|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜਪੁਰਾ ਦੇ ਮੁੱਖ ਬਾਜ਼ਾਰ ਵਿੱਚ ਦਿਨ-ਰਾਤ ਪੁਲਿਸ ਗਸ਼ਤ ਦੇ ਬਾਵਜੂਦ ਏਟੀਐੱਮ ਕਿਵੇਂ ਖੁੱਲ੍ਹ ਗਿਆ? ਸਵਾਲ ਜੋ ਹਰ ਕਿਸੇ ਦੇ ਜ਼ਹਿਨ ਵਿੱਚ ਹੈ

ਰਾਜਪੁਰਾ ਸ਼ਹਿਰ ਵਿੱਚ ਮੰਗਲਵਾਰ ਦੇ ਤੜਕੇ ਉਸ ਸਮੇਂ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਜਦੋਂ ਚੋਰਾਂ ਨੇ ਕੇਂਦਰੀ ਬੈਂਕ ਦੇ ਏਟੀਐੱਮ ਨੂੰ ਨਿਸ਼ਾਨਾ ਬਣਾ ਕੇ ਉਸ ਦੇ ਅੰਦਰ ਪਏ ਕਰੀਬ ਪੰਜ ਤੋਂ ਸਾਢੇ ਪੰਜ ਲੱਖ ਰੁਪਏ ਦੀ ਨਕਦੀ ਲੁੱਟ ਕੇ ਮੌਕੇ ਤੋ

NRI Post Desk · 49 ਦਿਨ ਪਹਿਲਾਂ · ਅੱਪਡੇਟ 31 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜਪੁਰਾ ਦੇ ਮੁੱਖ ਬਾਜ਼ਾਰ ਵਿੱਚ ਦਿਨ-ਰਾਤ ਪੁਲਿਸ ਗਸ਼ਤ ਦੇ ਬਾਵਜੂਦ ਏਟੀਐੱਮ ਕਿਵੇਂ ਖੁੱਲ੍ਹ ਗਿਆ? ਸਵਾਲ ਜੋ ਹਰ ਕਿਸੇ ਦੇ ਜ਼ਹਿਨ ਵਿੱਚ ਹੈ
📷 NRI Post Desk

