ਰੂਪਨਗਰ ਦੇ ਸਰਕਾਰੀ ਕਾਲਜ ਵਿੱਚ ਜੰਗਲੀ ਜੀਵ ਸੰਭਾਲ ਹਫ਼ਤਾ-2026 ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਵਿਦਿਅਕ ਅਤੇ ਰਚਨਾਤਮਕ ਸਮਾਗਮ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਸੁਰੱਖਿਆ, ਵਾਤਾਵਰਨ ਦੇ ਸੰਤੁਲਨ ਅਤੇ ਜੈਵ-ਵਿਭਿੰਨਤਾ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਇਸ ਸਾਲ ਸਮਾਗਮ ਦਾ ਮੁੱਖ ਵਿਸ਼ਾ ਛੰਭ-ਜ਼ਮੀਨਾਂ ਅਤੇ ਜੈਵ-ਵਿਭਿੰਨਤਾ ਦੀ ਸੰਭਾਲ ਰੱਖਿਆ ਗਿਆ, ਜਿਸ ਬਾਰੇ ਵਿਸ਼ਵ ਜੰਗਲੀ ਜੀਵ ਫੰਡ ਦੀ ਸੀਨੀਅਰ ਪ੍ਰੋਜੈਕਟ ਅਫ਼ਸਰ ਮਿਸ ਸਾਕਸ਼ੀ ਨੇ ਵਿਦਿਆਰਥੀਆਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਇਹ ਕੁਦਰਤੀ ਖੇਤਰ ਅਨੇਕਾਂ ਜੀਵ-ਜੰਤੂਆਂ ਅਤੇ ਪੰਛੀਆਂ ਦੇ ਵਸੇਬੇ ਲਈ ਅਹਿਮ ਹਨ ਅਤੇ ਇਹ ਜਲ-ਚੱਕਰ ਨੂੰ ਕਾਇਮ ਰੱਖਣ ਅਤੇ ਵਾਤਾਵਰਨ ਦੇ ਸੰਤੁਲਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਠੋਸ ਉਪਰਾਲੇ ਕਰਨ ਦੀ ਪ੍ਰੇਰਨਾ ਮਿਲੀ। ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਅਤੇ ਵਾਤਾਵਰਨ ਪ੍ਰਤੀ ਸੰਵੇਦਨਸ਼ੀਲਤਾ ਨੂੰ ਉਤਸ਼ਾਹਿਤ ਕਰਨ ਲਈ ਦੋ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਪੋਸਟਰ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਨ ਦੀ ਸੰਭਾਲ, ਜੰਗਲੀ ਜੀਵਾਂ ਦੀ ਸੁਰੱਖਿਆ ਅਤੇ ਛੰਭ-ਜ਼ਮੀਨਾਂ ਦੀ ਮਹੱਤਤਾ ਨੂੰ ਦਰਸਾਉਂਦੇ ਪ੍ਰਭਾਵਸ਼ਾਲੀ ਤੇ ਸੰਦੇਸ਼ਪੂਰਨ ਪੋਸਟਰ ਤਿਆਰ ਕੀਤੇ। ਇਸੇ ਤਰ੍ਹਾਂ ਆਲ੍ਹਣੇ ਬਣਾਉਣ ਦੇ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਲੱਕੜ ਅਤੇ ਹੋਰ ਸਮੱਗਰੀ ਦੀ ਵਰਤੋਂ ਕਰਕੇ ਸਥਾਨਕ ਪੰਛੀਆਂ ਦੇ ਸੁਰੱਖਿਅਤ ਵਸੇਬੇ ਲਈ ਉਪਯੋਗੀ ਅਤੇ ਰਚਨਾਤਮਕ ਆਲ੍ਹਣੇ ਤਿਆਰ ਕੀਤੇ। ਦੋਵੇਂ ਮੁਕਾਬਲਿਆਂ ਵਿੱਚ ਪ੍ਰੋਫ਼ੈਸਰ ਅਜੇ ਕੁਮਾਰ ਅਤੇ ਪ੍ਰੋਫ਼ੈਸਰ ਜਸਮਿੰਦਰ ਕੌਰ ਨੇ ਨਿਰਣਾਇਕਾਂ ਦੀ ਭੂਮਿਕਾ ਨਿਭਾਈ ਅਤੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਪੋਸਟਰਾਂ ਅਤੇ ਆਲ੍ਹਣਿਆਂ ਦਾ ਮੁਲਾਂਕਣ ਉਨ੍ਹਾਂ ਦੀ ਰਚਨਾਤਮਕਤਾ, ਵਿਗਿਆਨਕ ਸੋਚ ਅਤੇ ਵਿਸ਼ੇ ਦੀ ਸਮਝ ਦੇ ਆਧਾਰ ਉੱਤੇ ਕੀਤਾ। ਉਨ੍ਹਾਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਅਜਿਹੀਆਂ ਗਤੀਵਿਧੀਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਦੱਸਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਗੁਨਜੀਤ ਕੌਰ ਕੰਗ ਨੇ ਜੀਵ ਵਿਗਿਆਨ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਵਿੱਚ ਸਮਾਜਿਕ ਅਤੇ ਵਾਤਾਵਰਨਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਕੁਦਰਤ ਅਤੇ ਜੀਵ-ਜੰਤੂਆਂ ਦੀ ਸੰਭਾਲ ਲਈ ਪ੍ਰੇਰਿਤ ਕਰਦੇ ਹਨ। ਇਹ ਸਮਾਗਮ ਵਿਭਾਗੀ ਤਾਲਮੇਲਕਰਤਾਵਾਂ ਸੁਰਿੰਦਰ ਸਿੰਘ ਅਤੇ ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਅਤੇ ਦੇਖ-ਰੇਖ ਹੇਠ ਸਫ਼ਲਤਾਪੂਰਵਕ ਸੰਪੰਨ ਹੋਇਆ, ਜਿਸ ਨੇ ਵਿਦਿਆਰਥੀਆਂ ਦੇ ਮਨਾਂ ਵਿੱਚ ਕੁਦਰਤ ਪ੍ਰਤੀ ਨਵੀਂ ਸੋਚ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕੀਤੀ।
ਰੂਪਨਗਰ ਦੇ ਕਾਲਜ ਵਿੱਚ ਜੰਗਲੀ ਜੀਵਾਂ ਦੀ ਸੰਭਾਲ ਲਈ ਇੱਕ ਅਜਿਹਾ ਸਮਾਗਮ, ਜਿਸ ਨੇ ਵਿਦਿਆਰਥੀਆਂ ਦੀ ਸੋਚ ਬਦਲ ਦਿੱਤੀ
ਰੂਪਨਗਰ ਦੇ ਸਰਕਾਰੀ ਕਾਲਜ ਵਿੱਚ ਜੰਗਲੀ ਜੀਵ ਸੰਭਾਲ ਹਫ਼ਤਾ-2026 ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਵਿਦਿਅਕ ਅਤੇ ਰਚਨਾਤਮਕ ਸਮਾਗਮ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜੰਗਲੀ ਜੀਵਾਂ ਦੀ ਸੁਰੱਖਿਆ, ਵਾਤਾਵਰਨ ਦੇ ਸੰਤੁਲਨ ਅਤੇ ਜੈਵ-ਵਿ
NRI Post Desk · 43 ਦਿਨ ਪਹਿਲਾਂ · ਅੱਪਡੇਟ 16 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




