|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਡੀਆਂ ਬੰਦ ਕਰਨ ਦਾ ਫੈਸਲਾ ਪਵੇਗਾ ਭਾਰੀ! ਕਿਸਾਨਾਂ ਦਾ ਐਸਡੀਐਮ ਦਫ਼ਤਰ ਘੇਰੋ, ਸਰਕਾਰ ਦੀ ਨੀਤੀ ’ਤੇ ਉੱਠੇ ਵੱਡੇ ਸਵਾਲ

ਗਿੱਦੜਬਾਹਾ ਵਿੱਚ ਉਸ ਸਮੇਂ ਵੱਡਾ ਤਣਾਅ ਪੈਦਾ ਹੋ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਗਿੱਦੜਬਾਹਾ ਬਲਾਕ ਕਮੇਟੀ ਅਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਆਮਦ ਦੇ ਬਾਵਜੂਦ ਚਾਰ ਸੌ ਮੰਡੀਆਂ ਬੰਦ ਕਰਨ ਦ

NRI Post Desk · 11 ਦਿਨ ਪਹਿਲਾਂ · ਅੱਪਡੇਟ 12 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਡੀਆਂ ਬੰਦ ਕਰਨ ਦਾ ਫੈਸਲਾ ਪਵੇਗਾ ਭਾਰੀ! ਕਿਸਾਨਾਂ ਦਾ ਐਸਡੀਐਮ ਦਫ਼ਤਰ ਘੇਰੋ, ਸਰਕਾਰ ਦੀ ਨੀਤੀ ’ਤੇ ਉੱਠੇ ਵੱਡੇ ਸਵਾਲ
📷 NRI Post Desk

