ਟਰੈਫਿਕ ਪੁਲਿਸ ਰਾਜਪੁਰਾ ਵੱਲੋਂ ਰਾਜਪੁਰਾ ਭੋਗਲਾਂ ਰੋਡ ਸਮੇਤ ਹੋਰਨਾਂ ਥਾਵਾਂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਵੱਡੀ ਕਾਰਵਾਈ ਕਰਦਿਆਂ ਕਮਰਸ਼ੀਅਲ ਵਾਹਨਾਂ ਸਣੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ। ਇਹ ਕਾਰਵਾਈ ਟ੍ਰੈਫਿਕ ਪੁਲਿਸ ਰਾਜਪੁਰਾ ਦੇ ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਦੀ ਅਗਵਾਈ ਹੇਠ ਉਸ ਸਮੇਂ ਹੋਈ ਜਦੋਂ ਐੱਸਐੱਸਪੀ ਪਟਿਆਲਾ ਹਰਮਨਦੀਪ ਸਿੰਘ ਹੰਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਐੱਸਪੀ ਟਰੈਫਿਕ ਅਸ਼ੋਕ ਕੁਮਾਰ ਤੇ ਡੀਐਸਪੀ ਟਰੈਫਿਕ ਪੁਨੀਤ ਸਿੰਘ ਚਹਿਲ ਦੀ ਅਗਵਾਈ ਹੇਠ ਪੁਲਿਸ ਪਾਰਟੀ ਭੋਗਲਾ ਰੋਡ ਚੌਕ 'ਤੇ ਤਾਇਨਾਤ ਸੀ। ਪੁਲਿਸ ਚੌਕੀ ਕਸਤੂਰਬਾ ਦੇ ਇੰਚਾਰਜ ਏਐਸਆਈ ਅਜੇ ਕੁਮਾਰ ਸਮੇਤ ਪੂਰੀ ਟੀਮ ਨੇ ਵਾਹਨਾਂ ਦੀ ਸਖ਼ਤ ਚੈਕਿੰਗ ਸ਼ੁਰੂ ਕੀਤੀ, ਜਿਸ ਦੌਰਾਨ ਵੱਖ-ਵੱਖ ਕਿਸਮਾਂ ਦੇ 15 ਚਲਾਨ ਕੱਟੇ ਗਏ। ਕਾਰਵਾਈ ਦੌਰਾਨ 5 ਗਲਤ ਪਾਰਕਿੰਗ, 3 ਰੌਗ ਸਾਈਡ, 3 ਟ੍ਰਿਪਲ ਸਵਾਰੀ, 1 ਮੋਬਾਈਲ ਵਰਤਣ, 1 ਸੀਟ ਬੈਲਟ ਨਾ ਲਗਾਉਣ, 1 ਬਿਨਾਂ ਨੰਬਰ ਪਲੇਟ ਅਤੇ 1 ਕਾਲੇ ਸ਼ੀਸ਼ੇ ਲਗਾਉਣ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ। ਇਹ ਨਾਕਾਬੰਦੀ ਸਿਰਫ਼ ਭੋਗਲਾ ਰੋਡ ਤੱਕ ਹੀ ਸੀਮਤ ਨਹੀਂ ਸੀ, ਸਗੋਂ ਵੱਖ-ਵੱਖ ਥਾਵਾਂ 'ਤੇ ਵੀ ਟਰੈਫਿਕ ਪੁਲਿਸ ਦੀਆਂ ਟੀਮਾਂ ਵੱਲੋਂ ਇਸੇ ਤਰ੍ਹਾਂ ਦੀ ਚੈਕਿੰਗ ਕੀਤੀ ਗਈ। ਇੰਚਾਰਜ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਪਾਲਨਾ ਕਰਨਾ ਹਰ ਨਾਗਰਿਕ ਦਾ ਫਰਜ਼ ਬਣਦਾ ਹੈ ਅਤੇ ਜੋ ਕੋਈ ਵੀ ਨਿਯਮਾਂ ਦੀ ਉਲੰਘਣਾ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਰਾਜਪੁਰਾ ਟਾਊਨ ਦੇ ਟਾਹਲੀ ਵਾਲਾ ਚੌਕ ਦੇ ਨੇੜੇ ਬਣਾਈ ਗਈ ਨਿਰਧਾਰਿਤ ਪਾਰਕਿੰਗ ਵੱਲ ਧਿਆਨ ਦਿਵਾਇਆ ਅਤੇ ਕਿਹਾ ਕਿ ਖਰੀਦਦਾਰੀ ਕਰਨ ਆਉਣ ਵਾਲੇ ਲੋਕ ਆਪਣੇ ਵਾਹਨ ਉੱਥੇ ਹੀ ਖੜ੍ਹੇ ਕਰਨ, ਤਾਂ ਜੋ ਸੜਕ ਕਿਨਾਰੇ ਗਲਤ ਪਾਰਕਿੰਗ ਕਾਰਨ ਆਵਾਜਾਈ ਵਿੱਚ ਰੁਕਾਵਟ ਨਾ ਪਵੇ। ਉਨ੍ਹਾਂ ਸਪੱਸ਼ਟ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਸੜਕ ਕਿਨਾਰੇ ਆਪਣੀ ਕਾਰ ਜਾਂ ਹੋਰ ਵਾਹਨ ਖੜ੍ਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਟਰੈਫਿਕ ਆਵਾਜਾਈ ਵਿੱਚ ਵਿਘਨ ਪਾਉਣ ਦੇ ਚਲਦਿਆਂ ਸਖ਼ਤ ਚਲਾਨ ਕੀਤੇ ਜਾਣਗੇ। ਥਾਣੇਦਾਰ ਗੁਰਬਚਨ ਸਿੰਘ ਨੇ ਸਾਰੇ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਪੁਲਿਸ ਦਾ ਸਾਥ ਦੇਣ ਅਤੇ ਨਿਯਮਾਂ ਦੀ ਪਾਲਣਾ ਕਰਕੇ ਆਪਣੇ ਅਤੇ ਦੂਜਿਆਂ ਦੀ ਜਾਨ ਨੂੰ ਸੁਰੱਖਿਅਤ ਰੱਖਣ। ਇਹ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ, ਭਾਵੇਂ ਉਹ ਕੋਈ ਵੀ ਵੱਡਾ ਅਧਿਕਾਰੀ ਜਾਂ ਆਮ ਨਾਗਰਿਕ ਹੋਵੇ। ਇਸ ਕਾਰਵਾਈ ਨੇ ਸ਼ਹਿਰ ਵਿੱਚ ਟਰੈਫਿਕ ਨਿਯਮਾਂ ਪ੍ਰਤੀ ਚੇਤਨਾ ਪੈਦਾ ਕੀਤੀ ਹੈ ਅਤੇ ਲੋਕਾਂ ਨੇ ਪੁਲਿਸ ਦੇ ਇਸ ਸਖ਼ਤ ਰੁਖ਼ ਦੀ ਸ਼ਲਾਘਾ ਵੀ ਕੀਤੀ ਹੈ।
ਰਾਜਪੁਰਾ ਦੇ ਇਸ ਚੌਕ 'ਤੇ ਵਾਪਰਿਆ ਕੁਝ ਅਜਿਹਾ, 15 ਚਾਲਕਾਂ ਦੀ ਕਿਸਮਤ ਪਲਟ ਗਈ — ਅੰਦਰ ਦੀ ਗੱਲ ਸਾਹਮਣੇ
ਟਰੈਫਿਕ ਪੁਲਿਸ ਰਾਜਪੁਰਾ ਵੱਲੋਂ ਰਾਜਪੁਰਾ ਭੋਗਲਾਂ ਰੋਡ ਸਮੇਤ ਹੋਰਨਾਂ ਥਾਵਾਂ 'ਤੇ ਕੀਤੀ ਗਈ ਨਾਕਾਬੰਦੀ ਦੌਰਾਨ ਵੱਡੀ ਕਾਰਵਾਈ ਕਰਦਿਆਂ ਕਮਰਸ਼ੀਅਲ ਵਾਹਨਾਂ ਸਣੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 15 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ ਹਨ। ਇਹ
NRI Post Desk · 76 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




