|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੁਧਿਆਣਾ ਦੇ ਇਸ ਸਮਾਗਮ ਵਿੱਚ ਕੀ ਹੋਇਆ, ਜਿਸ ਨੇ ਸਭ ਦੀਆਂ ਅੱਖਾਂ ਖੋਲ੍ਹ ਦਿੱਤੀਆਂ? ਜਾਣੋ ਪੂਰੀ ਸੱਚਾਈ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਿਟੀਜ਼ ਵੱਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸਦਾ ਨਾਮ ‘ਜਸ਼ਨ-ਏ-ਤਆਰੁਫ਼’ ਰੱਖਿਆ ਗਿਆ ਸੀ। ਇਸ ਸਮਾਗਮ ਦ

NRI Post Desk · 55 ਦਿਨ ਪਹਿਲਾਂ · ਅੱਪਡੇਟ 7 ਮਿੰਟ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੁਧਿਆਣਾ ਦੇ ਇਸ ਸਮਾਗਮ ਵਿੱਚ ਕੀ ਹੋਇਆ, ਜਿਸ ਨੇ ਸਭ ਦੀਆਂ ਅੱਖਾਂ ਖੋਲ੍ਹ ਦਿੱਤੀਆਂ? ਜਾਣੋ ਪੂਰੀ ਸੱਚਾਈ
📷 NRI Post Desk

