ਰੂਪਨਗਰ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਵੱਡਾ ਬਦਲਾਅ ਆਉਣ ਵਾਲਾ ਹੈ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਪੁਰਾਣੇ ਮੈਡੀਕਲ ਰਿਕਾਰਡ ਅਤੇ ਜਾਂਚ ਰਿਪੋਰਟਾਂ ਦੇ ਦਸਤਾਵੇਜ਼ ਵਾਰ-ਵਾਰ ਲਿਜਾਣ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲ ਸਕਦਾ ਹੈ। ਇਹ ਜਾਣਕਾਰੀ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕੁਮਾਰ ਦੀ ਪ੍ਰਧਾਨਗੀ ਹੇਠ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਤਹਿਤ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਰਕਸ਼ਾਪ ਦੌਰਾਨ ਸਾਹਮਣੇ ਆਈ। ਇਸ ਵਰਕਸ਼ਾਪ ਵਿੱਚ ਰਾਜ ਪੱਧਰ ਤੋਂ ਪਹੁੰਚੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ ਅਤੇ ਭਾਗੀਦਾਰਾਂ ਨੂੰ ਮਿਸ਼ਨ ਦੇ ਉਦੇਸ਼ਾਂ, ਕਾਰਜਪ੍ਰਣਾਲੀ ਅਤੇ ਡਿਜੀਟਲ ਸਿਹਤ ਪ੍ਰਣਾਲੀ ਨਾਲ ਜੁੜਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਿਵਲ ਸਰਜਨ ਡਾ. ਵਿਵੇਕ ਕੁਮਾਰ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿੱਚ ਸਿਹਤ ਸੇਵਾਵਾਂ ਨੂੰ ਆਧੁਨਿਕ ਤਕਨੀਕ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸ ਮਿਸ਼ਨ ਦਾ ਉਦੇਸ਼ ਦੇਸ਼ ਵਿੱਚ ਇੱਕ ਮਜ਼ਬੂਤ ਡਿਜੀਟਲ ਸਿਹਤ ਢਾਂਚਾ ਵਿਕਸਿਤ ਕਰਨਾ ਹੈ, ਜਿਸ ਨਾਲ ਮਰੀਜ਼ਾਂ ਅਤੇ ਸਿਹਤ ਸੇਵਾ ਪ੍ਰਦਾਤਾਵਾਂ ਵਿਚਕਾਰ ਤਾਲਮੇਲ ਬਿਹਤਰ ਬਣਾਇਆ ਜਾ ਸਕੇ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਕਮ ਨੋਡਲ ਅਫ਼ਸਰ ਡਾ. ਅੰਜਲੀ ਚੌਧਰੀ ਨੇ ਦੱਸਿਆ ਕਿ ਡਿਜੀਟਲ ਸਿਹਤ ਪ੍ਰਣਾਲੀ ਰਾਹੀਂ ਮਰੀਜ਼ਾਂ ਦੇ ਸਿਹਤ ਰਿਕਾਰਡ ਇਲੈਕਟ੍ਰਾਨਿਕ ਰੂਪ ਵਿੱਚ ਸੰਭਾਲੇ ਜਾ ਸਕਦੇ ਹਨ ਅਤੇ ਲੋੜ ਪੈਣ 'ਤੇ ਉਨ੍ਹਾਂ ਤੱਕ ਆਸਾਨੀ ਨਾਲ ਪਹੁੰਚ ਬਣਾਈ ਜਾ ਸਕਦੀ ਹੈ, ਜਿਸ ਨਾਲ ਇਲਾਜ ਦੌਰਾਨ ਸਿਹਤ ਸੇਵਾ ਪ੍ਰਦਾਤਾਵਾਂ ਨੂੰ ਲੋੜੀਂਦੀ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਹੂਲਤ ਮਿਲੇਗੀ। ਵਰਕਸ਼ਾਪ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ, ਹਸਪਤਾਲਾਂ, ਪ੍ਰਯੋਗਸ਼ਾਲਾਵਾਂ, ਨਰਸਿੰਗ ਹੋਮਾਂ ਅਤੇ ਅਲਟਰਾਸਾਊਂਡ ਸਕੈਨ ਕੇਂਦਰਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਅਤੇ ਉਨ੍ਹਾਂ ਨੂੰ ਆਭਾ ਨੰਬਰ, ਡਿਜੀਟਲ ਸਿਹਤ ਰਿਕਾਰਡ, ਸਿਹਤ ਸੰਸਥਾਵਾਂ ਦੀ ਡਿਜੀਟਲ ਪ੍ਰਣਾਲੀ ਵਿੱਚ ਰਜਿਸਟ੍ਰੇਸ਼ਨ ਅਤੇ ਮਿਸ਼ਨ ਅਧੀਨ ਉਪਲਬਧ ਸਹੂਲਤਾਂ ਬਾਰੇ ਜਾਣੂ ਕਰਵਾਇਆ ਗਿਆ। ਰਾਜ ਪੱਧਰ ਤੋਂ ਪਹੁੰਚੇ ਜੁਆਇੰਟ ਡਾਇਰੈਕਟਰ ਵਸੁੰਧਰਾ, ਗਗਨ ਸਿੱਧੂ ਅਤੇ ਅਕਸ਼ੇ ਕੁਮਾਰ ਨੇ ਮਿਸ਼ਨ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ, ਜਦੋਂ ਕਿ ਐਚਐਮਆਈਐਸ ਕੋਆਰਡੀਨੇਟਰ ਮੋਹਿਤ ਕੁਮਾਰ ਅਤੇ ਨਿਗਰਾਨੀ ਤੇ ਮੁਲਾਂਕਣ ਅਫ਼ਸਰ ਲਖਵੀਰ ਸਿੰਘ ਨੇ ਦੱਸਿਆ ਕਿ ਆਭਾ ਨੰਬਰ ਵਿਅਕਤੀ ਦੀ ਵਿਲੱਖਣ ਡਿਜੀਟਲ ਸਿਹਤ ਪਛਾਣ ਹੈ, ਜਿਸ ਰਾਹੀਂ ਉਹ ਆਪਣੇ ਸਿਹਤ ਰਿਕਾਰਡ ਨੂੰ ਡਿਜੀਟਲ ਰੂਪ ਵਿੱਚ ਜੋੜ ਅਤੇ ਸੰਭਾਲ ਸਕਦਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ ਦੇ ਸਿਹਤ ਰਿਕਾਰਡ ਤੱਕ ਪਹੁੰਚ ਉਸ ਦੀ ਸਹਿਮਤੀ ਅਤੇ ਲਾਗੂ ਨਿਯਮਾਂ ਅਨੁਸਾਰ ਹੀ ਹੋਣੀ ਚਾਹੀਦੀ ਹੈ ਅਤੇ ਡਿਜੀਟਲ ਸਿਹਤ ਸੇਵਾਵਾਂ ਦੀ ਵਰਤੋਂ ਦੌਰਾਨ ਮਰੀਜ਼ਾਂ ਦੀ ਨਿੱਜਤਾ, ਡਾਟਾ ਸੁਰੱਖਿਆ ਅਤੇ ਗੁਪਤਤਾ ਯਕੀਨੀ ਬਣਾਉਣਾ ਵੀ ਬੇਹੱਦ ਜ਼ਰੂਰੀ ਹੈ। ਇਸ ਮੌਕੇ ਨੋਡਲ ਅਫ਼ਸਰ ਈ-ਗਵਰਨੈਂਸ ਮਨਜੋਤ ਸਿੰਘ ਅਤੇ ਪ੍ਰੋਜੈਕਟ ਇੰਚਾਰਜ ਈ-ਸੁਸ਼ਰਤ ਸੌਰਵ ਕੁਮਾਰ ਨੇ ਵੀ ਸਰਕਾਰੀ ਅਤੇ ਨਿੱਜੀ ਸਿਹਤ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਆਪਣੇ ਅਦਾਰ
ਰੂਪਨਗਰ ਵਿੱਚ ਸਿਹਤ ਵਿਭਾਗ ਦਾ ਵੱਡਾ ਕਦਮ: ਹੁਣ ਨਹੀਂ ਢੋਣੇ ਪੈਣਗੇ ਪੁਰਾਣੇ ਮੈਡੀਕਲ ਰਿਕਾਰਡ, ਜਾਣੋ ਕੀ ਹੈ ਨਵਾਂ ਪਲਾਨ
ਰੂਪਨਗਰ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਵੱਡਾ ਬਦਲਾਅ ਆਉਣ ਵਾਲਾ ਹੈ, ਜਿਸ ਨਾਲ ਮਰੀਜ਼ਾਂ ਨੂੰ ਆਪਣੇ ਪੁਰਾਣੇ ਮੈਡੀਕਲ ਰਿਕਾਰਡ ਅਤੇ ਜਾਂਚ ਰਿਪੋਰਟਾਂ ਦੇ ਦਸਤਾਵੇਜ਼ ਵਾਰ-ਵਾਰ ਲਿਜਾਣ ਦੀ ਪਰੇਸ਼ਾਨੀ ਤੋਂ ਛੁਟਕਾਰਾ ਮਿਲ ਸਕਦਾ ਹੈ। ਇਹ ਜਾਣਕ
NRI Post Desk · 42 ਦਿਨ ਪਹਿਲਾਂ · ਅੱਪਡੇਟ 14 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




