|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜਪੁਰਾ ਦੀਆਂ ਸੜਕਾਂ 'ਤੇ ਪੁਲਿਸ ਦਾ ਉਹ ਕਦਮ ਜਿਸ ਨੇ 25 ਵਾਹਨ ਚਾਲਕਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ, ਜਾਣੋ ਅਸਲ ਕਹਾਣੀ

ਰਾਜਪੁਰਾ ਦੀਆਂ ਸੜਕਾਂ 'ਤੇ ਅੱਜ ਉਸ ਸਮੇਂ ਹਲਚਲ ਮਚ ਗਈ ਜਦੋਂ ਟਰੈਫਿਕ ਪੁਲਿਸ ਰਾਜਪੁਰਾ ਨੇ ਵੱਖ-ਵੱਖ ਥਾਵਾਂ 'ਤੇ ਅਚਾਨਕ ਨਾਕਾਬੰਦੀ ਕਰਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ 'ਤੇ ਸ਼ਿਕੰਜਾ ਕੱਸਦਿਆਂ ਹੋਇਆਂ ਕੁੱਲ 25 ਵਾਹਨ ਚਾਲਕ

NRI Post Desk · 62 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜਪੁਰਾ ਦੀਆਂ ਸੜਕਾਂ 'ਤੇ ਪੁਲਿਸ ਦਾ ਉਹ ਕਦਮ ਜਿਸ ਨੇ 25 ਵਾਹਨ ਚਾਲਕਾਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ, ਜਾਣੋ ਅਸਲ ਕਹਾਣੀ
📷 NRI Post Desk