ਰਾਜਪੁਰਾ ਸ਼ਹਿਰ ਵਿੱਚ ਮੰਗਲਵਾਰ ਦੇ ਤੜਕੇ ਉਸ ਸਮੇਂ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ ਜਦੋਂ ਚੋਰਾਂ ਨੇ ਕੇਂਦਰੀ ਬੈਂਕ ਦੇ ਏਟੀਐੱਮ ਨੂੰ ਨਿਸ਼ਾਨਾ ਬਣਾ ਕੇ ਉਸ ਦੇ ਅੰਦਰ ਪਏ ਕਰੀਬ ਪੰਜ ਤੋਂ ਸਾਢੇ ਪੰਜ ਲੱਖ ਰੁਪਏ ਦੀ ਨਕਦੀ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਇਹ ਘਟਨਾ ਸਵੇਰੇ ਚਾਰ ਵਜਕੇ ਪੰਜਾਹ ਪੰਜ ਮਿੰਟ ਤੋਂ ਪੰਜ ਵਜੇ ਦੇ ਵਿਚਕਾਰ ਵਾਪਰੀ, ਜਦੋਂ ਸ਼ਹਿਰ ਦੀਆਂ ਸੜਕਾਂ ’ਤੇ ਆਵਾਜਾਈ ਘੱਟ ਸੀ ਪਰ ਮੁੱਖ ਸੜਕ ’ਤੇ ਲੱਗਾਤਾਰ ਵਾਹਨਾਂ ਦਾ ਆਉਣਾ-ਜਾਣਾ ਬਣਿਆ ਹੋਇਆ ਸੀ। ਜਾਣਕਾਰੀ ਅਨੁਸਾਰ ਲੁਟੇਰੇ ਕਾਲੇ ਰੰਗ ਦੀ ਥਾਰ ਵਾਹਨ ਵਿੱਚ ਸਵਾਰ ਹੋ ਕੇ ਆਏ ਅਤੇ ਕਟਰ ਦੀ ਮਦਦ ਨਾਲ ਏਟੀਐੱਮ ਮਸ਼ੀਨ ਨੂੰ ਤੋੜ ਕੇ ਅੰਦਰ ਰੱਖੀ ਨਕਦੀ ਲੈ ਕੇ ਬੇਖੌਫ ਹੋ ਕੇ ਭੱਜ ਨਿਕਲੇ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਰਾਜਪੁਰਾ ਮਨਜੀਤ ਸਿੰਘ ਅਤੇ ਥਾਣਾ ਸਿਟੀ ਪੁਲਿਸ ਦੇ ਐੱਸਐੱਚਓ ਇੰਸਪੈਕਟਰ ਸੁਮਿਤ ਮੋਰ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਨੇ ਘਟਨਾ ਸਥਲ ਦਾ ਜਾਇਜ਼ਾ ਲੈਣ ਤੋਂ ਬਾਅਦ ਬੈਂਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੁੱਟ ਦੇ ਵੱਖ-ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪੈੜ ਨੱਪੀ ਜਾ ਸਕੇ ਅਤੇ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ। ਇਸ ਘਟਨਾ ਨੇ ਉਸ ਸਵਾਲ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ ਕਿ ਜਦੋਂ ਕੇਂਦਰੀ ਬੈਂਕ ਸ਼ਹਿਰ ਦੀ ਮੁੱਖ ਸੜਕ ਉੱਤੇ ਸਥਿਤ ਹੈ ਅਤੇ ਉਸ ਸੜਕ ’ਤੇ ਦਿਨ-ਰਾਤ ਵਾਹਨਾਂ ਦੀ ਆਵਾਜਾਈ ਲੱਗੀ ਰਹਿੰਦੀ ਹੈ, ਉੱਥੇ ਪੈਟਰੋਲਿੰਗ ਪੁਲਿਸ ਵੱਲੋਂ ਵੀ ਲਗਾਤਾਰ ਗਸ਼ਤ ਕੀਤੀ ਜਾਂਦੀ ਹੈ, ਤਾਂ ਫਿਰ ਲੁਟੇਰੇ ਇੰਨੀ ਬੇਖੌਫੀ ਨਾਲ ਵਾਰਦਾਤ ਨੂੰ ਅੰਜਾਮ ਕਿਵੇਂ ਦੇ ਗਏ। ਇਸ ਘਟਨਾ ਕਾਰਨ ਇਲਾਕਾ ਨਿਵਾਸੀਆਂ ਅਤੇ ਵਪਾਰੀਆਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਪਾਈ ਜਾ ਰਹੀ ਹੈ, ਕਿਉਂਕਿ ਇਹ ਮਾਮਲਾ ਸਿਰਫ਼ ਪੈਸਿਆਂ ਦੀ ਲੁੱਟ ਦਾ ਨਹੀਂ ਸਗੋਂ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਿੱਧਾ ਸਵਾਲ ਹੈ। ਪੁਲਿਸ ਦੀ ਜਾਂਚ ਦੇ ਨਾਲ-ਨਾਲ ਇਹ ਵੀ ਦੇਖਣਾ ਅਹਿਮ ਹੋਵੇਗਾ ਕਿ ਕੀ ਏਟੀਐੱਮ ਅੰਦਰ ਲੱਗੇ ਸੁਰੱਖਿਆ ਕੈਮਰਿਆਂ ਅਤੇ ਅਲਾਰਮ ਪ੍ਰਣਾਲੀ ਦੀ ਫੁਟੇਜ ਅਤੇ ਰਿਕਾਰਡ ਤੋਂ ਲੁਟੇਰਿਆਂ ਦੀ ਪਛਾਣ ਬਾਰੇ ਕੋਈ ਸੁਰਾਗ ਹੱਥ ਲੱਗਦਾ ਹੈ ਜਾਂ ਨਹੀਂ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਲਾਕੇ ਦੇ ਲੋਕਾਂ ਅਤੇ ਵਪਾਰੀਆਂ ਵੱਲੋਂ ਸੁਰੱਖਿਆ ਵਧਾਉਣ ਦੀ ਮੰਗ ਉਠਾਈ ਜਾ ਰਹੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!