|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜਪੁਰਾ ਦੇ ਇਸ ਪਿੰਡ ਨੂੰ ਸੁੰਨ ਕਰ ਗਈ ਇੱਕ ਖ਼ਬਰ, 24 ਸਾਲਾ ਅਗਨੀਵੀਰ ਦੀ ਮੌਤ ਪਿੱਛੇ ਲੁਕਿਆ ਸੱਚ ਕੀ ਹੈ?

ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਗੱਦੋਮਾਜਰਾ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਭਾਰਤੀ ਸੈਨਾ ਦੀ 20 ਪੰਜਾਬ ਰੈਜੀਮੈਂਟ ਵਿੱਚ ਬਤੌਰ ਅਗਨੀਵੀਰ ਸੇਵਾਵਾਂ ਨਿਭਾਅ ਰਹੇ 24 ਸਾਲਾ ਨੌਜਵਾਨ ਹਰਮਨ ਨੂਰੀ ਦੇ ਸ਼ਹੀਦ ਹੋਣ ਦੀ ਸੂਚਨਾ ਪਿੰਡ ਪਹੁੰ

NRI Post Desk · 54 ਮਿੰਟ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਜਪੁਰਾ ਦੇ ਇਸ ਪਿੰਡ ਨੂੰ ਸੁੰਨ ਕਰ ਗਈ ਇੱਕ ਖ਼ਬਰ, 24 ਸਾਲਾ ਅਗਨੀਵੀਰ ਦੀ ਮੌਤ ਪਿੱਛੇ ਲੁਕਿਆ ਸੱਚ ਕੀ ਹੈ?
📷 NRI Post Desk

