|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਿਹਾਇਸ਼ੀ ਗਲੀਆਂ 'ਚ ਖੜ੍ਹੇ ਟਿੱਪਰਾਂ ਨੇ ਖੋਲ੍ਹੇ ਸਨਸਨੀਖੇਜ਼ ਖੁਲਾਸੇ, ਪ੍ਰਸ਼ਾਸਨ ਦੀ ਚੁੱਪ ਨੇ ਵਧਾਈ ਚਿੰਤਾ

ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਦਸਮੇਸ਼ ਨਗਰ ਅਤੇ ਲੱਕੀ ਵਿਹਾਰ ਦੇ ਵਸਨੀਕਾਂ ਨੇ ਰਿਹਾਇਸ਼ੀ ਖੇਤਰ ਵਿਚ ਮਾਈਨਿੰਗ ਦੇ ਕੰਮ ਨਾਲ ਜੁੜੇ ਭਾਰੀ ਵਾਹਨਾਂ ਅਤੇ ਮਸ਼ੀਨਰੀ ਦੀ ਕਥਿਤ ਗ਼ੈਰ-ਕਾਨੂੰਨੀ ਪਾਰਕਿੰਗ ਨੂੰ ਲੈ ਕੇ ਜ਼ੋਰਦਾਰ ਰੋਸ ਜਤਾਇਆ ਹੈ, ਜਿਸ

NRI Post Desk · 53 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਿਹਾਇਸ਼ੀ ਗਲੀਆਂ 'ਚ ਖੜ੍ਹੇ ਟਿੱਪਰਾਂ ਨੇ ਖੋਲ੍ਹੇ ਸਨਸਨੀਖੇਜ਼ ਖੁਲਾਸੇ, ਪ੍ਰਸ਼ਾਸਨ ਦੀ ਚੁੱਪ ਨੇ ਵਧਾਈ ਚਿੰਤਾ
📷 NRI Post Desk