ਰਾਜਪੁਰਾ ਦੀਆਂ ਸੜਕਾਂ 'ਤੇ ਅੱਜ ਉਸ ਸਮੇਂ ਹਲਚਲ ਮਚ ਗਈ ਜਦੋਂ ਟਰੈਫਿਕ ਪੁਲਿਸ ਰਾਜਪੁਰਾ ਨੇ ਵੱਖ-ਵੱਖ ਥਾਵਾਂ 'ਤੇ ਅਚਾਨਕ ਨਾਕਾਬੰਦੀ ਕਰਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ 'ਤੇ ਸ਼ਿਕੰਜਾ ਕੱਸਦਿਆਂ ਹੋਇਆਂ ਕੁੱਲ 25 ਵਾਹਨ ਚਾਲਕਾਂ ਦੇ ਚਾਲਾਨ ਕੱਟੇ ਗਏ। ਜਾਣਕਾਰੀ ਦੇ ਅਨੁਸਾਰ ਟਰੈਫਿਕ ਪੁਲਿਸ ਰਾਜਪੁਰਾ ਦੇ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਵੱਲੋਂ ਐੱਸਐੱਸਪੀ ਪਟਿਆਲਾ ਹਰਮਨਦੀਪ ਸਿੰਘ ਹੰਸ, ਐੱਸਪੀ ਟਰੈਫਿਕ ਅਸ਼ੋਕ ਕੁਮਾਰ ਫਤਿਹ ਅਤੇ ਡੀਐੱਸਪੀ ਟਰੈਫਿਕ ਪੁਨੀਤ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਾਜਪੁਰਾ ਗਗਨ ਚੌਕ, ਟਾਹਲੀ ਵਾਲਾ ਚੌਕ, ਮਿਨੀ ਸਕੱਤਰੇਤ ਅਤੇ ਕਚਹਿਰੀ ਰੋਡ ਉੱਤੇ ਨਾਕਾਬੰਦੀ ਕੀਤੀ ਗਈ। ਇਸ ਕਾਰਵਾਈ ਦੌਰਾਨ 1 ਓਵਰ ਲੋਡ ਟਿੱਪਰ, 3 ਸ਼ੀਸ਼ਿਆਂ 'ਤੇ ਕਾਲੀ ਫਿਲਮ ਲੱਗੇ ਵਾਹਨ, 1 ਬਿਨਾਂ ਸੀਟ ਬੈਲਟ ਵਾਲਾ ਵਾਹਨ ਸਮੇਤ ਵੱਖ-ਵੱਖ ਥਾਵਾਂ ਉੱਤੇ ਗਲਤ ਪਾਰਕਿੰਗ ਕਰਕੇ ਖੜ੍ਹੇ 20 ਵਾਹਨਾਂ ਸਣੇ ਕੁੱਲ 25 ਵਾਹਨ ਚਾਲਕਾਂ ਦੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦੇ ਚਲਦਿਆਂ ਚਾਲਾਨ ਕੱਟੇ ਗਏ। ਇਹ ਕਾਰਵਾਈ ਸਿਰਫ਼ ਇੱਕ ਆਮ ਚੈਕਿੰਗ ਨਹੀਂ ਸੀ, ਸਗੋਂ ਉਨ੍ਹਾਂ ਵਾਹਨ ਚਾਲਕਾਂ ਲਈ ਸਖ਼ਤ ਚੇਤਾਵਨੀ ਸੀ ਜੋ ਸੜਕਾਂ ਨੂੰ ਪਾਰਕਿੰਗ ਦੀ ਥਾਂ ਸਮਝਦੇ ਹਨ ਅਤੇ ਆਵਾਜਾਈ ਵਿੱਚ ਰੋਜ਼ਾਨਾ ਵਿਘਨ ਪਾਉਂਦੇ ਹਨ। ਟਰੈਫਿਕ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਨੇ ਰਾਜਪੁਰਾ ਗਗਨ ਚੌਂਕ ਨੇੜੇ ਵੱਖ-ਵੱਖ ਥਾਵਾਂ ਉੱਤੇ ਬਣੇ ਸਾਈਕਲ ਸਟੈਂਡ ਦੇ ਮਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਸਾਈਕਲ ਸਟੈਂਡ ਦੇ ਬਾਹਰ ਸੜਕ ਉੱਤੇ ਦੋ ਪਈਆ ਵਾਹਨ ਖੜ੍ਹੇ ਨਾ ਕਰਨ ਅਤੇ ਨਿਰਧਾਰਤ ਥਾਂ ਉੱਤੇ ਹੀ ਵਾਹਨ ਖੜ੍ਹੇ ਕਰਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਰਾਜਪੁਰਾ ਗਗਨ ਚੌਕ, ਟਾਹਲੀ ਵਾਲਾ ਚੌਕ, ਐੱਮਐੱਲਏ ਰੋਡ ਸਮੇਤ ਸੜਕ ਉੱਤੇ ਵਾਹਨ ਖੜ੍ਹੇ ਕਰਕੇ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਵਾਹਨ ਚਾਲਕਾਂ ਦੇ ਚਾਲਾਨ ਲਗਾਤਾਰ ਜਾਰੀ ਰਹਿਣਗੇ। ਟਰੈਫਿਕ ਇੰਚਾਰਜ ਨੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟਾਹਲੀ ਵਾਲਾ ਚੌਂਕ ਨੇੜੇ ਬਣਾਈ ਗਈ ਨਿਰਧਾਰਤ ਪਾਰਕਿੰਗ ਵਿੱਚ ਆਪਣੇ ਵਾਹਨ ਖੜ੍ਹੇ ਕਰਕੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਟਰੈਫਿਕ ਪੁਲਿਸ ਦਾ ਸਾਥ ਦੇਣ। ਇਸ ਮੌਕੇ ਉਨ੍ਹਾਂ ਦੇ ਨਾਲ ਟਰੈਫਿਕ ਪੁਲਿਸ ਦੇ ਏਐਸਆਈ ਤਜਿੰਦਰ ਪਾਲ, ਏਐਸਆਈ ਮਨਜੀਤ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਹ ਕਾਰਵਾਈ ਦਰਸਾਉਂਦੀ ਹੈ ਕਿ ਪੁਲਿਸ ਹੁਣ ਸਿਰਫ਼ ਨਿਯਮ ਤੋੜਨ ਵਾਲਿਆਂ ਖਿਲਾਫ਼ ਨਹੀਂ, ਸਗੋਂ ਉਨ੍ਹਾਂ ਥਾਵਾਂ ਦੇ ਪ੍ਰਬੰਧਕਾਂ ਖਿਲਾਫ਼ ਵੀ ਸਖ਼ਤ ਰੁਖ਼ ਅਖਤਿਆਰ ਕਰ ਰਹੀ ਹੈ ਜਿੱਥੋਂ ਗਲਤ ਪਾਰਕਿੰਗ ਨੂੰ ਹੁਲਾਰਾ ਮਿਲਦਾ ਹੈ। ਸ਼ਹਿਰ ਵਾਸੀਆਂ ਲਈ ਇਹ ਸੁਨੇਹਾ ਸਾਫ਼ ਹੈ ਕਿ ਜੇਕਰ ਉਹ ਸੜਕਾਂ 'ਤੇ ਵਾਹਨ ਖੜ੍ਹੇ ਕਰਕੇ ਆਵਾਜਾਈ ਵਿੱਚ ਰੁਕਾਵਟ ਪਾਉਣਗੇ ਤਾਂ ਬਖ਼ਸ਼ਿਆ ਨਹੀਂ ਜਾਵੇਗਾ, ਅਤੇ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਹੋ ਸਕਦੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!