ਬੀਤੇ 3 ਨਵੰਬਰ ਨੂੰ ਰਾਜਸਥਾਨ ਦੇ ਜ਼ਿਲ੍ਹਾ ਗੰਗਾ ਨਗਰ ਦੇ ਰਾਮ ਸਿੰਘਪੁਰਾ ਵਿੱਚ ਰੇਲਵੇ ਟਰੈਕ 'ਤੇ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ, ਜਦੋਂ ਇਸ ਘਟਨਾ ਨਾਲ ਜੁੜੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਸਹੂਰ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ, ਜੋ ਕਿ ਪਹਿਲਾਂ ਹੀ ਪਿੰਡ ਸਹੂਰ ਦੇ ਅਕਾਲੀ ਆਗੂ ਕਪਤਾਨ ਸਿੰਘ 'ਤੇ ਗੋਲੀਬਾਰੀ ਕਰਨ ਦੇ ਗੰਭੀਰ ਮਾਮਲੇ ਵਿੱਚ ਗੁਰਦਾਸਪੁਰ ਜੇਲ੍ਹ ਵਿੱਚ ਬੰਦ ਸੀ। ਜਾਣਕਾਰੀ ਅਨੁਸਾਰ ਪੁਲਿਸ ਨੇ ਸ਼ਨੀਵਾਰ ਸ਼ਾਮ ਨੂੰ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਸ੍ਰੀਗੰਗਾਨਗਰ ਲੈ ਕੇ ਜਾ ਕੇ ਅਨੂਪਗੜ੍ਹ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਅਦਾਲਤ ਨੇ ਉਸ ਨੂੰ ਪੰਜ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਪੁਲਿਸ ਜਾਂਚ ਅਨੁਸਾਰ ਹਰਪ੍ਰੀਤ ਸਿੰਘ ਦੇ ਪਾਕਿਸਤਾਨ ਵਿੱਚ ਬੈਠੇ ਹੈਂਡਲਰਾਂ ਨਾਲ ਸੰਪਰਕ ਵਿੱਚ ਹੋਣ ਦਾ ਸ਼ੱਕ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਰੇਲਵੇ ਟਰੈਕ ਧਮਾਕੇ ਨਾਲ ਸਬੰਧਤ ਲੋੜੀਂਦੀਆਂ ਲੋਕੇਸ਼ਨਾਂ ਮੁਹੱਈਆ ਕਰਵਾਉਣ ਵਿੱਚ ਵੀ ਭੂਮਿਕਾ ਨਿਭਾ ਰਿਹਾ ਸੀ। ਪੁਲਿਸ ਨੂੰ ਉਸ ਦੇ ਮੋਬਾਈਲ ਫੋਨ ਵਿੱਚੋਂ ਸਾਂਝੀਆਂ ਕੀਤੀਆਂ ਗਈਆਂ ਲੋਕੇਸ਼ਨਾਂ ਅਤੇ ਪਾਕਿਸਤਾਨ ਨਾਲ ਹੋਈ ਗੱਲਬਾਤ ਸਬੰਧੀ ਅਹਿਮ ਸੁਰਾਗ ਮਿਲੇ ਹਨ। ਇਸ ਮਾਮਲੇ ਵਿੱਚ ਪਹਿਲਾਂ ਪੁਲਿਸ ਜ਼ਿਲ੍ਹਾ ਗੁਰਦਾਸਪੁਰ ਅਤੇ ਰਾਜਸਥਾਨ ਪੁਲਿਸ ਵੱਲੋਂ ਪੁਲਿਸ ਥਾਣਾ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਦੋਸਤਪੁਰ ਦੀ ਮਹਿਕਦੀਪ ਕੌਰ ਅਤੇ ਪਿੰਡ ਚੌੜੇ ਦੇ ਦਵਿੰਦਰ ਸਿੰਘ ਨੂੰ ਦੋ ਪਿਸਤੋਲਾਂ ਅਤੇ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਹਰਪ੍ਰੀਤ ਸਿੰਘ 'ਤੇ 24 ਅਕਤੂਬਰ ਦੀ ਰਾਤ ਕਰੀਬ 9:15 ਵਜੇ ਪਿੰਡ ਸਹੂਰ ਦੇ ਰਹਿਣ ਵਾਲੇ ਕਪਤਾਨ ਸਿੰਘ 'ਤੇ ਗੋਲੀਆਂ ਚਲਾਉਣ ਦਾ ਦੋਸ਼ ਹੈ, ਜਦੋਂ ਉਹ ਪਰਾਲੀ ਦੀਆਂ ਗੱਠਾਂ ਬਣਾ ਕੇ ਘਰ ਵਾਪਸ ਪਰਤ ਰਹੇ ਸਨ ਅਤੇ ਗੋਲੀਬਾਰੀ ਦੌਰਾਨ ਉਨ੍ਹਾਂ ਨੇ ਝੁਕ ਕੇ ਆਪਣੀ ਜਾਨ ਬਚਾਈ ਸੀ, ਜਿਸ ਸਬੰਧੀ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਕਪਤਾਨ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਤਹਿਤ ਪਾਕਿਸਤਾਨ ਤੋਂ ਹਰਪ੍ਰੀਤ ਸਿੰਘ ਨੂੰ ਪੈਸੇ ਭੇਜੇ ਗਏ ਸਨ ਅਤੇ ਫਾਇਰਿੰਗ ਦੀ ਘਟਨਾ ਤੋਂ ਬਾਅਦ ਉਹ ਰਾਜਸਥਾਨ ਚਲਾ ਗਿਆ ਸੀ। ਜਾਂਚ ਅਧਿਕਾਰੀ ਆਈਪੀਐੱਸ ਨਿਤਿਨ ਚੌਧਰੀ ਨੇ ਮੋਬਾਈਲ ਫੋਨ ਵਿੱਚੋਂ ਲੋਕੇਸ਼ਨ ਮਿਲਣ ਦੀ ਪੁਸ਼ਟੀ ਕੀਤੀ ਹੈ ਅਤੇ ਪੁਲਿਸ ਹੁਣ ਹਰਪ੍ਰੀਤ ਸਿੰਘ ਤੋਂ ਪੁੱਛਗਿੱਛ ਕਰਕੇ ਰੇਲਵੇ ਟਰੈਕ ਧਮਾਕੇ ਵਿੱਚ ਉਸ ਦੀ ਭੂਮਿਕਾ ਅਤੇ ਪਾਕਿਸਤਾਨ ਨਾਲ ਜੁੜੇ ਪੂਰੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।
ਰੇਲਵੇ ਟਰੈਕ ਧਮਾਕੇ ਦਾ ਤੀਜਾ ਮੁਲਜ਼ਮ ਗ੍ਰਿਫ਼ਤਾਰ, ਪਾਕਿਸਤਾਨੀ ਹੈਂਡਲਰਾਂ ਨਾਲ ਸੰਪਰਕ ਦਾ ਖੁਲਾਸਾ
ਬੀਤੇ 3 ਨਵੰਬਰ ਨੂੰ ਰਾਜਸਥਾਨ ਦੇ ਜ਼ਿਲ੍ਹਾ ਗੰਗਾ ਨਗਰ ਦੇ ਰਾਮ ਸਿੰਘਪੁਰਾ ਵਿੱਚ ਰੇਲਵੇ ਟਰੈਕ 'ਤੇ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਹੱਥ ਲੱਗੀ ਹੈ, ਜਦੋਂ ਇਸ ਘਟਨਾ ਨਾਲ ਜੁੜੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿ
NRI Post Desk · 3 ਦਿਨ ਪਹਿਲਾਂ · ਅੱਪਡੇਟ 10 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