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਿਟੀਜ਼ ਵੱਲੋਂ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਦੇ ਸਵਾਗਤ ਲਈ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸਦਾ ਨਾਮ ‘ਜਸ਼ਨ-ਏ-ਤਆਰੁਫ਼’ ਰੱਖਿਆ ਗਿਆ ਸੀ। ਇਸ ਸਮਾਗਮ ਦੇ ਮੁੱਖ ਮਹਿਮਾਨ ਪੀਏਯੂ ਦੇ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਹਰਮਿੰਦਰ ਸਿੰਘ ਸਨ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਨੁਸ਼ਾਸਨ, ਮਿਹਨਤ, ਨਵੀਆਂ ਕਾਢਾਂ ਅਤੇ ਜੀਵਨ ਭਰ ਸਿੱਖਣ ਦੀ ਭਾਵਨਾ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀਆਂ ਅਕਾਦਮਿਕ ਅਤੇ ਪੇਸ਼ੇਵਰ ਮੰਜ਼ਿਲਾਂ ਹਾਸਲ ਕਰਨ ਲਈ ਉੱਤਮਤਾ ਵੱਲ ਲਗਾਤਾਰ ਯਤਨਸ਼ੀਲ ਰਹਿਣਾ ਚਾਹੀਦਾ ਹੈ ਅਤੇ ਪੀਏਯੂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਪੈਦਾ ਕਰਨ ਦੀ ਭੂਮਿਕਾ ਦਾ ਵੀ ਜ਼ਿਕਰ ਕੀਤਾ, ਨਾਲ ਹੀ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀ ਵਿਰਾਸਤ ਨੂੰ ਅੱਗੇ ਤੋਰਨ ਅਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਪੀਏਯੂ ਦਾ ਨਾਮ ਰੌਸ਼ਨ ਕਰਨ ਲਈ ਉਤਸ਼ਾਹਿਤ ਕੀਤਾ। ਕਾਲਜ ਆਫ਼ ਬੇਸਿਕ ਸਾਇੰਸਜ਼ ਐਂਡ ਹਿਊਮੈਨਿਟੀਜ਼ ਦੇ ਡੀਨ ਡਾ. ਕਮਲ ਵੱਟਾ ਨੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਅਕਾਦਮਿਕ ਦੇ ਨਾਲ-ਨਾਲ ਸਹਿ-ਪਾਠਕ੍ਰਮ ਤੇ ਹੋਰ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਕਿਹਾ। ਡਾ. ਸ਼ਾਲਿਨੀ ਸ਼ਰਮਾ ਨੇ ਸੁਸਾਇਟੀ ਵੱਲੋਂ ਵਿਦਿਆਰਥੀਆਂ ਨੂੰ ਅਕਾਦਮਿਕ, ਸੱਭਿਆਚਾਰਕ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਲਈ ਸਾਰਥਕ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਖਿੱਚ ਦਾ ਕੇਂਦਰ ਰਿਹਾ, ਜਿਸ ਵਿੱਚ ਵਿਦਿਆਰਥੀਆਂ ਨੇ ਸਕਿੱਟ, ‘ਫਰਜ਼ੀ ਮੁਸ਼ਾਇਰਾ’, ਪੱਛਮੀ ਅਤੇ ਰਵਾਇਤੀ ਪੰਜਾਬੀ ਨਾਚ, ਸੰਗੀਤਕ ਪੇਸ਼ਕਾਰੀਆਂ ਅਤੇ ਜੋਸ਼ ਭਰਪੂਰ ਭੰਗੜਾ ਪੇਸ਼ ਕੀਤਾ। ਇਸ ਮੌਕੇ ਪ੍ਰਤਿਭਾ ਖੋਜ ਮੁਕਾਬਲੇ ਦੀ ਨਿਰਪੱਖ ਅਤੇ ਸੁਚੱਜੀ ਪਰਖ ਲਈ ਜੱਜਾਂ ਡਾ. ਐੱਮਐੱਸ. ਤੂਰ, ਸੰਸਥਾਪਕ ਮੈਂਬਰ ਸੁਸਾਇਟੀ ਫਾਰ ਐਡਵਸਮੈਂਟ ਆਫ ਅਕੈਡਮਿਕਸ, ਸਪੋਰਟਸ ਐਂਡ ਕਲਚਰਲ ਐਕਟੀਵਿਟੀਜ਼, ਅਤੇ ਡਾ. ਸੁਚੇਤਾ ਸ਼ਰਮਾ, ਸਾਬਕਾ ਸਕੱਤਰ ਨੂੰ ਸਨਮਾਨਿਤ ਕੀਤਾ ਗਿਆ, ਜਦੋਂ ਕਿ ਡਾ. ਸ਼ੀਤਲ ਥਾਪਰ, ਸਾਬਕਾ ਸਕੱਤਰ ਵੀ ਇਸ ਮੌਕੇ ਹਾਜ਼ਰ ਸਨ। ਸਭ ਤੋਂ ਵੱਧ ਧਿਆਨ ਖਿੱਚਣ ਵਾਲੀ ਗੱਲ ਇਹ ਰਹੀ ਕਿ ‘ਮਿਸਟਰ ਫ੍ਰੈਸ਼ਰ’ ਦਾ ਖਿਤਾਬ ਬੋਟਨੀ ਵਿਭਾਗ ਦੇ ਅਸ਼ਵਿੰਦਰ ਸਿੰਘ ਅਤੇ ‘ਮਿਸ ਫ੍ਰੈਸ਼ਰ’ ਦਾ ਖਿਤਾਬ ਖੇਤੀ ਪੱਤਰਕਾਰੀ, ਭਾਸ਼ਾਵਾਂ ਅਤੇ ਸੱਭਿਆਚਾਰ ਵਿਭਾਗ ਦੀ ਸੁਖਮਨ ਕੌਰ ਨੇ ਹਾਸਲ ਕੀਤਾ। ਇਸ ਮੌਕੇ 2024-2026 ਦੇ ਵਿਦਿਆਰਥੀ ਕੌਂਸਲ ਦੇ ਅਹੁਦੇਦਾਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ ਅਤੇ ਨਵੀਂ 2026-2028 ਦੀ ਵਿਦਿਆਰਥੀ ਕੌਂਸਲ ਦਾ ਐਲਾਨ ਵੀ ਕੀਤਾ ਗਿਆ। ਵੱਖ-ਵੱਖ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਤਿਆਰ ਕੀਤੀ ਗਈ ਪ੍ਰਦਰਸ਼ਨੀ

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!