆ, ਪਰ ਅਸਲ ਵਿੱਚ ਹੋਇਆ ਕੀ?

ਪੰਜਾਬ ਪੁਲਿਸ ਨੇ ਉਸ ਸਮੇਂ ਵੱਡੀ ਕਾਰਵਾਈ ਕਰਦਿਆਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਮੌੜਾਂ ਵਿਖੇ ਹੋ ਰਹੇ ਸੱਥ ਪ੍ਰੋਗਰਾਮ ਵਿੱਚ ਸਵਾਲ ਪੁੱਛਣ ਜਾ ਰਹੇ ਸਨ। ਇਹ ਘਟਨਾ ਉਦੋਂ ਵਾਪਰੀ ਜਦੋਂ

NRI Post Desk · 24 ਦਿਨ ਪਹਿਲਾਂ · ਅੱਪਡੇਟ 34 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੁੱਖ ਮੰਤਰੀ ਦੇ ਸਵਾਲ ਪੁੱਛਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਘੇਰਿਆ, ਪਰ ਅਸਲ ਵਿੱਚ ਹੋਇਆ ਕੀ?
📷 NRI Post Desk

ਪੰਜਾਬ ਪੁਲਿਸ ਨੇ ਉਸ ਸਮੇਂ ਵੱਡੀ ਕਾਰਵਾਈ ਕਰਦਿਆਂ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਜਦੋਂ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਮੌੜਾਂ ਵਿਖੇ ਹੋ ਰਹੇ ਸੱਥ ਪ੍ਰੋਗਰਾਮ ਵਿੱਚ ਸਵਾਲ ਪੁੱਛਣ ਜਾ ਰਹੇ ਸਨ। ਇਹ ਘਟਨਾ ਉਦੋਂ ਵਾਪਰੀ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਬਾਲਦ ਕਲਾਂ ਅਤੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨ ਪਿੰਡ ਮਹਿਲਾਂ ਚੌਂਕ ਦੇ ਗੁਰਦੁਆਰਾ ਵਿਖੇ ਇਕੱਠੇ ਹੋਏ ਸਨ। ਪੁਲਿਸ ਨੇ ਉਨ੍ਹਾਂ ਨੂੰ ਪਿੰਡ ਮੌੜਾਂ ਵੱਲ ਰਵਾਨਾ ਹੋਣ ਤੋਂ ਪਹਿਲਾਂ ਹੀ ਘੇਰਾ ਪਾ ਕੇ ਹਿਰਾਸਤ ਵਿੱਚ ਲੈ ਲਿਆ ਅਤੇ ਥਾਣਾ ਛਾਜਲੀ ਵਿੱਚ ਡੱਕੀ ਰੱਖਿਆ, ਜਦਕਿ ਕਾਫੀ ਕਿਸਾਨ ਮਹਿਲਾਂ ਚੌਂਕ ਤੋਂ ਮੌੜਾਂ ਵੱਲ ਰਵਾਨਾ ਹੋ ਗਏ ਸਨ ਜਿਨ੍ਹਾਂ ਨੂੰ ਰਸਤੇ ਵਿੱਚੋਂ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਕਾਰਵਾਈ ਤੋਂ ਬਾਅਦ ਰੋਹ ਵਿੱਚ ਆਏ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦਾ ਪਹਿਲਾ ਮੁੱਖ ਮੰਤਰੀ ਹੈ ਜੋ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਮੰਗਾਂ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਵੀ ਭੱਜ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਮੁੱਖ ਮੰਤਰੀ ਨੂੰ ਖਨੌਰੀ ਤੇ ਸ਼ੰਭੂ ਬਾਰਡਰਾਂ ਤੋਂ ਚੋਰੀ ਹੋਏ ਸਮਾਨ, ਲੈਂਡਮਾਰਗੇਜ ਬੈਂਕ ਨਾਲ ਜੁੜੀਆਂ ਮੰਗਾਂ, ਸ਼ਹੀਦ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼, ਭੰਮੇ ਕਲਾਂ ਦੇ ਨੌਜਵਾਨ ਦੀ ਲਾਸ਼ ਮਾਨਸਾ ਮੋਰਚੇ ਵਿੱਚ ਲਿਜਾ ਰਹੇ ਲੋਕਾਂ ਤੋਂ ਪੁਲਿਸ ਵੱਲੋਂ ਲਾਸ਼ ਖੋਹਣ ਅਤੇ ਲਗਭਗ ਚਾਲੀ ਲੋਕਾਂ ’ਤੇ ਸੰਗੀਨ ਧਰਾਵਾਂ ਅਧੀਨ ਪਰਚੇ ਦਰਜ ਕਰਨ ਸਮੇਤ ਹੋਰ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਸਵਾਲ ਕਰਨੇ ਸੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਇਹ ਸੰਘਰਸ਼ ਸਰਕਾਰ ਵੱਲੋਂ ਪੁਲਿਸ ਦਾ ਪ੍ਰਯੋਗ ਕਰਕੇ ਦਬਾਇਆ ਨਹੀਂ ਜਾ ਸਕੇਗਾ ਅਤੇ ਮੁੱਖ ਮੰਤਰੀ ਦੇ ਹਰ ਪ੍ਰੋਗਰਾਮ ਵਿੱਚ ਉਹ ਇਹ ਸਵਾਲ ਲੈ ਕੇ ਜਾਣਗੇ, ਭਾਵੇਂ ਸਰਕਾਰ ਲਾਠੀਆਂ ਚਲਾਵੇ ਜਾਂ ਜੇਲ੍ਹਾਂ ਵਿੱਚ ਸੁੱਟੇ, ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿੱਛੇ ਨਹੀਂ ਹਟਣਗੇ। ਇਸ ਮੌਕੇ ਬਲਾਕ ਸੁਨਾਮ ਦੇ ਪ੍ਰਧਾਨ ਕੇਵਲ ਸਿੰਘ ਜਵੰਧਾ, ਬਲਾਕ ਲਹਿਰਾ ਦੇ ਜਨਰਲ ਸਕੱਤਰ ਰਾਮਫਲ ਸਿੰਘ ਜਲੂਰ, ਬਿੰਦਰ ਸਿੰਘ ਲੇਹਲ ਕਲਾਂ, ਮਨਜੀਤ ਸਿੰਘ ਖਾਈ, ਭਗਵੰਤ ਸਿੰਘ ਮੈਦੇਵਾਸ, ਗੁਰਮੀਤ ਸਿੰਘ ਚੱਠਾ, ਕਾਲਾ ਜਵੰਧਾ, ਕੁਲਦੀਪ ਮਹਿਲਾਂ, ਭੋਲਾ ਸਿੰਘ ਨੀਲੋਵਾਲ, ਕ੍ਰਿਸ਼ਨ ਸਿੰਘ ਨੰਗਲਾ, ਨਿਰਮਲ ਭਾਠੂਆਂ, ਕਾਲਾ ਭੂਟਾਲ, ਮਿਸ਼ਰਾ ਸਿੰਘ ਮੈਦੇਵਾਸ ਅਤੇ ਸੁਖਵਿੰਦਰ ਮਹਿਲਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ। ਇਹ ਪੂਰੀ ਘਟਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸੱਤਾਧਾਰੀ ਸਰਕਾਰ ਅਤੇ ਕਿਸਾਨ ਲਹਿਰ ਵਿਚਕਾਰ ਤਣਾਅ ਹੋਰ ਗਹਿਰਾ ਹੋ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!