ਸ੍ਰੀ ਆਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਮੀਆਂਪੁਰ ਵਿਖੇ ਅੱਜ ਉਸ ਸਮੇਂ ਵੱਡੀ ਚਰਚਾ ਦਾ ਮਾਹੌਲ ਬਣ ਗਿਆ ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਅਤੇ ਲੋਕਪੱਖੀ ਫੈਸਲਿਆਂ ਬਾਰੇ ਵੱਡੇ ਖੁਲਾਸੇ ਕੀਤੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ ਅਤੇ ਲੋਕ ਪੱਖੀ ਪ੍ਰਸ਼ਾਸਨ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸੁਣ ਕੇ ਹੱਲ ਕਰਨਾ ਹੈ, ਜਿਸ ਲਈ ਲੋਕ ਮਿਲਣੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪਿੰਡ ਦੇ ਵਿਕਾਸ ਲਈ 7 ਲੱਖ ਰੁਪਏ ਦੀ ਗ੍ਰਾਂਟ ਵੀ ਜਾਰੀ ਕੀਤੀ ਗਈ, ਜੋ ਪਿੰਡ ਵਾਸੀਆਂ ਲਈ ਵੱਡੀ ਸੌਗਾਤ ਸਾਬਤ ਹੋਈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦਾ ਮਕਸਦ ਸਰਕਾਰੀ ਦਫਤਰਾਂ ਵਿੱਚ ਲੋਕਾਂ ਦੀ ਖੱਜਲ-ਖੁਆਰੀ ਨੂੰ ਘਟਾਉਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਯਕੀਨੀ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਸੁਣਨ ਉਪਰੰਤ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ, ਤਾਂ ਜੋ ਲੋਕਾਂ ਨੂੰ ਜਲਦ ਰਾਹਤ ਮਿਲ ਸਕੇ। ਇਸ ਮੌਕੇ ਪਿੰਡ ਵਾਸੀਆਂ ਨੂੰ ਰਾਸ਼ਨ ਕਿੱਟਾਂ ਦੀ ਵੀ ਵੰਡ ਕੀਤੀ ਗਈ, ਜਿਸ ਨਾਲ ਲੋੜਵੰਦ ਪਰਿਵਾਰਾਂ ਨੂੰ ਰਾਹਤ ਮਿਲੀ। ਉਨ੍ਹਾਂ ਦੱਸਿਆ ਕਿ ਲੋਕ ਮਿਲਣੀਆਂ ਰਾਹੀਂ ਪਿੰਡਾਂ ਦੀਆਂ ਗਲੀਆਂ, ਨਾਲੀਆਂ, ਪਾਣੀ, ਸੀਵਰੇਜ, ਸੜਕਾਂ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਸਮੱਸਿਆਵਾਂ ਦੀ ਜਾਣਕਾਰੀ ਸਿੱਧੇ ਤੌਰ ’ਤੇ ਪ੍ਰਾਪਤ ਹੋ ਰਹੀ ਹੈ ਅਤੇ ਇਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਸਮਾਂਬੱਧ ਕਾਰਵਾਈ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਬੈਂਸ ਨੇ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੇ ਪੈਸੇ ਦੀ ਸਹੀ ਵਰਤੋਂ ਕੀਤੀ ਜਾ ਰਹੀ ਹੈ। ਇਸ ਮੌਕੇ ਅਲਕਾ ਰਾਣੀ ਸਰਪੰਚ, ਮਨਿੰਦਰ ਰਾਣਾ, ਨਰਦੇਵ ਸਿੰਘ ਪੰਚ, ਸਰਵਨ ਸਿੰਘ, ਸੁਨੀਤਾ ਰਾਣੀ, ਸੁਖਦੇਵ ਸਿੰਘ ਨੰਬਰਦਾਰ, ਰਾਜਪਾਲ ਸਿੰਘ ਸੂਬੇਦਾਰ, ਸਮਸ਼ੇਰ ਸਿੰਘ ਬਲਾਕ ਪ੍ਰਧਾਨ, ਕੇਸਰ ਸਿੰਘ ਸੰਧੂ ’ਤੇ ਵੱਡੀ ਗਿਣਤੀ ਵਿੱਚ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਬੈਂਸ ਦਾ ਵੱਡਾ ਐਲਾਨ, ਪਿੰਡ ਵਾਸੀਆਂ ਨੂੰ ਮਿਲੀ ਇਹ ਵੱਡੀ ਸੌਗਾਤ
ਸ੍ਰੀ ਆਨੰਦਪੁਰ ਸਾਹਿਬ ਦੇ ਨੇੜਲੇ ਪਿੰਡ ਮੀਆਂਪੁਰ ਵਿਖੇ ਅੱਜ ਉਸ ਸਮੇਂ ਵੱਡੀ ਚਰਚਾ ਦਾ ਮਾਹੌਲ ਬਣ ਗਿਆ ਜਦੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕਰਦਿਆਂ ਸਰਕਾਰ ਦੀ ਕਾਰਗੁਜ਼ਾਰੀ ਅਤੇ
NRI Post Desk · 48 ਦਿਨ ਪਹਿਲਾਂ · ਅੱਪਡੇਟ 39 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।




