ਪੰਜਾਬ ਦੇ ਨਕੋਦਰ ਨੇੜਲੇ ਪਿੰਡ ਰਹੀਮਪੁਰ ਵਿਖੇ ਭਗਵਾਨ ਵਾਲਮੀਕਿ ਯੋਗ ਆਸ਼ਰਮ ਵਿੱਚ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਇੱਕ ਰਾਜ ਪੱਧਰੀ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ., ਮੋਹਿੰਦਰ ਭਗਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ, ਵਿਧਾਇਕ ਬਲਕਾਰ ਸਿੰਘ, ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਨਤਮਸਤਕ ਹੋ ਕੇ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ, ਜੋ ਸੱਚ, ਨੇਕੀ, ਮਨੁੱਖਤਾ ਦੇ ਨਾਲ-ਨਾਲ ਨੈਤਿਕਤਾ ’ਤੇ ਜ਼ੋਰ ਦਿੰਦੀਆਂ ਹਨ ਅਤੇ ਅਜੋਕੇ ਸਮੇਂ ਵਿੱਚ ਵੀ ਸਾਰਥਕ ਹਨ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਨੇ ਪਵਿੱਤਰ ਰਾਮਾਇਣ ਦੀ ਰਚਨਾ ਕਰਕੇ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ ਹੈ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਕੇ ਜੀਵਨ ਨੂੰ ਸਫ਼ਲ ਤੇ ਖੁਸ਼ਹਾਲ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਸੰਦੇਸ਼ ਨੂੰ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਉਨ੍ਹਾਂ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਵੱਖ-ਵੱਖ ਥਾਈਂ ਕਰਵਾਏ ਜਾ ਰਹੇ ਹਨ, ਕਿਉਂਕਿ ਪੰਜਾਬ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ ਕਰਕੇ ਬਜ਼ੁਰਗਾਂ ਨੂੰ ਵੱਖ-ਵੱਖ ਤੀਰਥਾਂ ਦੇ ਦਰਸ਼ਨ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਸਥਿਤ ਭਗਵਾਨ ਵਾਲਮੀਕਿ ਤੀਰਥ ਸਥਲ ਦਾ ਕਰੋੜਾਂ ਰੁਪਏ ਨਾਲ ਸੁੰਦਰੀਕਰਨ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈ.ਟੀ.ਓ. ਅਤੇ ਮੋਹਿੰਦਰ ਭਗਤ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਭਗਵਾਨ ਵਾਲਮੀਕਿ ਮਹਾਰਾਜ ਜੀ ਦੀਆਂ ਸਿੱਖਿਆਵਾਂ ਸਮਾਜ ਵਿੱਚ ਬਰਾਬਰੀ, ਭਾਈਚਾਰੇ ਅਤੇ ਆਪਸੀ ਸਤਿਕਾਰ ਦੀ ਭਾਵਨਾ ਨੂੰ ਮਜ਼ਬੂਤ ਕਰਦੀਆਂ ਹਨ ਅਤੇ ਸਾਨੂੰ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਸਮਾਜ ਦੀ ਬਿਹਤਰੀ ਅਤੇ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ। ਸੰਤ ਪ੍ਰਗਟ ਨਾਥ ਜੀ ਨੇ ਸੰਗਤ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੰਦੇਸ਼ ਦਿੱਤਾ ਅਤੇ ਕਿਹਾ ਕਿ ਇਹ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਚਾਨਣ ਮੁਨਾਰਾ ਹਨ। ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ ਤੇ ਦੀਪਕ ਬਾਲੀ ਨੇ ਵੀ ਸੰਬੋਧਨ ਕਰਦਿਆਂ ਆਦਰਸ਼ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਹੋਰ ਵੀ ਸ
ਰਹੀਮਪੁਰ ਦੇ ਵਿਸ਼ਾਲ ਸਮਾਗਮ ਵਿੱਚ ਕੀ ਹੋਇਆ ਜੋ ਹਰ ਕਿਸੇ ਦੇ ਹੋਸ਼ ਉੱਡ ਗਏ? ਜਾਣੋ ਪੂਰੀ ਸੱਚਾਈ
ਪੰਜਾਬ ਦੇ ਨਕੋਦਰ ਨੇੜਲੇ ਪਿੰਡ ਰਹੀਮਪੁਰ ਵਿਖੇ ਭਗਵਾਨ ਵਾਲਮੀਕਿ ਯੋਗ ਆਸ਼ਰਮ ਵਿੱਚ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਦਿਵਸ ਸਬੰਧੀ ਇੱਕ ਰਾਜ ਪੱਧਰੀ ਵਿਸ਼ਾਲ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹ
NRI Post Desk · 45 ਦਿਨ ਪਹਿਲਾਂ · ਅੱਪਡੇਟ 6 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