ਗਿੱਦੜਬਾਹਾ ਵਿੱਚ ਉਸ ਸਮੇਂ ਵੱਡਾ ਤਣਾਅ ਪੈਦਾ ਹੋ ਗਿਆ ਜਦੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਗਿੱਦੜਬਾਹਾ ਬਲਾਕ ਕਮੇਟੀ ਅਤੇ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਆਮਦ ਦੇ ਬਾਵਜੂਦ ਚਾਰ ਸੌ ਮੰਡੀਆਂ ਬੰਦ ਕਰਨ ਦੇ ਫੈਸਲੇ ਖ਼ਿਲਾਫ਼ ਅਤੇ ਪਰਾਲੀ ਸਾੜਨ ਦੇ ਕੀਤੇ ਪਰਚਿਆਂ ਤੇ ਜੁਰਮਾਨਿਆਂ ਖ਼ਿਲਾਫ਼ ਐਸਡੀਐਮ ਗਿੱਦੜਬਾਹਾ ਦਾ ਘਿਰਾਓ ਕੀਤਾ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਅਤੇ ਮੰਗ ਕੀਤੀ ਕਿ ਉਕਤ ਬੰਦ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ। ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਰਾਜਿੰਦਰ ਸਿੰਘ ਦੂਹੇਵਾਲਾ, ਗਿੱਦੜਬਾਹਾ ਬਲਾਕ ਪ੍ਰਧਾਨ ਰਣਜੀਤ ਸਿੰਘ ਬਾਂਦੀਆਂ, ਬਾਬਾ ਬੰਦਾ ਸਿੰਘ ਬਹਾਦਰ ਜਥੇਬੰਦੀ ਦੇ ਸੂਬਾ ਸਕੱਤਰ ਕੁਲਦੀਪ ਸਿੰਘ ਨੇਤਾ ਕੋਟਭਾਈ, ਭਾਕਿਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ, ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਅਤੇ ਗਿੱਦੜਬਾਹਾ ਬਲਾਕ ਸੀਨੀਅਰ ਮੀਤ ਪ੍ਰਧਾਨ ਅਜੈਬ ਸਿੰਘ ਮੱਲਣ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਫਸਲ ਦਾ ਇੱਕ ਇੱਕ ਦਾਣਾ ਖ਼ਰੀਦਣ ਦੇ ਬਿਆਨ ਅਨੁਸਾਰ ਬੰਦ ਪਈਆਂ ਦਾਣਾ ਮੰਡੀਆਂ ਵਿੱਚ ਖ਼ਰੀਦ ਕਰਨ ਦੀ ਫੂਕ ਨਿਕਲ ਚੁੱਕੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਖਾਸ ਕਰਕੇ ਪਿਛੇਤਾ ਫੂਸਾ 44 ਅਤੇ 126 ਵਰਾਇਟੀ ਝੋਨਾ ਹੁਣ ਮੰਡੀਆਂ ਵਿੱਚ ਆਇਆ ਹੈ ਅਤੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਠਿੰਡਾ, ਫਰੀਦਕੋਟ, ਮੋਗਾ, ਬਰਨਾਲਾ, ਮਲੇਰਕੋਟਲਾ, ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਦੀਆਂ ਮੰਡੀਆਂ ਵਿੱਚ ਹਾਲੇ ਵੀ ਪੈਂਤੀ ਹਜ਼ਾਰ ਤੋਂ ਉੱਪਰ ਝੋਨਾ ਖਰੀਦ ਕਰਨ ਵਾਲਾ ਪਿਆ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਵਾਰ ਬੰਪਰ ਫ਼ਸਲ ਹੋਈ ਹੈ ਅਤੇ ਇੱਕ ਸੌ ਪਚਾਸੀ ਲੱਖ ਟਨ ਦੇ ਟੀਚੇ ਤੋਂ ਲਗਭਗ ਵੀਹ ਲੱਖ ਟਨ ਵੱਧ ਹੋਇਆ ਹੈ, ਜਿਸ ਕਾਰਨ ਮੰਡੀਆਂ ਵਿੱਚ ਫਸਲ ਦਾ ਭਾਰੀ ਦਬਾਅ ਬਣਿਆ ਹੋਇਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇੱਕ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕੱਠ ਵਿੱਚ ਕਹਿ ਰਹੇ ਹਨ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ’ਤੇ ਪਰਚੇ ਦਰਜ ਨਹੀਂ ਕੀਤੇ ਜਾਣਗੇ, ਦੂਜੇ ਪਾਸੇ ਧੜਾਧੜ ਕਿਸਾਨਾਂ ’ਤੇ ਪੁਲਿਸ ਕੇਸ ਅਤੇ ਜੁਰਮਾਨੇ ਪਾਏ ਜਾ ਰਹੇ ਹਨ। ਇਸ ਲਈ ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ’ਤੇ ਦਰਜ ਪਰਚੇ ਤੁਰੰਤ ਰੱਦ ਕੀਤੇ ਜਾਣ, ਨਹੀਂ ਤਾਂ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਸਬੰਧਤ ਅਧਿਕਾਰੀਆਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਇਸ ਦੀ ਸਾਰੀ ਜ਼ਿੰਮੇਵਾਰੀ ਜ਼ਿਲ੍ਹਾ ਸਿਵਲ, ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ। ਇਸ ਘਟਨਾਕ੍ਰਮ ਨੇ ਇਹ ਸਵਾਲ ਖੜ੍ਹੇ ਕਰ ਦਿੱਤੇ ਹਨ ਕਿ ਝੋਨੇ ਦੀ ਖ਼ਰੀਦ ਦੀ ਪੂਰੀ ਪ੍ਰਕਿਰਿਆ ’ਤੇ ਸਰਕਾਰ ਦੀ ਨੀਤੀ ਕਿਸ ਦਿਸ਼ਾ ਵੱਲ ਜਾ ਰਹੀ ਹੈ ਅਤੇ ਕਿਸਾਨਾਂ ਦਾ ਰੋਸ ਕਿੱਥੇ ਜਾ ਕੇ ਰੁਕੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!