|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਗਾ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ! ਨਲਕਿਆਂ 'ਚੋਂ ਆ ਰਿਹਾ ਪਾਣੀ ਛੱਪੜ ਵਰਗਾ, ਅਧਿਕਾਰੀਆਂ ਦੀ ਅੱਖ 'ਤੇ ਪਰਦਾ

ਮੋਗਾ ਸ਼ਹਿਰ ਦੇ ਸੂਰਜ ਨਗਰ ਉੱਤਰੀ ਇਲਾਕੇ ਵਿੱਚ ਅੱਜ ਸਵੇਰੇ ਨਗਰ ਨਿਗਮ ਵੱਲੋਂ ਕੀਤੀ ਗਈ ਪੀਣ ਵਾਲੇ ਪਾਣੀ ਦੀ ਸਪਲਾਈ ਦੌਰਾਨ ਇੱਕ ਭਿਆਨਕ ਸੱਚ ਸਾਹਮਣੇ ਆਇਆ ਹੈ, ਜਿਸ ਨੇ ਇਲਾਕਾ ਵਾਸੀਆਂ ਦੀ ਨੀਂਦ ਉਡਾ ਦਿੱਤੀ ਹੈ। ਇਲਾਕਾ ਵਾਸੀਆਂ ਅਨੁਸਾਰ ਸਪਲਾਈ ਦ

NRI Post Desk · 27 ਦਿਨ ਪਹਿਲਾਂ · ਅੱਪਡੇਟ 15 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਗਾ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ! ਨਲਕਿਆਂ 'ਚੋਂ ਆ ਰਿਹਾ ਪਾਣੀ ਛੱਪੜ ਵਰਗਾ, ਅਧਿਕਾਰੀਆਂ ਦੀ ਅੱਖ 'ਤੇ ਪਰਦਾ
📷 NRI Post Desk

ਮੋਗਾ ਸ਼ਹਿਰ ਦੇ ਸੂਰਜ ਨਗਰ ਉੱਤਰੀ ਇਲਾਕੇ ਵਿੱਚ ਅੱਜ ਸਵੇਰੇ ਨਗਰ ਨਿਗਮ ਵੱਲੋਂ ਕੀਤੀ ਗਈ ਪੀਣ ਵਾਲੇ ਪਾਣੀ ਦੀ ਸਪਲਾਈ ਦੌਰਾਨ ਇੱਕ ਭਿਆਨਕ ਸੱਚ ਸਾਹਮਣੇ ਆਇਆ ਹੈ, ਜਿਸ ਨੇ ਇਲਾਕਾ ਵਾਸੀਆਂ ਦੀ ਨੀਂਦ ਉਡਾ ਦਿੱਤੀ ਹੈ। ਇਲਾਕਾ ਵਾਸੀਆਂ ਅਨੁਸਾਰ ਸਪਲਾਈ ਦੌਰਾਨ ਆ ਰਿਹਾ ਪਾਣੀ ਇੰਨਾ ਗੰਦਾ ਦਿਖਾਈ ਦੇ ਰਿਹਾ ਸੀ ਕਿ ਉਹ ਛੱਪੜ ਦੇ ਪਾਣੀ ਵਰਗਾ ਲੱਗ ਰਿਹਾ ਸੀ, ਜਿਸ ਕਾਰਨ ਲੋਕਾਂ ਵਿੱਚ ਪਾਣੀ ਦੀ ਗੁਣਵੱਤਾ ਅਤੇ ਆਪਣੀ ਸਿਹਤ ਨੂੰ ਲੈ ਕੇ ਗਹਿਰੀ ਚਿੰਤਾ ਪਾਈ ਜਾ ਰਹੀ ਹੈ। ਇਸ ਮੌਕੇ ਜਗਵਿੰਦਰ ਸਿੰਘ ਧਾਲੀਵਾਲ ਪ੍ਰਧਾਨ ਨੇ ਕਿਹਾ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਲੋਕਾਂ ਦੀ ਮੁੱਢਲੀ ਲੋੜ ਹੈ ਅਤੇ ਇਸ ਦੀ ਸਾਫ਼-ਸੁਥਰੀ ਤੇ ਸੁਰੱਖਿਅਤ ਸਪਲਾਈ ਯਕੀਨੀ ਬਣਾਉਣਾ ਨਗਰ ਨਿਗਮ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਇਸ ਤਰ੍ਹਾਂ ਦੇ ਗੰਦੇ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ ਤਾਂ ਲੋਕਾਂ ਦੀ ਸਿਹਤ ਵਿਗੜਨ ਦਾ ਖ਼ਤਰਾ ਵਧ ਸਕਦਾ ਹੈ, ਜੋ ਕਿ ਕਿਸੇ ਵੱਡੀ ਬਿਮਾਰੀ ਦਾ ਰੂਪ ਧਾਰਨ ਕਰ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਪਾਣੀ ਦੇ ਨਮੂਨੇ ਲੈ ਕੇ ਉਨ੍ਹਾਂ ਦੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਗੰਦਗੀ ਆਉਣ ਦੇ ਕਾਰਨਾਂ ਦਾ ਪਤਾ ਲਗਾ ਕੇ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ ਅਤੇ ਜਦੋਂ ਤੱਕ ਪਾਣੀ ਦੀ ਗੁਣਵੱਤਾ ਯਕੀਨੀ ਨਹੀਂ ਬਣਦੀ, ਉਦੋਂ ਤੱਕ ਲੋਕਾਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਇਲਾਕਾ ਵਾਸੀਆਂ ਨੇ ਵੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਣਾਲੀ ਦੀ ਜਾਂਚ ਕਰਕੇ ਲੋਕਾਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਦੇ ਖ਼ਤਰੇ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਕਾਲੀ ਪਾਸਵਾਨ, ਸੂਰਜ ਪਾਸਵਾਨ, ਪੰਮਾ, ਸ਼ਿੰਦਰ ਕੌਰ, ਰਾਹੁਲ ਪਾਸਵਾਨ, ਸੁਹੇਲ ਪਾਸਵਾਨ ਅਤੇ ਹੋਰ ਇਲਾਕਾ ਵਾਸੀ ਹਾਜ਼ਰ ਸਨ। ਇਹ ਘਟਨਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਵਿੱਚ ਗੰਭੀਰ ਖਾਮੀਆਂ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਸ਼ਹਿਰ ਵਾਸੀਆਂ ਦੀ ਸਿਹਤ ਨਾਲ ਸਿੱਧਾ ਖਿਲਵਾੜ ਹੋਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!