ਹਲਕਾ ਰਾਜਪੁਰਾ ਅਧੀਨ ਪੈਂਦੇ ਪਿੰਡ ਗੱਦੋਮਾਜਰਾ ਵਿੱਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਭਾਰਤੀ ਸੈਨਾ ਦੀ 20 ਪੰਜਾਬ ਰੈਜੀਮੈਂਟ ਵਿੱਚ ਬਤੌਰ ਅਗਨੀਵੀਰ ਸੇਵਾਵਾਂ ਨਿਭਾਅ ਰਹੇ 24 ਸਾਲਾ ਨੌਜਵਾਨ ਹਰਮਨ ਨੂਰੀ ਦੇ ਸ਼ਹੀਦ ਹੋਣ ਦੀ ਸੂਚਨਾ ਪਿੰਡ ਪਹੁੰਚੀ। ਜਾਣਕਾਰੀ ਦੇ ਅਨੁਸਾਰ ਜੰਮੂ-ਕਸ਼ਮੀਰ ਦੇ ਅਖਨੂਰ ਬਾਰਡਰ ’ਤੇ ਤਾਇਨਾਤ ਹਰਮਨ ਨੂਰੀ ਨੂੰ ਬੀਤੇ ਦਿਨ 24 ਨਵੰਬਰ ਨੂੰ ਸਵੇਰੇ ਕਰੀਬ 4:00 ਵਜੇ ਡਿਊਟੀ ਦੌਰਾਨ ਅਚਾਨਕ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਹ ਸ਼ਹਾਦਤ ਦਾ ਜਾਮ ਪੀ ਗਏ। ਹਰਮਨ ਨੂਰੀ ਦੀ ਸ਼ਹਾਦਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਸਮੇਤ ਪੂਰੇ ਇਲਾਕੇ ਵਿੱਚ ਮਾਤਮ ਛਾ ਗਿਆ ਅਤੇ ਉਨ੍ਹਾਂ ਦਾ ਸੈਨਿਕ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ, ਪਿੰਡ ਦੇ ਪਤਵੰਤਿਆਂ ਅਤੇ ਆਗੂਆਂ ਨੇ ਸ਼ਹੀਦ ਦੀ ਕੁਰਬਾਨੀ ਨੂੰ ਸਲਾਮ ਕਰਦਿਆਂ ਸਰਕਾਰ ਤੋਂ ਸਹਾਇਤਾ ਦੀ ਮੰਗ ਕੀਤੀ। ਸ਼ਹੀਦ ਦੇ ਪਿਤਾ ਜਸਬੀਰ ਸਿੰਘ ਨੇ ਦੱਸਿਆ ਕਿ ਹਰਮਨ ਨੂਰੀ ਅਣ ਵਿਆਹਿਆ ਸੀ ਅਤੇ ਉਹ ਆਪਣੀ 4 ਸਾਲਾ ਅਗਨੀਵੀਰ ਸੇਵਾ ਦੇ ਚੌਥੇ ਸਾਲ ਵਿੱਚ ਸੀ, ਅਤੇ ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਪਰਿਵਾਰ ਕੋਲ ਆਮਦਨ ਦਾ ਕੋਈ ਹੋਰ ਪੱਕਾ ਸਾਧਨ ਨਹੀਂ ਹੈ ਅਤੇ ਘਰ ਦਾ ਗੁਜ਼ਾਰਾ ਹਰਮਨ ਦੀ ਕਮਾਈ ’ਤੇ ਹੀ ਨਿਰਭਰ ਸੀ, ਇਸ ਲਈ ਉਨ੍ਹਾਂ ਪੰਜਾਬ ਸਰਕਾਰ ਤੋਂ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ। ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋ ਕੇ ਸ਼ਹੀਦ ਦੀ ਮ੍ਰਿਤਕ ਦੇ ਉੱਤੇ ਰੀਥ ਪਾਉਣ ਦੀ ਰਸਮ ਅਦਾ ਕੀਤੀ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਅਤੇ ਕਿਹਾ ਕਿ ਇਸ ਦੁਖਦਾਈ ਘਟਨਾ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ ਬਣਦੀ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ, ਅਤੇ ਭਰੋਸਾ ਦਿੱਤਾ ਕਿ ਭੋਗ ਮੌਕੇ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਸ਼ਹੀਦ ਦੀ ਯਾਦਗਾਰ ਜਾਂ ਸੜਕ ਦਾ ਨਾਮ ਰੱਖਿਆ ਜਾਵੇਗਾ। ਇਸ ਤਰ੍ਹਾਂ ਸਬਕਾ ਸੈਨਿਕ ਕ੍ਰਾਂਤੀਕਾਰੀ ਯੂਨੀਅਨ ਪੰਜਾਬ, ਇਕਾਈ ਰਾਜਪੁਰਾ ਦੇ ਪ੍ਰਧਾਨ ਰਣਜੀਤ ਸਿੰਘ ਨੇ 24 ਸਾਲਾ ਨੌਜਵਾਨ ਦੀ ਸ਼ਹਾਦਤ ’ਤੇ ਦੁੱਖ ਪ੍ਰਗਟ ਕਰਦਿਆਂ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਦੇ ਪਰਿਵਾਰ ਨੂੰ ਸਰਕਾਰ ਦੀ ਨੀਤੀ ਮੁਤਾਬਕ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਪਿੰਡ ਦੇ ਬਲਦੇਵ ਸਿੰਘ ਗੱਦੋਮਾਜਰਾ ਸਾਬਕਾ ਚੇਅਰਮੈਨ ਨੇ ਦੱਸਿਆ ਕਿ ਹਰਮਨ ਬਹੁਤ ਹੀ ਮਿਲਾਪੜਾ ਨੌਜਵਾਨ ਸੀ ਅਤੇ ਕਰੀਬ ਇੱਕ ਮਹੀਨਾ ਪਹਿਲਾਂ ਹੀ 15 ਦਿਨਾਂ ਦੀ ਛੁੱਟੀ ਕੱਟ ਕੇ ਵਾਪਸ ਡਿਊਟੀ ’ਤੇ ਗਿਆ ਸੀ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਪੂਰਾ ਨਗਰ ਪੀੜਤ ਪਰਿਵਾਰ ਦੇ ਨਾਲ ਖੜ੍ਹਾ ਹੈ ਅਤੇ ਸਰਕਾਰ ਤੋਂ ਪਰਿਵਾਰ ਲਈ ਵਿੱਤੀ ਸਹਾਇਤਾ ਤੇ ਪਿੰਡ ਵਿੱਚ ਯਾਦਗਾਰ ਬਣਾਉਣ ਦੀ ਪੁਰਜ਼ੋਰ ਮੰਗ ਕਰਦਾ ਹੈ। ਇਸ ਮੌਕੇ ਸੈਨਾ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ, ਅਤੇ ਇਸ ਦੌਰਾਨ ਰਾਜਪੁਰਾ ਦੇ ਐੱਸਡੀਐੱਮ ਰਵਿੰਦਰ ਸਿੰਘ, ਡੀਐੱਸਪੀ ਰਾਜਪੁਰਾ ਹਿਤੇਸ਼ ਕੌਸ਼ਿਕ, ਐੱਸਐੱਚਓ ਸਿਟੀ ਸੁਮਿਤ ਮੌੜ, ਤਹਿਸੀਲਦਾਰ ਰਾਜਪੁਰਾ ਅਤੇ ਯੂਨਿਟ 20 ਪੰਜਾਬ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਰਾਜਪੁਰਾ ਦੇ ਇਸ ਪਿੰਡ ਨੂੰ ਸੁੰਨ ਕਰ ਗਈ ਇੱਕ ਖ਼ਬਰ, 24 ਸਾਲਾ ਅਗਨੀਵੀਰ ਦੀ ਮੌਤ ਪਿੱਛੇ ਲੁਕਿਆ ਸੱਚ ਕੀ ਹੈ? — NRI Post