|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੰਡੀਆਂ ਵਿੱਚ ਘੁਟਾਲੇ ਦਾ ਪਰਦਾਫਾਸ਼! ਕਿਸਾਨਾਂ ਨੇ ਸੜਕ ਜਾਮ ਕਰਕੇ ਜੋ ਖੋਲ੍ਹਿਆ ਰਾਜ਼, ਹਿਲ ਗਿਆ ਪੂਰਾ ਸਿਸਟਮ

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਗਿੱਦੜਬਾਹਾ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਹੇਠ ਦਾਣਾ ਮੰਡੀ ਭਲਾਈਆਣਾ ਅਤੇ ਆਸ-ਪਾਸ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਅਤੇ ਲਿਫ਼ਟਿੰਗ ਦੀ ਸਮੱਸਿਆ ਨੂ

NRI Post Desk · 15 ਦਿਨ ਪਹਿਲਾਂ · ਅੱਪਡੇਟ 19 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੰਡੀਆਂ ਵਿੱਚ ਘੁਟਾਲੇ ਦਾ ਪਰਦਾਫਾਸ਼! ਕਿਸਾਨਾਂ ਨੇ ਸੜਕ ਜਾਮ ਕਰਕੇ ਜੋ ਖੋਲ੍ਹਿਆ ਰਾਜ਼, ਹਿਲ ਗਿਆ ਪੂਰਾ ਸਿਸਟਮ
📷 NRI Post Desk