ਡੇਰਾਬੱਸੀ-ਬਰਵਾਲਾ ਰੋਡ 'ਤੇ ਸਥਿਤ ਦਸਮੇਸ਼ ਨਗਰ ਅਤੇ ਲੱਕੀ ਵਿਹਾਰ ਦੇ ਵਸਨੀਕਾਂ ਨੇ ਰਿਹਾਇਸ਼ੀ ਖੇਤਰ ਵਿਚ ਮਾਈਨਿੰਗ ਦੇ ਕੰਮ ਨਾਲ ਜੁੜੇ ਭਾਰੀ ਵਾਹਨਾਂ ਅਤੇ ਮਸ਼ੀਨਰੀ ਦੀ ਕਥਿਤ ਗ਼ੈਰ-ਕਾਨੂੰਨੀ ਪਾਰਕਿੰਗ ਨੂੰ ਲੈ ਕੇ ਜ਼ੋਰਦਾਰ ਰੋਸ ਜਤਾਇਆ ਹੈ, ਜਿਸ ਨੇ ਇਲਾਕੇ ਵਿਚ ਸੁਰੱਖਿਆ ਅਤੇ ਪ੍ਰਸ਼ਾਸਨਿਕ ਲਾਪਰਵਾਹੀ ਦੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਇਕੱਠੇ ਹੋਏ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਟਿੱਪਰਾਂ, ਟਰੈਕਟਰ-ਟਰਾਲੀਆਂ ਅਤੇ ਹੋਰ ਭਾਰੀ ਮਸ਼ੀਨਰੀ ਨੂੰ ਰਿਹਾਇਸ਼ੀ ਸੜਕਾਂ ਤੋਂ ਤੁਰੰਤ ਹਟਾਇਆ ਜਾਵੇ, ਕਿਉਂਕਿ ਇਹ ਵਾਹਨ ਲੰਬੇ ਸਮੇਂ ਤੱਕ ਗਲੀਆਂ ਅਤੇ ਸੜਕਾਂ ਦੇ ਕਿਨਾਰਿਆਂ 'ਤੇ ਖੜ੍ਹੇ ਰਹਿੰਦੇ ਹਨ। ਲੋਕਾਂ ਦਾ ਕਹਿਣਾ ਸੀ ਕਿ ਇਸ ਨਾਲ ਆਮ ਲੋਕਾਂ ਦੀ ਆਵਾਜਾਈ ਵਿਚ ਰੁਕਾਵਟ ਪੈਣ ਦੇ ਨਾਲ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ, ਖ਼ਾਸ ਤੌਰ 'ਤੇ ਬੱਚਿਆਂ ਅਤੇ ਬਜ਼ੁਰਗਾਂ ਲਈ ਭਾਰੀ ਵਾਹਨਾਂ ਵਿਚਕਾਰੋਂ ਲੰਘਣਾ ਮੁਸ਼ਕਲ ਹੋ ਜਾਂਦਾ ਹੈ। ਇਲਾਕਾ ਵਾਸੀਆਂ ਨੇ ਦੋਸ਼ ਲਾਇਆ ਕਿ ਇਨ੍ਹਾਂ ਵਾਹਨਾਂ ਦੀ ਆਵਾਜਾਈ ਦੌਰਾਨ ਕਈ ਵਾਰ ਗਲੀਆਂ ਵਿਚ ਲੱਗੀਆਂ ਸਟਰੀਟ ਲਾਈਟਾਂ ਦੀਆਂ ਤਾਰਾਂ ਵੀ ਟੁੱਟ ਜਾਂਦੀਆਂ ਹਨ, ਜਿਸ ਕਾਰਨ ਰਾਤ ਸਮੇਂ ਹਨੇਰਾ ਹੋਣ ਨਾਲ ਲੋਕਾਂ ਦੀ ਮੁਸ਼ਕਲ ਹੋਰ ਵੱਧ ਜਾਂਦੀ ਹੈ। ਵਸਨੀਕਾਂ ਮੁਤਾਬਕ ਇਸ ਸਬੰਧੀ ਪਹਿਲਾਂ ਨਗਰ ਕੌਂਸਲ ਡੇਰਾਬੱਸੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਜਾ ਚੁੱਕੀ ਹੈ, ਪਰ ਹਾਲੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ, ਜਿਸ ਕਾਰਨ ਹੁਣ ਸਮੱਸਿਆ ਦੇ ਹੱਲ ਲਈ ਐੱਸਡੀਐੱਮ ਡੇਰਾਬੱਸੀ ਨੂੰ ਵੀ ਮੰਗ ਪੱਤਰ ਸੌਂਪਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਇਲਾਕੇ ਨੂੰ ਭਾਰੀ ਵਾਹਨਾਂ ਦੀ ਪਾਰਕਿੰਗ ਵਜੋਂ ਵਰਤਣਾ ਸੁਰੱਖਿਆ ਪੱਖੋਂ ਵੀ ਚਿੰਤਾ ਦਾ ਵਿਸ਼ਾ ਹੈ ਅਤੇ ਪ੍ਰਸ਼ਾਸਨ ਨੂੰ ਮੌਕੇ ਦੀ ਜਾਂਚ ਕਰਵਾ ਕੇ ਮਾਈਨਿੰਗ ਨਾਲ ਸਬੰਧਤ ਵਾਹਨਾਂ ਦੀ ਪਾਰਕਿੰਗ ਰਿਹਾਇਸ਼ੀ ਆਬਾਦੀ ਤੋਂ ਬਾਹਰ ਕਰਵਾਉਣੀ ਚਾਹੀਦੀ ਹੈ। ਇਸ ਰੋਸ ਪ੍ਰਗਟਾਵੇ ਵਿਚ ਕਪਿਲ ਕੌਸ਼ਲ, ਮਲਕੀਤ ਸਿੰਘ ਤੇਜੀ, ਰਮਨ ਕੁਮਾਰ, ਹਰਪ੍ਰੀਤ ਸਿੰਘ, ਅਸ਼ੋਕ ਕੁਮਾਰ, ਜਸਪ੍ਰੀਤ ਸਿੰਘ, ਸੁਰੇਸ਼ ਕੁਮਾਰ, ਸੀਮਾ ਸ਼ਰਮਾ, ਸ਼ਰਨਜੀਤ, ਪ੍ਰਿਯੰਕਾ, ਸੋਨੂੰ, ਗਗਨਦੀਪ ਸਿੰਘ, ਚੇਤਨ ਅਤੇ ਰਾਜਿੰਦਰ ਸਿੰਘ ਸਮੇਤ ਹੋਰ ਵਸਨੀਕ ਸ਼ਾਮਲ ਸਨ, ਜਿਨ੍ਹਾਂ ਨੇ ਇਕਜੁੱਟ ਹੋ ਕੇ ਪ੍ਰਸ਼ਾਸਨ ਦਾ ਧਿਆਨ ਇਸ ਗੰਭੀਰ ਮੁੱਦੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!