ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪਿੰਡ ਅਤਲਾ ਕਲਾਂ ਅਤੇ ਬੁਰਜ ਝੱਬਰ ਵਿਖੇ ਮਜ਼ਦੂਰ ਇਕੱਠਾਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਵੱਡਾ ਦੋਸ਼ ਲਗਾਇਆ ਹੈ ਕਿ ਦੇਸ਼ ਅੰਦਰ ਅਡਾਨੀ ਤੇ ਅੰਬਾਨੀ ਦੇ ਮੁਨਾਫ਼ੇ ਲਈ ਜਨਤਾ ਨੂੰ ਜਾਣਬੁੱਝ ਕੇ ਬੇਰੁਜ਼ਗਾਰੀ ਤੇ ਮਹਿੰਗਾਈ ਦੀ ਦਲਦਲ ਵਿੱਚ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਤੋਂ ਪਹਿਲਾਂ ਪੂੰਜੀਪਤੀਆਂ ਤੋਂ ਮੋਟਾ ਫੰਡ ਇਕੱਠਾ ਕਰਨ ਲਈ ਸਰਕਾਰਾਂ ਨੇ ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੇ ਰੇਟਾਂ ਵਿੱਚ ਇਸ ਕਦਰ ਵਾਧਾ ਕੀਤਾ ਹੈ ਕਿ ਇੱਕ ਹਫ਼ਤੇ ਦੇ ਅੰਦਰ ਖੰਡ, ਤੇਲ, ਗੁੜ ਸਮੇਤ ਘਰੇਲੂ ਚੀਜ਼ਾਂ ਦੇ ਛੜੱਪਾ ਮਾਰ ਰੇਟਾਂ ਨੇ ਗਰੀਬ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ। ਸਮਾਓਂ ਨੇ ਸਿੱਧਾ ਨਿਸ਼ਾਨਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲ ਤਾਣਦਿਆਂ ਕਿਹਾ ਕਿ ਜਿਸ ਪੰਜਾਬ ਵਿੱਚ ਮੋਬਾਈਲਾਂ ਵਿੱਚ ਟੂ-ਟੂ ਕਰਾਉਣ ਦਾ ਵਾਅਦਾ ਕੀਤਾ ਗਿਆ ਸੀ, ਉੱਥੇ ਖੰਡ ਦੇ ਵਧੇ ਰੇਟਾਂ ਕਾਰਨ ਹਰ ਰਸੋਈ ਵਿੱਚ ਔਰਤਾਂ ਚੀਕਾਂ ਮਾਰ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਆਪ ਸਰਕਾਰ ਦੇ ਰੰਗਲੇ ਪੰਜਾਬ ਦੇ ਸੁਪਨੇ ਦੇ ਉਲਟ ਮੁਲਾਜ਼ਮ ਤਨਖ਼ਾਹਾਂ ਨੂੰ ਤਰਸ ਰਹੇ ਹਨ, ਮਜ਼ਦੂਰ ਮਨਰੇਗਾ ਰੁਜ਼ਗਾਰ ਤੋਂ ਵਾਂਝੇ ਹਨ, ਅਤੇ ਨਸ਼ਾ, ਗੁੰਡਾਗਰਦੀ ਤੇ ਬੇਰੁਜ਼ਗਾਰੀ ਲਗਾਤਾਰ ਵੱਧ ਰਹੀ ਹੈ। ਸਮਾਓਂ ਨੇ ਸਿਆਸੀ ਆਗੂਆਂ ਉੱਤੇ ਪਰਦਾ ਚੁੱਕਦਿਆਂ ਕਿਹਾ ਕਿ ਆਪ, ਅਕਾਲੀ, ਭਾਜਪਾ ਤੇ ਕਾਂਗਰਸੀ ਲੀਡਰ ਸਿਰਫ਼ ਰੈਲੀਆਂ ਵਿੱਚ ਇੱਕ ਦੂਜੇ ਖ਼ਿਲਾਫ਼ ਲਾਲਕਾਰੇ ਮਾਰਨ ਤੱਕ ਸੀਮਤ ਹਨ ਅਤੇ ਪੰਜਾਬ ਤੇ ਲੋਕਾਂ ਦੇ ਭਲੇ ਲਈ ਉਨ੍ਹਾਂ ਕੋਲ ਕੋਈ ਠੋਸ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ ਦੀਆਂ ਸਿੱਖਿਆ, ਰੁਜ਼ਗਾਰ, ਇਲਾਜ ਤੇ ਜ਼ਮੀਨਾਂ ਖੋਹਣ ਦੀਆਂ ਨੀਤੀਆਂ ਖ਼ਿਲਾਫ਼ ਮਜ਼ਦੂਰਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਜ਼ਿਲ੍ਹਾ ਸਕੱਤਰ ਮਨਜੀਤ ਕੌਰ ਜੋਗਾ, ਜ਼ਿਲ੍ਹਾ ਆਗੂ ਭੋਲ਼ਾ ਸਿੰਘ ਝੱਬਰ, ਗੁਲਾਬ ਸਿੰਘ ਖੀਵਾ ਅਤੇ ਜੱਗਾਂ ਸਿੰਘ ਉੱਭਾ ਨੇ ਵੀ ਸੰਬੋਧਨ ਕੀਤਾ ਅਤੇ ਮਨਰੇਗਾ ਕਾਨੂੰਨ ਨੂੰ ਮੁੜ ਬਹਾਲ ਕਰਾਉਣ, ਹਰ ਵਰਗ ਦੇ ਮਜ਼ਦੂਰਾਂ ਲਈ ਸਮਾਜਿਕ ਸੁਰੱਖਿਆ ਕਾਨੂੰਨ ਲਾਗੂ ਕਰਾਉਣ ਸਮੇਤ ਹੋਰ ਹੱਕੀ ਮੰਗਾਂ ਲਈ ਏਕਤਾ ਲਾਮਬੰਦੀ ਮੁਹਿੰਮ ਨੂੰ ਅੱਗੇ ਵਧਾਉਣ ਦਾ ਐਲਾਨ ਕੀਤਾ ਗਿਆ। 24 ਸਤੰਬਰ ਨੂੰ ਮਾਨਸਾ ਵਿੱਚ ਹੋਣ ਵਾਲੀ ਜ਼ਿਲ੍ਹਾ ਪੱਧਰੀ ਮਜ਼ਦੂਰ ਅਧਿਕਾਰ ਰੈਲੀ ਨੂੰ ਸਫ਼ਲ ਬਣਾਉਣ ਲਈ ਇਹ ਮੁਹਿੰਮ ਪਿੰਡ ਪੱਧਰ ਤੱਕ ਪਹੁੰਚਾ ਦਿੱਤੀ ਗਈ ਹੈ, ਜਿਸ ਵਿੱਚ ਮਜ਼ਦੂਰਾਂ ਦੇ ਹੱਕਾਂ ਲਈ ਸਾਂਝਾ ਸੰਘਰਸ਼ ਖੜ੍ਹਾ ਕਰਨ ਦਾ ਇਰਾਦਾ ਪ੍ਰਗਟਾਇਆ ਗਿਆ ਹੈ।
ਰਸੋਈ ਦੀ ਚੀਕ ਤੋਂ ਚੋਣਾਂ ਦਾ ਕੋਹਰਾਮ? ਮਾਨਸਾ ਦੀ ਰੈਲੀ ਵਿੱਚ ਉਹ ਗੱਲ ਜੋ ਸਰਕਾਰ ਨਹੀਂ ਚਾਹੁੰਦੀ ਬਾਹਰ ਆਵੇ
ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਪਿੰਡ ਅਤਲਾ ਕਲਾਂ ਅਤੇ ਬੁਰਜ ਝੱਬਰ ਵਿਖੇ ਮਜ਼ਦੂਰ ਇਕੱਠਾਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਵੱਡਾ ਦੋਸ਼ ਲਗਾਇਆ ਹੈ ਕਿ ਦੇਸ਼ ਅੰਦਰ ਅਡਾਨੀ ਤੇ
NRI Post Desk · 93 ਦਿਨ ਪਹਿਲਾਂ · ਅੱਪਡੇਟ 1 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




