ਲੁਧਿਆਣਾ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਨਿਰਦੇਸ਼ਾਲੇ ਵੱਲੋਂ ਇੱਕ ਅਜਿਹਾ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ ਜਿਸਨੇ ਸੰਵਿਧਾਨਕ ਹੱਕਾਂ ਅਤੇ ਹੁਨਰਾਂ ਬਾਰੇ ਇੱਕ ਵੱਡਾ ਖੁਲਾਸਾ ਕੀਤਾ। ਇਸ ਸੈਸ਼ਨ ਵਿੱਚ 90 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ, ਜੋ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸੰਵਿਧਾਨਕ ਅਧਿਕਾਰਾਂ ਅਤੇ ਉੱਦਮੀ ਹੁਨਰਾਂ ਬਾਰੇ ਜਾਗਰੂਕ ਕਰਨ ਲਈ ਕਰਵਾਇਆ ਗਿਆ ਸੀ। ਪਹਿਲੇ ਸੈਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਲੁਧਿਆਣਾ ਦੀ ਡਾਇਰੈਕਟਰ ਪ੍ਰੋ. ਡਾ. ਆਸ਼ੀਸ਼ ਵਿਰਕ ਨੇ ਸੰਵਿਧਾਨ ਵਿੱਚ ਅਨੁਸੂਚਿਤ ਜਾਤੀਆਂ ਲਈ ਵਿਸ਼ੇਸ਼ ਉਪਬੰਧਾਂ ’ਤੇ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ, ਕਰਤੱਵਾਂ, ਅਨੁਸੂਚਿਤ ਜਾਤੀਆਂ ਅੱਤਿਆਚਾਰ ਰੋਕਥਾਮ ਐਕਟ ਅਤੇ ਵੱਖ-ਵੱਖ ਸਰਕਾਰੀ ਵਜ਼ੀਫ਼ਾ ਯੋਜਨਾਵਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਡਾ. ਅੰਬੇਡਕਰ ਦੇ ਸੰਦੇਸ਼ ਪੜ੍ਹੋ, ਸੰਘਰਸ਼ ਕਰੋ, ਸੰਗਠਿਤ ਹੋਵੋ ਦਾ ਹਵਾਲਾ ਦਿੰਦਿਆਂ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਦੂਜੇ ਸੈਸ਼ਨ ਵਿੱਚ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਦੇ ਡਾ. ਅਰਵਿੰਦ ਢੀਂਗਰਾ ਨੇ ਵਿਚਾਰਾਂ ਦੀ ਸਿਰਜਣਾ ਅਤੇ ਨਵੀਨਤਮ ਸੋਚ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਆਪਣੇ ਵਿਚਾਰਾਂ ਨੂੰ ਕਾਰੋਬਾਰ ਵਿੱਚ ਬਦਲਣ ਅਤੇ ਉੱਦਮੀ ਬਣਨ ਲਈ ਉਤਸ਼ਾਹਿਤ ਕੀਤਾ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਸੰਵਿਧਾਨ ਸਨਮਾਨ ਅਤੇ ਬਰਾਬਰੀ ਦਾ ਵਾਅਦਾ ਹੈ ਅਤੇ ਯੂਨੀਵਰਸਿਟੀ ਸਾਰੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਡਾ. ਜਸਪਾਲ ਸਿੰਘ ਹੁੰਦਲ ਨੇ ਵਿਦਿਆਰਥੀਆਂ ਨੂੰ ਕਿੱਟਾਂ ਵੰਡੀਆਂ ਅਤੇ ਸਿਖਲਾਈ ਦੇ ਮਹੱਤਵ ਬਾਰੇ ਦੱਸਿਆ, ਜਦਕਿ ਐੱਨਐੱਸਐੱਸ ਪ੍ਰੋਗਰਾਮ ਕੋਆਰਡੀਨੇਟਰ ਡਾ. ਨਿਧੀ ਸ਼ਰਮਾ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਡਾ. ਐਸਐਸ. ਹਸਨ, ਡਾ. ਨਿਤਿਨ ਵਾਕਚੌਰੇ, ਐਨਐਸਐਸ ਦੇ ਕਾਰਜਕਰਤਾ ਅਤੇ ਵਲੰਟੀਅਰ ਵੀ ਮੌਜੂਦ ਸਨ ਅਤੇ ਸਮਾਗਮ ਦਾ ਸਮਾਪਨ ਸਵਾਲ-ਜਵਾਬ ਤੇ ਵਿਚਾਰ-ਵਟਾਂਦਰੇ ਨਾਲ ਹੋਇਆ।
ਯੂਨੀਵਰਸਿਟੀ ਵਿੱਚ 90 ਵਿਦਿਆਂਇਆਂ ਦੀ ਟ੍ਰੇਨਿੰਗ ਪਿੱਛੇ ਛੁਪਿਆ ਸੰਵਿਧਾਨਕ ਖੁਲਾਸਾ, ਜਾਣੋ ਪੂਰੀ ਸੱਚਾਈ
ਲੁਧਿਆਣਾ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਵਿਦਿਆਰਥੀ ਭਲਾਈ ਨਿਰਦੇਸ਼ਾਲੇ ਵੱਲੋਂ ਇੱਕ ਅਜਿਹਾ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ ਜਿਸਨੇ ਸੰਵਿਧਾਨਕ ਹੱਕਾਂ ਅਤੇ ਹੁਨਰਾਂ ਬਾਰੇ ਇੱਕ ਵੱਡਾ ਖੁਲਾਸਾ ਕੀਤਾ।
NRI Post Desk · 12 ਦਿਨ ਪਹਿਲਾਂ · ਅੱਪਡੇਟ 42 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