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਗਿੱਦੜਬਾਹਾ ਵੱਲੋਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਦੀ ਅਗਵਾਈ ਹੇਠ ਦਾਣਾ ਮੰਡੀ ਭਲਾਈਆਣਾ ਅਤੇ ਆਸ-ਪਾਸ ਦੀਆਂ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਦੇ ਮਾੜੇ ਪ੍ਰਬੰਧਾਂ ਅਤੇ ਲਿਫ਼ਟਿੰਗ ਦੀ ਸਮੱਸਿਆ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਪੂਰੇ ਖ਼ਰੀਦ ਸਿਸਟਮ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਕਿਸਾਨਾਂ ਵੱਲੋਂ ਭਲਾਈਆਣਾ ਨੇੜੇ ਬਠਿੰਡਾ-ਮੁਕਤਸਰ ਮੁੱਖ ਮਾਰਗ ’ਤੇ ਦੁਪਹਿਰ 2 ਵਜੇ ਤੋਂ 3 ਵਜੇ ਤੱਕ ਚੱਕਾ ਜਾਮ ਕਰਕੇ ਆਵਾਜਾਈ ਪੂਰੀ ਤਰ੍ਹਾਂ ਠੱਪ ਰੱਖੀ ਗਈ, ਜਿਸ ਕਾਰਨ ਸੜਕ ਦੇ ਦੋਵੇਂ ਪਾਸੇ ਵਾਹਨਾਂ, ਬੱਸਾਂ ਅਤੇ ਟਰੱਕਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਖ਼ਰੀਦ ਏਜੰਸੀਆਂ ਜਿਵੇਂ ਪਨਗ੍ਰੇਨ ਆਦਿ ਵੱਲੋਂ ਜ਼ਿਆਦਾਤਰ ਮੰਡੀਆਂ ਵਿੱਚ ਸਿਰਫ਼ ਇੱਕ-ਇੱਕ ਸ਼ੈਲਰ ਹੀ ਅਲਾਟ ਕੀਤਾ ਗਿਆ ਹੈ, ਜਿਸਦਾ ਫ਼ਾਇਦਾ ਚੁੱਕ ਕੇ ਸ਼ੈਲਰ ਮਾਲਕ ਮਨਮਾਨੀਆਂ ਕਰ ਰਹੇ ਹਨ। ਆਗੂਆਂ ਅਨੁਸਾਰ ਮਾਪਦੰਡ ਮਾਪਣ ਵਾਲੀਆਂ ਮਸ਼ੀਨਾਂ ਵਿੱਚ ਗੜਬੜੀ ਕਰਕੇ 3 ਫ਼ੀਸਦੀ ਤੱਕ ਨਮੀ ਵੱਧ ਦਿਖਾਈ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਡਰਾ ਕੇ ਅੰਦਰਖਾਤੇ ਢਾਈ ਤੋਂ ਤਿੰਨ ਕਿੱਲੋ ਪ੍ਰਤੀ ਕੁਇੰਟਲ ਕਾਟ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੇ ਮੁਥਾਜ ਹੋਣ ਕਾਰਨ ਕਿਸਾਨ ਬੋਲ ਨਹੀਂ ਰਹੇ, ਜਦਕਿ ਮੌਕੇ ’ਤੇ ਤਾਇਨਾਤ ਇੰਸਪੈਕਟਰ ਸਖ਼ਤ ਨਿਯਮਾਂ ਦਾ ਬਹਾਨਾ ਬਣਾ ਕੇ ਬੇਵੱਸੀ ਜਤਾ ਰਹੇ ਹਨ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀ ਚੁੱਪ ਵੱਟ ਕੇ ਆਪਣੀ ਸਹਿਮਤੀ ਦੇ ਰਹੇ ਹਨ। ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਤੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਪੰਜਾਬ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ 24 ਘੰਟਿਆਂ ਵਿੱਚ ਖ਼ਰੀਦ ਅਤੇ ਅਦਾਇਗੀ ਦੇ ਦਾਅਵੇ ਕਰਦੀ ਸੀ, ਪਰ ਕਿਸਾਨ ਪਿਛਲੇ 15 ਤੋਂ 18 ਦਿਨਾਂ ਤੋਂ ਮੰਡੀਆਂ ਵਿੱਚ ਰੁਲਣ ਲਈ ਮਜ਼ਬੂਰ ਹਨ ਅਤੇ ਹਾਲਾਤ ਇਹ ਹਨ ਕਿ ਕਿਸਾਨਾਂ ਨੂੰ ਦਿਵਾਲੀ ਦਾ ਤਿਉਹਾਰ ਵੀ ਮੰਡੀਆਂ ਵਿੱਚ ਹੀ ਮਨਾਉਣਾ ਪਿਆ। ਕਿਸਾਨਾਂ ਨੇ ਮੰਗ ਕੀਤੀ ਕਿ ਝੋਨੇ ਵਿੱਚ ਨਮੀ ਦੀ ਛੋਟ ਦੀ ਸੀਮਾ 17 ਫ਼ੀਸਦੀ ਤੋਂ ਵਧਾ ਕੇ 22 ਫ਼ੀਸਦੀ ਕੀਤੀ ਜਾਵੇ, ਕੇਂਦਰ ਸਰਕਾਰ ਸ਼ੈਲਰਾਂ ਵਿੱਚ ਝੋਨੇ ਤੋਂ ਚੌਲ ਦੀ ਮੀਲਿੰਗ 67 ਕਿੱਲੋ ਦੀ ਥਾਂ 64 ਕਿੱਲੋ ਕਰੇ ਤਾਂ ਜੋ ਹਾਈਬ੍ਰਿਡ ਝੋਨੇ ਦੀ ਸਮੱਸਿਆ ਦਾ ਹੱਲ ਹੋ ਸਕੇ ਅਤੇ ਮੰਡੀਆਂ ਵਿੱਚੋਂ ਲਿਫ਼ਟਿੰਗ ਦੀ ਪ੍ਰਕਿਰਿਆ ਨੂੰ ਤੁਰੰਤ ਤੇਜ਼ ਕੀਤਾ ਜਾਵੇ। ਓਧਰ ਧਰਨੇ ਦੀ ਸੂਚਨਾ ਮਿਲਦਿਆਂ ਹੀ ਜ਼ਿਲ੍ਹਾ ਪੱਧਰੀ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਮੰਡੀ ਦੀ ਖ਼ਰੀਦ ਦੇ ਆਰਓ ਕਟਵਾ ਕੇ ਖ਼ਰੀਦ ਏਜੰਸੀਆਂ ਵੱਲੋਂ ਖ਼ਰੀਦ ਸ਼ੁਰੂ ਕਰਵਾਈ ਅਤੇ ਵਿਸ਼ਵਾਸ ਦਿਵਾਇਆ ਕਿ ਮੰਡੀਆਂ ਵਿੱਚ ਕਿਸੇ ਵੀ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਅਧਿਕਾਰੀਆਂ ਦੇ ਇਸ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਧਰਨਾ ਸਮਾਪਤ ਕਰ ਦਿੱਤਾ, ਜਿਸਤੋਂ ਬਾਅਦ ਆਵਾਜਾਈ ਸੁਚਾਰੂ ਰੂਪ ਵਿੱਚ ਬਹਾਲ ਹੋ ਗਈ। ਇਸ ਮੌਕੇ ਗਿੱਦੜਬਾਹਾ ਬਲਾਕ ਮੀਤ ਪ੍ਰਧਾਨ ਜੋਗਿੰਦਰ ਸਿੰਘ, ਮਿੱਠੂ ਸਿੰਘ ਪ੍ਰੇਮੀ ਬੁੱਟਰ, ਕਮੇਟੀ ਮੈਂਬਰ ਹਰਪਾਲ ਸਿੰਘ ਚੀਮਾ ਧੂੜਕੋਟ, ਜਗਰਾਜ ਸਿੰਘ ਸੁਖਨਾ ਅਬਲੂ, ਸੁਖਦੇ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!