ਲੁਧਿਆਣਾ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਹੁਣ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋ ਸ਼ਾਤਰ ਚੋਰਾਂ ਨੇ ਇੱਕ ਸਰਕਾਰੀ ਅਧਿਆਪਕਾ ਦੇ ਘਰ ਨੂੰ ਨਿਸ਼ਾਨਾ ਬਣਾਇਆ, ਜਦੋਂ ਉਹ ਆਪਣੇ ਸਾਫਟਵੇਅਰ ਇੰਜੀਨੀਅਰ ਪੁੱਤਰ ਨਾਲ ਚੰਡੀਗੜ੍ਹ ਵਿੱਚ ਇੱਕ ਰਿਸ਼ਤੇਦਾਰ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਈ ਸੀ। ਇਹ ਵਾਰਦਾਤ ਦੁਗਰੀ ਫੇਸ 2 ਦੇ ਅਰਬਨ ਸਟੇਟ ਇਲਾਕੇ ਵਿੱਚ ਹੋਈ, ਜਿੱਥੇ ਬਦਮਾਸ਼ ਗੇਟ ਟੱਪ ਕੇ ਘਰ ਦੇ ਅੰਦਰ ਦਾਖਲ ਹੋਏ ਅਤੇ ਰਸੋਈ ਦੀ ਗਰਿੱਲ ਤੋੜ ਕੇ ਲੱਖਾਂ ਰੁਪਏ ਦੀ ਕੀਮਤ ਦੇ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ। ਦੁਗਲੀ ਦੀ ਵਾਸੀ ਸੀਮਾ ਮਿੱਤਲ ਨੇ ਪੁਲਿਸ ਨੂੰ ਦੱਸਿਆ ਕਿ ਉਹ 24 ਅਕਤੂਬਰ ਨੂੰ ਆਪਣੇ ਪੁੱਤਰ ਨਾਲ ਘਰੋਂ ਬਾਹਰ ਗਈ ਸੀ, ਜੋ ਹੈਦਰਾਬਾਦ ਵਿੱਚ ਸਾਫਟਵੇਅਰ ਇੰਜੀਨੀਅਰ ਹੈ ਅਤੇ ਇਨ੍ਹੀਂ ਦਿਨੀਂ ਘਰ ਆਇਆ ਹੋਇਆ ਸੀ। ਜਦੋਂ ਮਾਂ-ਪੁੱਤ ਘਰ ਵਾਪਸ ਪਰਤੇ ਅਤੇ ਅੰਦਰ ਜਾ ਕੇ ਦੇਖਿਆ, ਤਾਂ ਘਰ ਦਾ ਸਾਮਾਨ ਖਿੱਲਰਿਆ ਪਿਆ ਸੀ ਅਤੇ ਕਮਰਿਆਂ ਦੀਆਂ ਅਲਮਾਰੀਆਂ ਵਿੱਚ ਪਿਆ ਸਾਮਾਨ ਵੀ ਬਿਖਰਿਆ ਹੋਇਆ ਸੀ, ਜਿਸ ਨੂੰ ਦੇਖ ਕੇ ਉਨ੍ਹਾਂ ਨੂੰ ਸਮਝਦਿਆਂ ਦੇਰ ਨਾ ਲੱਗੀ ਕਿ ਚੋਰ ਵਾਰਦਾਤ ਨੂੰ ਅੰਜਾਮ ਦੇ ਗਏ ਹਨ। ਸ਼ਿਕਾਇਤਕਰਤਾ ਵੱਲੋਂ ਆਪਣੇ ਪੱਧਰ ’ਤੇ ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰ ਰਸੋਈ ਦੀ ਗਰਿੱਲ ਤੋੜ ਕੇ ਘਰ ਦੇ ਅੰਦਰ ਦਾਖ਼ਲ ਹੋਏ ਸਨ ਅਤੇ ਘਰ ਵਿੱਚੋਂ ਇੱਕ ਸੋਨੇ ਦਾ ਸੈੱਟ, ਸੋਨੇ ਦੀ ਚੇਨ ਸਮੇਤ ਲਾਕੇਟ, ਸੋਨੇ ਦਾ ਬ੍ਰੈਸਲੈੱਟ, ਕਰੀਬ 10 ਤੋਂ 15 ਚਾਂਦੀ ਦੇ ਸਿੱਕੇ ਅਤੇ 60 ਹਜ਼ਾਰ ਰੁਪਏ ਦੀ ਨਕਦੀ ਗਾਇਬ ਸੀ। ਪਰਿਵਾਰ ਵੱਲੋਂ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ, ਜਿਸ ਵਿੱਚ ਰਾਤ ਕਰੀਬ 3 ਵਜੇ ਦੋ ਵਿਅਕਤੀ ਘਰ ਦੇ ਗੇਟ ਨੂੰ ਟੱਪ ਕੇ ਅੰਦਰ ਦਾਖ਼ਲ ਹੁੰਦੇ ਦਿਖਾਈ ਦਿੱਤੇ ਅਤੇ ਮੁਲਜ਼ਮਾਂ ਨੇ ਘਰ ਅੰਦਰ ਪਹੁੰਚਣ ਤੋਂ ਬਾਅਦ ਰਸੋਈ ਦੀ ਗਰਿੱਲ ਤੋੜੀ ਅਤੇ ਫਿਰ ਅੰਦਰ ਜਾ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਮਾਮਲੇ ਵਿੱਚ ਥਾਣਾ ਦੁਗਰੀ ਦੀ ਪੁਲਿਸ ਨੇ ਧਾਰਾ 305 ਅਤੇ 3314, 35 ਬੀਐੱਨਐੱਸ ਤਹਿਤ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਅਤੇ ਜਾਂਚ ਅਧਿਕਾਰੀ ਅਮਲੋਕ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ, ਕਿਉਂਕਿ ਚੋਰਾਂ ਨੇ ਉਸ ਸਮੇਂ ਵਾਰਦਾਤ ਨੂੰ ਅੰਜਾਮ ਦਿੱਤਾ ਜਦੋਂ ਪਰਿਵਾਰ ਘਰੋਂ ਬਾਹਰ ਸੀ।
ਰਾਤ 3 ਵਜੇ ਦੀ ਸੀਸੀਟੀਵੀ ਫੁਟੇਜ ਨੇ ਖੋਲ੍ਹੇ ਰਾਜ਼, ਵਿਆਹ ਤੋਂ ਪਰਤੇ ਪਰਿਵਾਰ ਦੇ ਘਰ ਅੰਦਰ ਕੀ ਹੋਇਆ ਸੀ?
ਲੁਧਿਆਣਾ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵੱਧ ਰਹੀਆਂ ਹਨ ਅਤੇ ਹੁਣ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੋ ਸ਼ਾਤਰ ਚੋਰਾਂ ਨੇ ਇੱਕ ਸਰਕਾਰੀ ਅਧਿਆਪਕਾ ਦੇ ਘਰ ਨੂੰ ਨਿਸ਼ਾਨਾ ਬਣਾਇਆ, ਜਦੋਂ ਉਹ ਆਪਣੇ ਸਾਫਟਵੇਅਰ ਇੰਜੀ
NRI Post Desk · 27 ਦਿਨ ਪਹਿਲਾਂ · ਅੱਪਡੇਟ 17 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




